ਬਠਿੰਡਾ, 27 ਮਈ (ਸੁਖਜਿੰਦਰ ਮਾਨ): ਆਮ ਆਦਮੀ ਪਾਰਟੀ ਨੇ ਅਮਿਤ ਸ਼ਾਹ ਦੇ ਪੰਜਾਬ ਸਰਕਾਰ ਨੂੰ ਡੇਗਣ ਬਾਰੇ ਦਿੱਤੇ ਬਿਆਨ ਉਪਰ ਸਖ਼ਤ ਜਵਾਬੀ ਹਮਲਾ ਕੀਤਾ ਹੈ। ‘ਆਪ’ ਨੇ ਕਿਹਾ ਕਿ ਅਮਿਤ ਸ਼ਾਹ ਨੇ ਤਿੰਨ ਕਰੋੜ ਪੰਜਾਬੀਆਂ ਨੂੰ ਧਮਕੀ ਦਿੱਤੀ ਅਤੇ ਪੰਜਾਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਈ ਹੈ। ਪੰਜਾਬ ਦੇ ਲੋਕ ਕਿਸੇ ਦੀਆਂ ਧਮਕੀਆਂ ਨੂੰ ਨਹੀਂ ਮੰਨਦੇ ਅਤੇ ਨਾ ਹੀ ਡਰਦੇ ਹਨ। ਸ਼ਾਇਦ ਭਾਜਪਾ ਅਤੇ ਇਸ ਦੇ ਆਗੂ ਕਿਸਾਨਾਂ ਦੇ ਰੋਸ ਨੂੰ ਭੁੱਲ ਗਏ ਹਨ।ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਬਠਿੰਡਾ ‘ਚ ਪ੍ਰੈੱਸ ਕਾਨਫ਼ਰੰਸ ਕਰਕੇ ਇਸ ਗੰਭੀਰ ਮੁੱਦੇ ‘ਤੇ ਆਪਣੀ ਗੱਲ ਰੱਖੀ। ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਪੁੱਛਿਆ ਕਿ ਤੁਹਾਡੇ ਕੋਲ ਕਿੰਨਾ ਪੈਸਾ ਹੈ, ਜੋ ਤੁਸੀਂ ਪੰਜਾਬ ਦੇ ਲੋਕਾਂ ਦੀ ਬੋਲੀ ਲਗਾ ਰਹੇ ਹੋ? ਪੰਜਾਬ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਖ਼ਰੀਦਣਾ ਚਾਹੁੰਦੇ ਹੋ? ਕੀ ਤੁਸੀਂ ਹੁਣ ਪੰਜਾਬ ਦੇ ਲੋਕਾਂ ਨੂੰ ਵੀ ਈਡੀ ਅਤੇ ਸੀਬੀਆਈ ਤੋਂ ਡਰਾਉਗੇ? ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਧਮਕੀਆਂ ਤੋਂ ਡਰਨ ਵਾਲੇ ਨਹੀਂ ਹਨ। ਇਹ ਬਹਾਦਰ ਲੋਕ ਹਨ। ਤੁਸੀਂ ਉਨ੍ਹਾਂ ਨੂੰ ਖਰੀਦ ਕੇ ਡਰਾ ਨਹੀਂ ਸਕਦੇ।
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪ ਵਿਧਾਇਕਾਂ ਦੇ ਘਰ ਦਾ ਕੀਤਾ ਘਿਰਾਓ
