ਨਵੀਂ ਦਿੱਲੀ, 28 ਮਈ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਨਾਲ ਜੁੜੀ ਹੋਈ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਬੀਤੇ ਦਿਨ ਅਰਵਿੰਦ ਕੇਜਰੀਵਾਲ ਦੀ ਲੀਗਲ ਟੀਮ ਵੱਲੋਂ ਅੰਤਰਿਮ ਜ਼ਮਾਨਤ ਵਿਚ ਵਾਧਾ ਕਰਨ ਲਈ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਗਈ ਸੀ। ਲੀਗਲ ਟੀਮ ਵੱਲੋਂ ਕੇਜਰੀਵਾਲ ਦੀ ਸਿਹਤ ਦਾ ਹਵਾਲਾ ਦਿੰਦੇ ਹੋਏ T-CT SCAN ਅਤੇ ਕੁਝ ਮੈਡੀਕਲ ਟੈਸਟ ਕਰਵਾਉਣ ਲਈ ਅੰਤਰਿਮ ਜ਼ਮਾਨਤ ਵਿਚ 7 ਦਿਨਾਂ ਦਾ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਪਰ ਅੱਜ ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ 7 ਦਿਨਾਂ ਲਈ ਵਧਾਉਣ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਸੌਦਾ ਸਾਧ ਗੁਰਮੀਤ ਸਿੰਘ ਰਾਮ ਰਹੀਮ ਨੂੰ ਵੱਡੀ ਰਾਹਤ
ਇਹ ਮਾਮਲਾ ਸੁਪਰੀਮ ਕੋਰਟ ਦੇ ਜੱਜ ਜੇਕੇ ਮਹੇਸ਼ਵਰੀ ਦੀ ਬੈਂਚ ਸਾਹਮਣੇ ਰੱਖਿਆ ਗਿਆ। ਸੁਪਰੀਮ ਕੋਰਟ ਨੇ ਸਾਫ਼ ਕਿਹਾ ਕਿ ਅਸੀਂ ਇਸ ਸਬੰਧੀ ਕੋਈ ਹੁਕਮ ਨਹੀਂ ਦੇ ਸਕਦੇ। ਤੁਹਾਨੂੰ ਇਸ ਮਾਮਲੇ ਸਬੰਧੀ ਚੀਫ਼ ਜਸਟਿਸ ਕੋਲ ਜਾਣਾ ਚਾਹੀਦਾ ਹੈ। ਇਸ ਮਾਮਲੇ ਵਿਚ ਸਿਰਫ਼ ਚੀਫ਼ ਜਸਟਿਸ ਹੀ ਫ਼ੈਸਲਾ ਲੈਣਗੇ। ਦੱਸ ਦਈਏ ਇਸ ਸਮੇਂ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਮੌਜੂਦ ਹਨ। ਇਸ ਸਮੇਂ ਉਹ ਪੰਜਾਬ ਦੇ ਲੋਕ ਸਭਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਦੇ ਨਜ਼ਰ ਆ ਰਹੇ ਹਨ। 10 ਮਈ ਨੂੰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਸੀ ਤੇ ਉਨ੍ਹਾਂ ਨੂੰ ਕੋਰਟ ਨੇ 2 ਜੂਨ ਨੂੰ ਮੁੜ ਤੋਂ ਸਰੇਂਡਰ ਕਰਨ ਦੇ ਆਦੇਸ਼ ਕੀਤੇ ਗਏ ਸੀ।
Share the post "ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਿਚ ਵਾਧੇ ਤੋਂ ਕੋਰੀ ਨਾਂਹ"