ਚੰਡੀਗੜ੍ਹ, 26 ਮਈ: ਪੰਜਾਬ ‘ਚ 1 ਜੂਨ ਨੂੰ ਹੋਣ ਵਾਲੀ ਲੋਕ ਸਭਾ ਚੋਣਾ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਲੀਡਰਾਂ, ਪਾਰਟੀ ਪ੍ਰਧਾਨਾਂ ਵੱਲੋਂ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਹੁਣ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਆ ਰਹੇ ਪਾਰਟੀ ਪ੍ਰਧਾਨਾਂ ਨੂੰ ਸਵਾਲ ਪੁੱਛੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਮੰਗ ਕਰਦਾ ਹੈ ਕਿ ਉਹ ਹੇਠਾਂ ਲਿਖੇ ਪੰਜਾਬ ਦੇ ਮਸਲਿਆਂ ‘ਤੇ ਆਪਣੇ ਸਟੈਂਡ ਸਪੱਸ਼ਟ ਕਰਨ।
ਗੁਰਦਾਸਪੁਰ ’ਚ ਵਾਪਰੀ ਵੱਡੀ ਘਟਨਾ, ਮਾਮੂਲੀ ਵਿਵਾਦ ਤੋਂ ਬਾਅਦ ਆੜਤੀ ਨੇ ਮਾਰੀ ਟਰੱਕ ਡਰਾਈਵਰ ਨੂੰ ਗੋ+ਲੀ
▪️ਪੰਜਾਬ ਦਾ ਦਰਿਆਈ ਪਾਣੀ
▪️ਰਾਜ ਦੀ ਰਾਜਧਾਨੀ ਚੰਡੀਗੜ੍ਹ ਉੱਤੇ ਪੰਜਾਬ ਦਾ ਅਧਿਕਾਰ
▪️MSP ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਉਣਾ
▪️ਬੰਦੀ ਸਿੰਘਾਂ ਦੀ ਰਿਹਾਈ
▪️ਉਨ੍ਹਾਂ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਉਹ ਦੇਸ਼ ਵਿੱਚ ਜਾਤੀ ਅਤੇ ਫਿਰਕੂ ਵੰਡੀਆਂ ਕਿਉਂ ਪਵਾ ਰਹੇ ਹਨ।
ਜੇਕਰ ਉਹਨਾਂ ਕੋਲ ਇਹਨਾਂ ਸਵਾਲਾਂ ਦੇ ਠੋਸ ਅਤੇ ਸਪੱਸ਼ਟ ਜਵਾਬ ਨਹੀਂ ਹਨ ਤਾਂ ਉਹਨਾਂ ਨੂੰ ਪੰਜਾਬ ਵਿੱਚ ਵੋਟਾਂ ਮੰਗਣ ਦਾ ਕੋਈ ਹੱਕ ਨਹੀਂ ਹੈ।
Share the post "ਰਾਸ਼ਟਰੀ ਪਾਰਟੀਆਂ ਦੇ ਵੱਡੇ ਆਗੂ ਪੰਜਾਬ ਦੇ ਮਸਲਿਆਂ ‘ਤੇ ਆਪਣਾ ਸਟੈਂਡ ਕਰਨ ਸਪੱਸ਼ਟ: ਬਾਦਲ"