ਕੇਜਰੀਵਾਲ ਨੇ ਕਿਹਾ ਕਿ ਅਸਲ ‘ਚ ਉਨ੍ਹਾਂ ਦਾ ਮਕਸਦ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਗਣਾ ਅਤੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਜਾ ਰਹੀ ਮੁਫ਼ਤ ਬਿਜਲੀ ਬੰਦ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਸੀਂ ਮੁਫ਼ਤ ਬਿਜਲੀ ਜਾਰੀ ਰੱਖਣਾ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਨੂੰ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਦਿਵਾਓ, ਨਹੀਂ ਤਾਂ ਭਾਜਪਾ ਵਾਲੇ ਤੁਹਾਡੀ ਮੁਫ਼ਤ ਬਿਜਲੀ ਬੰਦ ਕਰ ਦੇਣਗੇ | ਜੇਕਰ ਸੰਸਦ ਵਿੱਚ ਜ਼ਿਆਦਾ ਸੰਸਦ ਮੈਂਬਰ ਹੋਣਗੇ ਤਾਂ ਅਸੀਂ ਕੇਂਦਰ ਸਰਕਾਰ ਨਾਲ ਲੜ ਸਕਾਂਗੇ ਅਤੇ ਮੁਫ਼ਤ ਬਿਜਲੀ ਅਤੇ ਹੋਰ ਸਹੂਲਤਾਂ ਜਾਰੀ ਰੱਖਾਂਗੇ।ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਕਿਸਾਨਾਂ ਨੂੰ ਦਿੱਲੀ ਵਿੱਚ ਵੜਨ ਨਹੀਂ ਦਿੱਤਾ। ਉਨ੍ਹਾਂ ਨੇ ਸੜਕਾਂ ‘ਤੇ ਮੇਖ਼ਾਂ ਲਾ ਦਿੱਤਿਆਂ। ਫਿਰ ਕਿਸਾਨਾਂ ਨੇ ਡੇਢ ਸਾਲ ਤੱਕ ਦਿੱਲੀ ਬਾਰਡਰ ‘ਤੇ ਪ੍ਰਦਰਸ਼ਨ ਕੀਤਾ। ਜਿਸ ‘ਚ ਕਰੀਬ 750 ਕਿਸਾਨ ਸ਼ਹੀਦ ਹੋ ਗਏ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬ ਤੋਂ ਸਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਨੂੰ ਪੰਜਾਬ ਦੇ ਲੋਕ ਨਫ਼ਰਤ ਕਰਦੇ ਹਨ।ਕੇਜਰੀਵਾਲ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਨੂੰ ਪਰੇਸ਼ਾਨ ਕਰ ਰਹੀ ਹੈ। ਕੇਂਦਰ ਨੇ ਪੰਜਾਬ ਦੇ ਕਰੀਬ 8.5 ਹਜ਼ਾਰ ਕਰੋੜ ਰੁਪਏ ਦਾ ਫੰਡ ਰੋਕ ਰੱਖਿਆ ਹੈ। ਉਹ ਪੈਸਾ ਪੰਜਾਬ ਦੇ ਪਿੰਡਾਂ ਵਿੱਚ ਸੜਕਾਂ ਬਣਾਉਣ ਅਤੇ ਹੋਰ ਵਿਕਾਸ ਕਾਰਜਾਂ ਲਈ ਵਰਤਣਾ ਸੀ। ਉਹ ਪੰਜਾਬ ਹੈਲਥ ਮਿਸ਼ਨ ਦੇ ਪੈਸੇ ਰੋਕ ਰਹੇ ਹਨ। ਉਹ ਅਜਿਹਾ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਨਹੀਂ ਚਾਹੁੰਦੇ ਕਿ ਪੰਜਾਬ ਦਾ ਵਿਕਾਸ ਹੋਵੇ।
