Punjabi Khabarsaar
ਲੁਧਿਆਣਾ

Big News: ਰਾਮੂਵਾਲੀਆ ਵੱਲੋਂ ਲੁਧਿਆਣਾ ‘ਚ ਰਾਜਾ ਵੜਿੰਗ ਦੀ ਹਿਮਾਇਤ ਦਾ ਐਲਾਨ

ਬਿੱਟੂ ਨੂੰ ਦਿੱਤੀ ਨਸੀਹਤ, ਪੇਕਿਆਂ ਨੂੰ ਨਿੰਦੀਂ ਦਾ ਨਹੀਂ ਹੁੰਦਾ

ਲੁਧਿਆਣਾ, 27 ਮਈ: ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਦੇ ਵਿੱਚ ਚੰਗਾ ਅਸਰ ਰਸੂਖ ਰੱਖਣ ਵਾਲੇ ਬਲਵੰਤ ਸਿੰਘ ਰਾਮੂਵਾਲੀਆ ਦੀ ਅਗਵਾਈ ਹੇਠਲੀ ਲੋਕ ਭਲਾਈ ਪਾਰਟੀ ਨੇ ਬਿਨਾਂ ਸ਼ਰਤ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਖੁਦ ਸਰਦਾਰ ਰਾਮੂਵਾਲੀਆ ਵੱਲੋਂ ਲੁਧਿਆਣਾ ਦੇ ਵਿੱਚ ਕਾਂਗਰਸੀ ਆਗੂਆਂ ਦੀ ਹਾਜ਼ਰੀ ਚ ਕੀਤੀ ਇੱਕ ਪ੍ਰੈਸ ਕਾਨਫਰਸ ਦੌਰਾਨ ਕੀਤਾ। ਇਸ ਦੌਰਾਨ ਉਹਨਾਂ ਦਾ ਦਾਅਵਾ ਕੀਤਾ ਕਿ ਰਾਜਾ ਵੜਿੰਗ ਇੱਕ ਕਾਬਲ ਉਮੀਦਵਾਰ ਹਨ, ਜਿਨਾਂ ਨੇ ਹੁਣ ਤੱਕ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਉਹਨਾਂ ਕਿਹਾ ਕਿ ਟਰਾਂਸਪੋਰਟ ਮੰਤਰੀ ਰਹਿੰਦੇ ਆ ਜੋ ਕੰਮ ਵੜਿੰਗ ਨੇ ਕੀਤਾ ਹੈ, ਉਹ ਹੋਰ ਕੋਈ ਨਹੀਂ ਕਰ ਸਕਦਾ।

ਸੁਖਬੀਰ ਦੀ ਮੋਦੀ ਨੂੰ ਅਪੀਲ: ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਕਰੋ ਮੁਕਤ

ਰਾਮੂਵਾਲੀਆ ਨੇ ਕਿਹਾ ਕਿ ਬੇਸ਼ੱਕ ਪੂਰੇ ਪੰਜਾਬ ਦੇ ਵਿੱਚ ਲੋਕ ਭਲਾਈ ਪਾਰਟੀ ਦੀਆਂ ਸ਼ਾਖਾਵਾਂ ਹਨ ਪ੍ਰੰਤੂ ਲੁਧਿਆਣਾ ਇਲਾਕੇ ਦੇ ਵਿੱਚ ਉਹਨਾਂ ਦੀ ਪਾਰਟੀ ਨੂੰ ਵੱਡਾ ਸਮਰਥਨ ਹਾਸਲ ਹੈ। ਜਿਸਦਾ ਕਾਂਗਰਸੀ ਉਮੀਦਵਾਰ ਨੂੰ ਲਾਹਾ ਹੋਵੇਗਾ। ਸਾਬਕਾ ਕੇਂਦਰੀ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਚੋਣਾਂ ਤੱਕ ਲਗਾਤਾਰ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨਗੇ। ਇਸ ਦੌਰਾਨ ਉਨਾਂ ਕਾਂਗਰਸ ਛੱਡ ਕੇ ਗਏ ਰਵਨੀਤ ਸਿੰਘ ਬਿੱਟੂ ਨੂੰ ਸਲਾਹ ਦਿੰਦਿਆਂ ਕਿਹਾ ਕਿ ਕਾਂਗਰਸ ਉਸਦੇ ਪੇਕਿਆਂ ਵਰਗੀ ਹੈ, ਕਿਉਂਕਿ ਇਥੋਂ ਹੀ ਉਹਨਾਂ ਦੇ ਦਾਦਾ, ਪਿਤਾ ਅਤੇ ਉਸਨੇ ਨੇ ਬੁਲੰਦੀਆਂ ਹਾਸਲ ਕੀਤੀਆਂ ਹਨ ਜਿਸਦੇ ਚਲਦੇ ਪੇਕਿਆਂ ਨੂੰ ਨਿੰਦਣਾ ਮਾੜਾ ਹੁੰਦਾ ਹੈ। ਇਸ ਮੌਕੇ ਸਾਬਕਾ ਵਿਧਾਇਕ ਜੱਸੀ ਖੰਗੂੜਾ, ਪੰਜਾਬ ਕਾਂਗਰਸ ਦੇ ਬੁਲਾਰੇ ਅਰਸ਼ਪ੍ਰੀਤ ਖਡਿਆਲ ਸਹਿਤ ਲੋਕ ਭਲਾਈ ਪਾਰਟੀ ਦੇ ਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਰਹੇ।

Related posts

ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਹੋਰ ਸ਼ਹੀਦਾਂ ਨੂੰ ਦਿੱਤਾ ਜਾਵੇ ਭਾਰਤ ਰਤਨ : ਮੁੱਖ ਮੰਤਰੀ

punjabusernewssite

ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ

punjabusernewssite

ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ ਲਈਆਂ ਜਾਣ-ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਕੀਤੀ ਮੰਗ

punjabusernewssite