ਫ਼ਰੀਦਕੋਟ, 26 ਮਈ: ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਤਲ ਕਰਨ ਵਾਲੇ ਭਾਈ ਬੇਅੰਤ ਸਿੰਘ ਦੇ ਪੁੱਤਰ ਸਰਬਜੀਤ ਸਿੰਘ ਖ਼ਾਲਸਾ ਜੋਕਿ ਲੋਕ ਸਭਾ ਹਲਕਾ ਫਰੀਦਕੋਟ ਤੋ ਚੋਣ ਲੜ ਰਹੇ ਹਨ, ਦੀ ਚੋਣ ਮੁਹਿੰਮ ਦਿਨ-ਬ-ਦਿਨ ਭਖਣ ਲੱਗੀ ਹੈ। ਸੋਸਲ ਮੀਡੀਆ ’ਤੇ ਪ੍ਰਚਾਰ ਭਾਈ ਸਰਬਜੀਤ ਸਿੰਘ ਖਾਲਸਾ ਦੇ ਲਈ ਸਭ ਤੋਂ ਵੱਡੀ ਹਥਿਆਰ ਬਣਦਾ ਜਾ ਰਿਹਾ ਹੈ। ਇਸਤੋਂ ਇਲਾਵਾ ਵਿਦੇਸ਼ਾਂ ’ਚ ਵੀ ਵੱਡੀ ਹਮਦਰਦੀ ਦੇਖਣ ਨੂੰ ਮਿਲ ਰਹੀ ਹੈ। ਇਕੱਲੀਆਂ ਫ਼ਰੀਦਕੋਟ ਦੀਆਂ ਹੀ ਨਹੀਂ, ਬਲਕਿ ਪੰਜਾਬ ਦੀਆਂ ਪੰਥਕ ਜਥੇਬੰਦੀਆਂ ਵੱਲੋਂ ਵੀ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸ: ਖ਼ਾਲਸਾ ਦੀ ਚੋਣ ਮੁਹਿੰਮ ਨੂੰ ਚਲਾਇਆ ਜਾ ਰਿਹਾ। ਗੌਰਤਲਬ ਹੈ ਕਿ ਪੰਜਾਬ ਦੇ ਪੰਥਕ ਹਲਕਿਆਂ ਵਿਚ ਫ਼ਰੀਦਕੋਟ ਤੋਂ ਇਲਾਵਾ ਸ਼੍ਰੀ ਖਡੂਰ ਸਾਹਿਬ ਅਤੇ ਸੰਗਰੂਰ ਸੀਟ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਖ਼ਡੂਰ ਸਾਹਿਬ ਤੋਂ ਡਿਬਰੂਗੜ੍ਹ ਜੇਲ੍ਹ ’ਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਚੋਣ ਲੜ ਰਹੇ ਹਨ।
ਪੰਜਾਬ ਪੁਲਿਸ ਨੇ ਬੀਐਸਐਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਭਾਰੀ ਮਾਤਰਾ ’ਚ ਹੈਰੋਇਨ ਤੇ ਡਰੱਗ ਮਨੀ ਸਹਿਤ ਸੱਤ ਤਸਕਰ ਕਾਬੂ
ਜੇਕਰ ਇੱਕ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਹੁਲਾਰਾ ਮਿਲਦਾ ਹੈ ਤਾਂ ਇਸਦਾ ਅਸਰ ਬਾਕੀ ਦੋਨਾਂ ਪੰਥਕ ਸੀਟਾਂ ਉਪਰ ਚੋਣ ਲੜ ਰਹੇ ਉਮੀਦਵਾਰਾਂ ਉਪਰ ਵੀ ਪੈਂਦਾ ਹੈ। ਭਾਈ ਸਰਬਜੀਤ ਸਿੰਘ ਖ਼ਾਲਸਾ ਦੀ ਚੋਣ ਮੁਹਿੰਮ ਭਖਾ ਰਹੇ ਯੂਨਾਇਟਡ ਅਕਾਲੀ ਦਲ ਦੇ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਤੇ ਜਥੇਦਾਰ ਗੁਰਸੇਵਕ ਸਿੰਘ ਜਵਾਹਕੇ ਨੇ ਦਸਿਆ ਕਿ ‘‘ ਇਕੱਲੇ ਫ਼ਰੀਦਕੋਟ ਦੇ ਲੋਕਾਂ ਵਿਚ ਹੀ ਨਹੀਂ, ਬਲਕਿ ਪੂਰੇ ਦੇਸ-ਵਿਦੇਸ਼ਾਂ ’ਚ ਬੈਠੇ ਸਿੱਖਾਂ ਵਿਚ ਵੀ ਪੰਥਕ ਉਮੀਦਵਾਰਾਂ ਦੇ ਹੱਕ ਵਿਚ ਲਹਿਰ ਚੱਲ ਰਹੀ ਹੈ। ’’ ਉਨ੍ਹਾਂ ਦਸਿਆ ਕਿ ਅੱਜ ਵਿਧਾਨ ਸਭਾ ਹਲਕਾ ਗਿੱਦੜਬਾਹਾ ਦੇ ਪਿੰਡ ਸਮਾਘ ਵਿਖੇ ਵੱਡੇ ਇਕੱਠ ਤੋਂ ਬਾਦ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਆਮ ਮੁਹਾਰੇ ਵੱਡੀ ਗਿਣਤੀ ਵਿੱਚ ਨੌਜਵਾਨ ਮੋਟਰ ਸਾਈਕਲ ਤੇ ਕਾਰਾਂ ਦੇ ਕਾਫ਼ਲੇ ਨਾਲ ਸ਼ਾਮਲ ਹੋਏ ਹਨ।
Share the post "ਪੰਥਕ ਉਮੀਦਵਾਰ ਸਰਬਜੀਤ ਸਿੰਘ ਖ਼ਾਲਸਾ ਦੀ ਚੋਣ ਮੁਹਿੰਮ ਵੀ ਲੋਕ ਲਹਿਰ ਬਣਨ ਲੱਗੀ"