Big News: ਰਾਮੂਵਾਲੀਆ ਵੱਲੋਂ ਲੁਧਿਆਣਾ ‘ਚ ਰਾਜਾ ਵੜਿੰਗ ਦੀ ਹਿਮਾਇਤ ਦਾ ਐਲਾਨ
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੱਲ੍ਹ ਅਮਿਤ ਸ਼ਾਹ ਲੁਧਿਆਣਾ ਵਿੱਚ ਭਾਜਪਾ ਉਮੀਦਵਾਰ ਲਈ ਵੋਟਾਂ ਮੰਗਣ ਆਏ ਸਨ, ਜਿੱਥੇ ਉਨ੍ਹਾਂ ਚੋਣਾਂ ਤੋਂ ਬਾਅਦ ਪੰਜਾਬ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ ਸੀ। ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਭਾਜਪਾ ਦੀ ਸ਼ੈਲੀ ਹੈ, ਇਹ ਤਾਨਾਸ਼ਾਹੀ ਹਨ, ਇਹ ਪਹਿਲਾਂ ਵੀ ਅਜਿਹਾ ਕਰ ਚੁੱਕੇ ਹਨ, ਚੰਡੀਗੜ੍ਹ ਦੇ ਮੇਅਰ ਦੀ ਚੋਣ ਦੌਰਾਨ ਇਨ੍ਹਾਂ ਦੀ ਗੁੰਡਾਗਰਦੀ ਸਭ ਨੇ ਦੇਖੀ, ਖ਼ੁਸ਼ਕਿਸਮਤੀ ਨਾਲ ਉੱਥੇ ਸੀਸੀਟੀਵੀ ਕੈਮਰੇ ਲੱਗੇ ਹੋਏ ਸਨ ਅਤੇ ਫਿਰ ਸੁਪਰੀਮ ਕੋਰਟ ਨੇ ਦਖ਼ਲ ਦੇ ਕੇ ‘ਆਪ’ ਦੇ ਮੇਅਰ ਨੂੰ ਜੇਤੂ ਐਲਾਨ ਦਿੱਤਾ। ਮਾਨ ਨੇ ਕਿਹਾ ਕਿ ਸਾਡੇ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ। ਪੰਜਾਬ ਦੇ ਲੋਕਾਂ ਨੂੰ ਧਮਕਾਉਣ ਵਾਲੇ ਅਮਿਤ ਸ਼ਾਹ ਕੌਣ ਹੁੰਦੇ ਹਨ? ਹੋ ਸਕਦਾ ਹੈ ਕਿ ਭਾਜਪਾ ਅਤੇ ਇਸ ਦੇ ਆਗੂ ਕਿਸਾਨ ਅੰਦੋਲਨ ਨੂੰ ਭੁੱਲ ਗਏ, ਜਦੋਂ ਨਰਿੰਦਰ ਮੋਦੀ ਨੂੰ ਮੁਆਫ਼ੀ ਮੰਗਣੀ ਪਈ ਸੀ ਅਤੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨਾ ਪਿਆ ਸੀ। ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪ ਦੀ ਸਰਕਾਰ ਨੂੰ ਚੁਣਿਆ ਹੈ, ਉਨ੍ਹਾਂ ਨੇ ਸਾਨੂੰ ਇਤਿਹਾਸਕ ਫ਼ਤਵਾ ਦਿੱਤਾ ਹੈ, ਸਾਡੇ ਕੋਲ 92 ਵਿਧਾਇਕ ਹਨ, ਭਾਜਪਾ ਕੋਲ ਸਿਰਫ਼ 2 ਹਨ, ਉਹ ਕਿਸ ਆਧਾਰ ‘ਤੇ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਦੀ ਗੱਲ ਕਰ ਰਹੇ ਹਨ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ਨੂੰ ਲੱਗਦਾ ਹੈ ਕਿ ਭਾਰਤ ਦੀ ਸਿਆਸੀ ਜ਼ਮੀਨ ਇੱਕ ਮੰਡੀ ਹੈ, ਜਿੱਥੇ ਉਹ ਕੋਈ ਵੀ ਚੀਜ਼ ਖਰੀਦ ਸਕਦੇ ਹਨ। ਪਰ ਇਹ ਸੱਚ ਨਹੀਂ ਹੈ।
