Punjabi Khabarsaar
ਤਰਨਤਾਰਨ

ਸੁਖਬੀਰ ਬਾਦਲ ਨੇ ਮੁੜ ਭਾਈ ਅੰਮ੍ਰਿਤਪਾਲ ਸਿੰਘ ’ਤੇ ਕੀਤੇ ਤਿੱਖੇ ਹਮਲੇ, ਵਲਟੋਹੇ ਨੂੰ ਦਸਿਆ ਅਸਲੀ ਪੰਥਕ

ਖਡੂਰ ਸਾਹਿਬ, 29 ਮਈ: ਲੋਕ ਸਭਾ ਹਲਕਾ ਖਡੂਰ ਸਾਹਿਬ ‘ਚ ਚੋਣ ਪ੍ਰਚਾਰ ਕਰ ਰਹੇ ਸੁਖਬੀਰ ਬਾਦਲ ਨੇ ਭਾਜਪਾ ਤੇ ਅੰਮ੍ਰਿਤਪਾਲ ਸਿੰਘ ‘ਤੇ ਤਿੱਖੇ ਹਮਲੇ ਕੀਤੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੁਝ ਤਾਕਤਾਂ ਪੰਥ ਤੇ ਪੰਥਕ ਸੰਗਠਨਾਂ ਨੂੰ ਕਮਜ਼ੋਰ ਕਰ ਕੇ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਕੀਮਤ ’ਤੇ ਅਜਿਹਾ ਨਹੀਂ ਹੋਣ ਦੇਵੇਗਾ। ਇਥੇ ਪਾਰਟੀ ਦੇ ਉਮੀਦਵਾਰ ਜਥੇਦਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਲੋਕਾਂ ਦੀ ਸ਼ਨਾਖ਼ਤ ਕਰਨ ਜੋ ਆਪਣੇ ਆਪ ਨੂੰ ਪੰਥਕ ਦੱਸ ਰਹੇ ਹਨ ਜਦੋਂ ਕਿ ਉਹ ਪੰਥ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਹਮਾਇਤ ਕੀਤੀ ਜਾਵੇ ਜੋ ਪੰਥ ਵਾਸਤੇ ਕੁਰਬਾਨੀਆਂ ਵੀ ਦਿੱਤੀਆਂ ਹਨ।

ਪੈਸੇ ਲੈ ਕੇ ਦੂਜੇ ਨੂੰ ‘ਕੱਚੀ’ ਨੌਕਰੀ ਦਿਵਾਉਂਦੇ ਮੁਲਾਜਮ ਨੇ ਅਪਣੀ ‘ਪੱਕੀ’ ਨੌਕਰੀ ਤੋਂ ਵੀ ਹੱਥ ਧੋਤੇ

ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਕੇਂਦਰ ਸਰਕਾਰ ਤੇ ਕਾਂਗਰਸ ਪਾਰਟੀ ਨੂੰ ਵੀ ਕਰੜੇ ਹੱਥੀਂ ਲਿਆ। ਉਹਨਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ ਦੇ ਪ੍ਰਬੰਧਾਂ ’ਤੇ ਆਰ ਐਸ ਐਸ ਦਾ ਕਬਜ਼ਾ ਕਰਵਾਇਆ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਉਲਟ ਹਰਿਆਣਾ ਵਿਚ ਵੱਖਰੀ ਕਮੇਟੀ ਬਣਾ ਦਿੱਤੀ ਗਈ। ਉਹਨਾਂ ਕਿਹਾ ਕਿ ਇਸੇ ਤਰੀਕੇ ਕੇਂਦਰ ਸਰਕਾਰ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਾਸਤੇ ਕੀਤੇ ਵਾਅਦੇ ਤੋਂ ਮੁਕਰ ਗਈ।ਕਾਂਗਰਸ ਦੀ ਗੱਲ ਕਰਦਿਆਂ ਸ੍ਰੀ ਬਾਦਲ ਨੇ ਕਿਹਾ ਕਿ ਸਿੱਖ ਕੌਮ ਕਦੇ ਵੀ ਇਹ ਗੱਲ ਨਹੀਂ ਭੁੱਲ ਸਕਦੀ ਕਿ 1 ਜੂਨ 1984 ਨੂੰ ਇੰਦਰਾ ਗਾਂਧੀ ਨੇ ਟੈਂਕਾਂ ਤੇ ਤੋਪਾਂ ਨਾਲ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ ਸੀ। ਸੁਖਬੀਰ ਬਾਦਲ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਨੂੰ ਪਛਾਨਣ ਦੀ ਲੋੜ ਹੈ। ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਪਹਿਲਾਂ ਜੀਨਾਂ ਪਾਉਂਦਾ ਰਿਹਾ ਤੇ ਵਾਲ ਕਟਵਾਉਂਦਾ ਰਿਹੈ। ਅਚਾਨਕ ਉਸ ਅੰਦਰ ਸਿੱਖੀ ਕਿਵੇਂ ਜਾਗ ਗਈ।

 

 

ਰਾਹੁਲ ਗਾਂਧੀ ਨੇ ਲੁਧਿਆਣਾ ’ਚ ਵਿਸ਼ਾਲ ਰੈਲੀ ਦੌਰਾਨ ਕਿਸਾਨਾਂ ਦੀ ਕਰਜ਼ਾ ਮੁਆਫੀ ਤੇ ਐੱਮਐੱਸਪੀ ’ਤੇ ਕਾਨੂੰਨੀ ਗਾਰੰਟੀ ਦਾ ਕੀਤਾ ਐਲਾਨ

ਸ: ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫਿਰ ਤੋਂ ਝੂਠੇ ਵਾਅਦਿਆਂ ਨਾਲ ਪੰਜਾਬੀਆਂ ਨੂੰ ਮੂਰਖ ਬਣਾਉਣ ਦੇ ਯਤਨ ਕਰਨ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਵਿਚ ਨਾਕਾਮ ਰਹੀ ਹੈ ਤੇ ਉਸਦਾ ਹਰ ਔਰਤ ਪ੍ਰਤੀ 27-27 ਹਜ਼ਾਰ ਰੁਪਏ ਦਾ ਬਕਾਇਆ ਖੜ੍ਹਾ ਹੈ। ਪਾਰਟੀ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੇ ਇਸ ਦੌਰਾਨ ਕਿਹਾ ਕਿ ਖਡੂਰ ਸਾਹਿਬ ਵਿਚ ਲੜਾਈ ਦਿੱਲੀ ਨਾਲ ਜੁੜੀਆਂ ਤਾਕਤਾਂ ਤੇ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ ਵਾਲੀਆਂ ਤਾਕਤਾਂ ਦੇ ਵਿਚਕਾਰ ਹੈ। ਉਹਨਾਂ ਕਿਹਾ ਕਿ ਦਿੱਲੀ ਦੀਆਂ ਤਾਕਤਾਂ ਬੰਦੀ ਸਿੰਘਾਂ ਨੂੰ ਬੰਦੀ ਹੀ ਬਣਾ ਕੇ ਰੱਖਣਾ ਚਾਹੁੰਦੀਆਂ ਹਨ ਜਦੋਂ ਕਿ ਅਕਾਲੀ ਦਲ ਉਹਨਾਂ ਦੀ ਰਿਹਾਈ ਵਾਸਤੇ ਲੜਾਈ ਲੜ ਰਿਹਾ ਹੈ ਤੇ ਉਹਨਾਂ ਦੇ ਰਿਹਾਅ ਹੋਣ ਤੱਕ ਲੜਾਈ ਲੜਦਾ ਰਹੇਗਾ। ਇਸ ਦੌਰਾ ਜ਼ੀਰਾ ਵਿਖੇ ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਮ ਆਦਮੀ ਪਾਰਟੀ ਨੂੰ ਕਰਾਰਾ ਸਬਕ ਸਿਖਾਇਆ ਜਾਵੇ ਅਤੇ ਕਿਹਾ ਕਿ ਸਮੂਹ ਪੰਜਾਬੀਆਂ ਨਾਲ ਧੋਖਾ ਕਰਨ ਵਾਲੇ ਇਕ ਵੀ ਸੀਟ ਦੇ ਹੱਕਦਾਰ ਨਹੀਂ ਹਨ।

 

Related posts

..’ਤੇ ਪਤੰਦਰ ‘ਫ਼ੇਲ’ ਹੋਣ ਦੇ ਡਰੋਂ ਹੀ ‘ਬਾਰਡਰ’ ਟੱਪਿਆ! ਪੁਲਿਸ ਕਰ ਰਹੀ ਹੈ ਜਾਂਚ

punjabusernewssite

‘ਪੁਲਸੀਏ’ ਨੇ ਡੀ.ਜੇ ’ਤੇ ਵੱਜਦੇ ਗੀਤਾਂ ਤੋਂ ਪੈਸੇ ਚੁੱਕਣ ਵਾਲੇ ‘ਬੱਚੇ’ ਦਾ ਗੋ+ਲੀ ਮਾਰ ਕੇ ਕੀਤਾ ਕ+ਤਲ

punjabusernewssite

ਮੰਦਭਾਗੀ ਖ਼ਬਰ: ਸੰਘਣੀ ਧੁੰਦ ਕਾਰਨ ਭਿਆਨਕ ਹਾਦਸੇ ‘ਚ 4 ਨੌਜਵਾਨਾਂ ਮੌ+ਤ

punjabusernewssite