ਸ੍ਰੀ ਅਨੰਦਪੁਰ ਸਾਹਿਬ, 29 ਮਈ: ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਆਪ ਉਮੀਦਵਾਰ ਮਲਵਿੰਦਰ ਸਿੰਘ ਕੰਗ ਲਈ ਚੋਣ ਪ੍ਰਚਾਰ ਕੀਤਾ। ਮਾਨ ਨੇ ਮੋਰਿੰਡਾ ਵਿਖੇ ਇਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਆਪਣੇ ਦੋ ਸਾਲਾਂ ਦੇ ਕੰਮਾਂ ਦਾ ਜ਼ਿਕਰ ਕੀਤਾ ਅਤੇ ਲੋਕਾਂ ਨੂੰ ’ਆਪ’ ਉਮੀਦਵਾਰ ਮਾਲਵਿੰਦਰ ਕੰਗ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ਪਵਿੱਤਰ ਅਤੇ ਇਤਿਹਾਸਕ ਹੈ। ਇਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਅਸਥਾਨ ਹੈ, ਜਿਨ੍ਹਾਂ ਨੇ ਸਾਨੂੰ ਹਮੇਸ਼ਾ ਜ਼ੁਲਮ ਦੇ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਮਾਨ ਨੇ ਕਿਹਾ ਕਿ ਅੱਜ ਅਸੀਂ ਤਾਨਾਸ਼ਾਹੀ ਵਿਰੁੱਧ ਲੜ ਰਹੇ ਹਾਂ ਅਤੇ ਸਾਨੂੰ ਤੁਹਾਡੇ ਸਮਰਥਨ ਦੀ ਲੋੜ ਹੈ। ਇਸ ਲੜਾਈ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦਿਓ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੂੰ ਪਾਰਲੀਮੈਂਟ ਵਿੱਚ ਆਪਣਾ ਨੁਮਾਇੰਦਾ ਵਜੋਂ ਚੁਣੋ।
ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਪਿੰਡ ਝੁੰਬਾ ਵਿਖੇ ਵਿਰੋਧ
ਮਾਨ ਨੇ ਕਿਹਾ ਕਿ ਉਹ 20-25 ਦਿਨਾਂ ਵਿੱਚ 100 ਤੋਂ ਵੱਧ ਰੈਲੀਆਂ ਕਰ ਚੁੱਕੇ ਹਨ ਅਤੇ ਉਹ ਉਦੋਂ ਤੱਕ ਨਹੀਂ ਥੱਕਣਗੇ ਜਦੋਂ ਤੱਕ ਉਹ ਪੰਜਾਬ ਵਿੱਚੋਂ ਅਕਾਲੀ, ਕਾਂਗਰਸ ਅਤੇ ਭਾਜਪਾ ਦਾ ਸਫ਼ਾਇਆ ਨਹੀਂ ਕਰ ਦਿੰਦੇ। ਉਨ੍ਹਾਂ ਕਿਹਾ, ਮੈਂ ਆਪਣੇ ਜਾਂ ਆਪਣੇ ਪਰਿਵਾਰ ਲਈ ਵੋਟ ਨਹੀਂ ਮੰਗ ਰਿਹਾ, ਮੈਂ ਤੁਹਾਡੇ, ਤੁਹਾਡੇ ਬੱਚਿਆਂ ਅਤੇ ਉਨ੍ਹਾਂ ਦੇ ਭਵਿੱਖ ਲਈ ਵੋਟ ਮੰਗ ਰਿਹਾ ਹਾਂ। ਲੋਕਾਂ ਦੀ ਮੰਗ ’ਤੇ ਮਾਨ ਨੇ ਆਪਣੀ ਮਸ਼ਹੂਰ ਕਿੱਕਲੀ-2 ਵੀ ਸੁਣਾਈ। ਮਾਨ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਜੀਜੇ ਨੂੰ ਪਾਰਟੀ ’ਚੋਂ ਕੱਢ ਦਿੱਤਾ, ਹੁਣ ਖਬਰ ਆ ਰਹੀ ਹੈ ਕਿ ਬਿਕਰਮ ਮਜੀਠੀਆ ਆਪਣੇ ਜੀਜੇ ਨੂੰ ਕੱਢਣ ਲਈ ਤਿਆਰ ਹਨ। ਕਾਂਗਰਸ ’ਤੇ ਤੰਜ ਕਸਦਿਆਂ ਮਾਨ ਨੇ ਕਿਹਾ ਕਿ ਤਿੰਨ ਸੰਸਦੀ ਚੋਣਾਂ ’ਚ ਇਹ ਉਨ੍ਹਾਂ ਦਾ ਤੀਜਾ ਉਮੀਦਵਾਰ ਹੈ। ਪਹਿਲਾਂ ਰਵਨੀਤ ਬਿੱਟੂ, ਫਿਰ ਮਨੀਸ਼ ਤਿਵਾੜੀ ਹੁਣ ਵਿਜੈ ਇੰਦਰ ਸਿੰਗਲਾ। ਉਨ੍ਹਾਂ ਕਿਹਾ ਕਿ ਕਾਂਗਰਸ ਸ੍ਰੀ ਆਨੰਦਪੁਰ ਸਾਹਿਬ ਦੇ ਵੋਟਰਾਂ ਦਾ ਸਤਿਕਾਰ ਨਹੀਂ ਕਰਦੀ ਅਤੇ ਇਹ ਸਮਝਦੀ ਹੈ ਕਿ ਉਹ ਕਿਸੇ ਨੂੰ ਵੀ ਇੱਥੇ ਭੇਜ ਸਕਦੀ ਹੈ।
ਰਾਘਵ ਚੱਢਾ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਮਲਵਿੰਦਰ ਸਿੰਘ ਕੰਗ ਲਈ ਕੀਤਾ ਚੋਣ ਪ੍ਰਚਾਰ
ਪੰਜਾਬ ਦੇ ਵਿਰੋਧੀ ਧਿਰ ਦੇ ਆਗੂਆਂ ਨੂੰ ਘੇਰਦਿਆਂ ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ 1 ਨਵੰਬਰ ਨੂੰ ਲੁਧਿਆਣਾ ਵਿਖੇ ਬਹਿਸ ਕਰਵਾਈ, ਪਰ ਕੋਈ ਵਿਰੋਧੀ ਨੇਤਾ ਨਹੀਂ ਆਇਆ। ਮਾਨ ਨੇ ਭਾਜਪਾ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਪੱਤਰਕਾਰਾਂ ਨੇ ਮੈਨੂੰ ਪੁੱਛਿਆ ਕਿ ਅਸੀਂ ਮੋਦੀ ਨੂੰ ਦਿੱਲੀ ਅਤੇ ਪੰਜਾਬ ’ਚ ਕਿਵੇਂ ਰੋਕਿਆ। ਮੈਂ ਕਿਹਾ ਕਮਲ ਚਿੱਕੜ ਵਿੱਚ ਖਿੜਦਾ ਹੈ, ’ਝਾੜੂ’ ਨਾਲ ਅਸੀਂ ਉਸ ਚਿੱਕੜ ਨੂੰ ਸਾਫ਼ ਕਰਦੇ ਹਾਂ, ਇਸ ਲਈ ਦਿੱਲੀ ਅਤੇ ਪੰਜਾਬ ਵਿੱਚ ਕਮਲ ਨਹੀਂ ਖਿੜਿਆ । ਮਾਨ ਨੇ ਕਿਹਾ ਕਿ ਇੱਕ ਸੰਸਦ ਮੈਂਬਰ ਨੂੰ ਇੱਕ ਸਾਲ ਵਿੱਚ ਵਿਕਾਸ ਲਈ 5 ਕਰੋੜ ਰੁਪਏ ਮਿਲਦੇ ਹਨ, ‘ਆਪ’ ਦੇ 20 ਸੰਸਦ ਮੈਂਬਰ ਹਰ ਸਾਲ 100 ਕਰੋੜ ਰੁਪਏ ਪੰਜਾਬ ਵਿੱਚ ਲਿਆਉਣਗੇ। ਮਾਨ ਨੇ ਕਿਹਾ ਕਿ ਸਰਵੇਖਣ ਦਿਖਾ ਰਹੇ ਹਨ ਕਿ ’ਆਪ’ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਸੀਟ ਜਿੱਤ ਰਹੀ ਹੈ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੰਗ ਨੂੰ ਰਿਕਾਰਡ ਵੋਟਾਂ ਦੇ ਫ਼ਰਕ ਨਾਲ ਜਿਤਾਉਣ।
Share the post "ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤੁਸੀਂ ਸਾਡਾ ਸਾਥ ਦਿਓ!"