ਸੁਖਬੀਰ ਦੀ ਮੋਦੀ ਨੂੰ ਅਪੀਲ: ਸਿੱਖ ਧਾਰਮਿਕ ਸੰਸਥਾਵਾਂ ਨੂੰ ਆਰ ਐਸ ਐਸ ਦੇ ਕੰਟਰੋਲ ਤੋਂ ਕਰੋ ਮੁਕਤ
ਸਾਡੇ ਵਿਧਾਇਕਾਂ ਨੇ 50-60 ਹਜ਼ਾਰ ਵੋਟਾਂ ਦੇ ਫ਼ਰਕ ਨਾਲ ਆਪਣੀਆਂ ਸੀਟਾਂ ਜਿੱਤੀਆਂ ਹਨ, ਸਾਨੂੰ ਪੰਜਾਬ ਦੇ ਲੋਕਾਂ ਦਾ ਸਮਰਥਨ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ‘ਆਪ’ ਇੱਕ ਸੰਗਠਨ ਹੈ। ਅਸੀਂ ਅਰਵਿੰਦ ਕੇਜਰੀਵਾਲ ਦੇ ਸਿਪਾਹੀ ਹਾਂ, ਅਰਵਿੰਦ ਕੇਜਰੀਵਾਲ ਸਿਰਫ਼ ਇੱਕ ਵਿਅਕਤੀ ਨਹੀਂ, ਉਹ ਇੱਕ ਵਿਚਾਰ ਹਨ ਅਤੇ ‘ਆਪ’ ਦਾ ਹਰ ਸਿਪਾਹੀ ਇਸ ਵਿਚਾਰਧਾਰਾ ‘ਤੇ ਚੱਲਦਾ ਹੈ।ਮਾਨ ਨੇ ਕਿਹਾ ਕਿ ਭਾਜਪਾ ਨੇ ਸ਼ਿਵ ਸੈਨਾ ਅਤੇ ਐੱਨਸੀਪੀ ਨੂੰ ਤੋੜਿਆ, ਵਿਰੋਧੀ ਨੇਤਾਵਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ, ਅਰਵਿੰਦ ਕੇਜਰੀਵਾਲ, ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ, ਫਿਰ ਉਹ ਕਹਿੰਦੇ ਹਨ ਕਿ ਹੁਣ ਚੋਣਾਂ ਕਰਵਾਓ। ਇਹ ਤਾਨਾਸ਼ਾਹੀ ਹੈ। ਮਾਨ ਨੇ ਕਿਹਾ ਕਿ ਅਮਿਤ ਸ਼ਾਹ ‘ਆਪ’ ਸਰਕਾਰ ਨੂੰ ਡੇਗਣ ਦੀ ਗੱਲ ਕਰ ਰਹੇ ਹਨ, ਪਰ ਅਸਲ ‘ਚ ਉਨ੍ਹਾਂ ਨੂੰ ਕੇਂਦਰ ਦੀ ਭਾਜਪਾ ਸਰਕਾਰ ਦੀ ਚਿੰਤਾ ਹੋਣੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਮੋਦੀ ਇਹ ਚੋਣ ਨਹੀਂ ਜਿੱਤ ਰਹੇ, ਚੋਣਾਂ ਦੇ ਛੇ ਪੜਾਵਾਂ ਅਤੇ ਨਰਿੰਦਰ ਮੋਦੀ ਦੇ ਬਿਆਨਾਂ ਅਤੇ ਸੁਰਾਂ ਤੋਂ ਇਹ ਸਪੱਸ਼ਟ ਹੈ। ਮਾਨ ਨੇ ਕਿਹਾ ਕਿ ‘ਆਪ’ ਦੇ ਰਾਜ ਸਭਾ ਵਿੱਚ ਸੱਤ ਸੰਸਦ ਮੈਂਬਰ ਹਨ ਅਤੇ ਜਲਦੀ ਹੀ ਲੋਕ ਸਭਾ ਵਿੱਚ ਪੰਜਾਬ ਤੋਂ 13 ਸੰਸਦ ਮੈਂਬਰ ਹੋਣਗੇ। ਮਾਨ ਨੇ ਨਰਿੰਦਰ ਮੋਦੀ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਹਿੰਦੀ ਭਾਸ਼ਾ ‘ਚ 6 ਲੱਖ ਸ਼ਬਦ ਹਨ, ਪਰ ਮੋਦੀ ਸਿਰਫ਼ 10 ਸ਼ਬਦ ਜਾਣਦੇ ਹਨ-ਹਿੰਦੁਸਤਾਨ-ਪਾਕਿਸਤਾਨ, ਮੰਦਰ-ਮਸਜਿਦ, ਮੰਗਲਸੂਤਰ-ਮੁਸਲਿਮ, ਕਬਰਿਸਤਾਨ-ਸਮਸ਼ਾਨਘਾਟ ਅਤੇ ਗਾਂ-ਮੱਝ। ਉਹ ਕਦੇ ਵੀ ਆਮ ਲੋਕਾਂ ਦੇ ਅਸਲ ਮੁੱਦਿਆਂ ਦੀ ਗੱਲ ਨਹੀਂ ਕਰਦੇ, ਉਨ੍ਹਾਂ ਕੋਲ ਆਪਣੇ 10 ਸਾਲ ਪ੍ਰਧਾਨ ਮੰਤਰੀ ਵਜੋਂ ਦਿਖਾਉਣ ਲਈ ਕੋਈ ਸਕੂਲ ਜਾਂ ਹਸਪਤਾਲ ਨਹੀਂ ਹੈ।
‘ਲੋਕ ਸਭਾ ਚੋਣਾਂ: ਸਹੀ ਹਿਸਾਬ-ਕਿਤਾਬ ਨਾਂ ਦੇਣ ’ਤੇ ਹਰਸਿਮਰਤ, ਜੀਤਮਹਿੰਦਰ ਤੇ ਖੁੱਡੀਆ ਨੂੰ ਨੋਟਿਸ ਜਾਰੀ
ਮਾਨ ਨੇ ਕਿਹਾ ਕਿ ਭਾਜਪਾ ਨਫਰਤ ਦੀ ਰਾਜਨੀਤੀ ਕਰਦੀ ਹੈ ਪਰ ‘ਆਪ’ ਕੰਮ ਦੀ ਰਾਜਨੀਤੀ ਕਰਦੀ ਹੈ। ਅਸੀਂ ਆਪਣੇ ਦੋ ਸਾਲਾਂ ਦੇ ਕੰਮ ਦੇ ਆਧਾਰ ‘ਤੇ ਵੋਟਾਂ ਮੰਗ ਰਹੇ ਹਾਂ। ਮੈਂ 43,000 ਸਰਕਾਰੀ ਨੌਕਰੀਆਂ ਦਿੱਤੀਆਂ, ਅਸੀਂ ਪੰਜਾਬ ਦਾ ਬੁਨਿਆਦੀ ਢਾਂਚਾ, ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਬਣਾ ਰਹੇ ਹਾਂ। ਮਾਨ ਨੇ ਕਿਹਾ ਕਿ ਨਫਰਤ ਦੀ ਰਾਜਨੀਤੀ ਸਾਡੇ ਦੇਸ਼ ਅਤੇ ਸਾਡੇ ਆਪਸੀ ਭਾਈਚਾਰੇ ਲਈ ਖ਼ਤਰਾ ਹੈ। ਮਾਨ ਨੇ ਕਿਹਾ ਕਿ ਭਾਜਪਾ ਆਪਣੇ ਅੰਤ ਦੇ ਨੇੜੇ ਹੋਣ ਕਰਕੇ ਅਜਿਹਾ ਵਤੀਰਾ ਅਪਣਾ ਰਹੀ ਹੈ। ਮਾਨ ਨੇ ਕਿਹਾ ਕਿ ‘ਅਤ’ ਅਤੇ ‘ਅੰਤ’ ਇਕ ਦੂਜੇ ਦੇ ਬਹੁਤ ਨੇੜੇ ਹਨ ਅਤੇ ਭਾਜਪਾ ਇਨ੍ਹਾਂ ਦੋਨਾਂ ਦੇ ਕੋਲ ਹੈ।
Share the post "ਕੇਜਰੀਵਾਲ ਤੇ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਸਾਧਿਆ ਨਿਸ਼ਾਨਾ, ਕਿਹਾ- ਸ਼ਾਹ ਨੇ 3 ਕਰੋੜ ਪੰਜਾਬੀਆਂ ਨੂੰ ਦਿੱਤੀ ਹੈ ਧਮਕੀ "