Saturday, April 18, 2026
spot_img
spot_img

ਨਵਜੋਤ ਸਿੱਧੂ ਦੇ ਪਰਿਵਾਰ ਨਾਲ ਪ੍ਰਿਯੰਕਾ ਗਾਂਧੀ ਨੇ ਕੀਤੀ ਮੁਲਾਕਾਤ

Date:

spot_img

ਪਟਿਆਲਾ, 26 ਮਈ: ਪੰਜਾਬ ਵਿਚ 1 ਜੂਨ ਨੂੰ ਹੋਣ ਜਾ ਰਹੀ ਲੋਕ ਸਭਾ ਚੋਣਾ ਨੂੰ ਦੇਖਦੇ ਹੋਏ ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਪੰਜਾਬ ਵਿਚ ਆਪਣੇ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਅੱਜ ਪਟਿਆਲਾ ਤੋਂ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਸੀਨੀਅਰ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਪਟਿਆਲਾ ਪਹੁੰਚੇ। ਇਸ ਦੌਰਾਨ ਉਹਨਾਂ ਨਵਜੋਤ ਸਿੰਘ ਸਿੱਧੂ ਦੇ ਪ੍ਰਵਾਰ ਨਾਲ ਮੁਲਾਕਾਤ ਕੀਤੀ।

ਲੁਧਿਆਣਾ ਵਿੱਚ ਰਾਜਾ ਵੜਿੰਗ ਦੇ ਸਮਰਥਨ ਵਿੱਚ ਭਾਰੀ ਭੀੜ ਪਹੁੰਚੀ; ਮੋਦੀ ਦੀਆਂ ਆਰਥਿਕ ਨੀਤੀਆਂ ਦੀ ਆਲੋਚਨਾ ਕੀਤੀ

ਨਵਜੋਤ ਸਿੰਘ ਸਿੱਧੂ ਦੇ ਪੁੱਤਰ ਕਰਨ ਸਿੱਧੂ ਆਪਣੀ ਪਤਨੀ ਅਤੇ ਆਪਣੀ ਭੈਣ ਰਾਬਿਆ ਸਿੱਧੂ ਨਾਲ ਪ੍ਰਿਯੰਕਾ ਗਾਂਧੀ ਨੂੰ ਮਿਲੇ। ਪ੍ਰਿਯੰਕਾ ਗਾਂਧੀ ਵੱਲੋਂ ਫੋਨ ‘ਤੇ ਡਾ ਨਵਜੋਤ ਕੌਰ ਸਿੱਧੂ ਨਾਲ ਗੱਲਬਾਤ ਕੀਤੀ ਗਈ ਤੇ ਉਨ੍ਹਾਂ ਦੀ ਸਿਹਤ ਦਾ ਹਾਲਚਾਲ ਵੀ ਜਾਣਿਆ। ਦੱਸ ਦਈਏ ਕਿ ਡਾ. ਨਵਜੋਤ ਕੌਰ ਸਿੱਧੂ ਕੈਂਸਰ ਦੀ ਬੀਮਾਰੀ ਤੋਂ ਪੀੜਤ ਚੱਲ ਰਹੇ ਸੀ। ਉਨ੍ਹਾਂ ਦਾ ਇਸ ਸਮੇਂ ਕੀਮੋਥੈਰਪੀ ਨਾਲ ਇਲਾਜ ਚੱਲ ਰਿਹਾ ਹੈ। ਲੋਕ ਸਭਾ ਚੋਣਾ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਸਿਆਸਤ ਤੋਂ ਦੁਰੀ ਬਣਾਈ ਹੋਈ ਹੈ ਤੇ ਉਹ ਇਸ ਸਮੇਂ IPL ਵਿਚ ਕੁਮੈਂਟਰੀ ਕਰਦੇ ਨਜ਼ਰ ਆ ਰਹੇ ਹਨ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

DAV College Bathinda ਵਿਖੇ ਰੁਜ਼ਗਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ

Bathinda News :DAV College Bathinda ਦੇ ਕੈਰੀਅਰ ਅਤੇ ਪਲੇਸਮੈਂਟ...

Cabinet Minister Mohinder Bhagat ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

👉ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ...