ਮੋਦੀ, ਰਾਹੁਲ ਗਾਂਧੀ, ਨੱਢਾ ਤੇ ਕੇਜਰੀਵਾਲ ਕਰਨਗੇ ਚੋਣ ਪ੍ਰਚਾਰ
ਚੰਡੀਗੜ੍ਹ, 30 ਮਈ: ਪੰਜਾਬ ਦੇ ਵਿੱਚ ਆਖ਼ਰੀ ਗੇੜ ਤਹਿਤ ਹੋ ਰਹੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਅੱਜ ਸ਼ਾਮ 5 ਵਜੇ ਚੋਣ ਪ੍ਰਚਾਰ ਉੱਪਰ ਰੋਕ ਲੱਗ ਜਾਵੇਗੀ। ਜਦੋਂ ਕਿ ਇੱਕ ਜੂਨ ਨੂੰ ਵੋਟਾਂ ਪੈਣਗੀਆਂ। ਉਧਰ ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਦੇਸ਼ ਭਰ ਦੇ ਵੱਡੇ ਮਹਾਂਰਥੀਆਂ ਵੱਲੋਂ ਪੰਜਾਬ ਦੇ ਵਿੱਚ ਆਪੋ ਆਪਣੀਆਂ ਪਾਰਟੀਆਂ ਦੇ ਉਮੀਦਵਾਰਾਂ ਦੇ ਹੱਕ ਦੇ ਵਿੱਚ ਚੋਣ ਮੁਹਿੰਮ ਨੂੰ ਭਖਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਅੱਜ ਮੁੜ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ। ਉਹ ਹੁਸ਼ਿਆਰਪੁਰ ਤੋਂ ਪਾਰਟੀ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਸ੍ਰੀ ਮੋਦੀ ਇਸਤੋਂ ਪਹਿਲਾਂ ਵੀ ਪਟਿਆਲਾ ਤੇ ਗੁਰਦਾਸਪੁਰ ਸਹਿਤ ਕਈ ਹੋਰਨਾਂ ਹਲਕਿਆਂ ਦੇ ਵਿੱਚ ਪ੍ਰਚਾਰ ਕਰ ਚੁੱਕੇ ਹਨ। ਇਸਤੋਂ ਇਲਾਵਾ ਕਾਂਗਰਸ ਪਾਰਟੀ ਦੇ ਕੌਮੀ ਆਗੂ ਰਾਹੁਲ ਗਾਂਧੀ ਵੀ ਅੱਜ ਮੁੜ ਪੰਜਾਬ ਆ ਰਹੇ ਹਨ। ਉਹ ਸ਼ਹੀਦ ਭਗਤ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਜਾਣਗੇ।
ਸਬ ਇੰਸਪੈਕਟਰ ਦਾ ਕਾਤ.ਲ ਪੁਲਿਸ ਅੜਿੱਕੇ
ਬੀਤੇ ਕੱਲ੍ਹ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕੀਤਾ ਸੀ। ਇਸੇ ਤਰ੍ਹਾਂ ਜੇਕਰ ਭਾਜਪਾ ਦੇ ਹੋਰਨਾਂ ਆਗੂਆਂ ਦੀ ਗੱਲ ਕੀਤੀ ਜਾਵੇ ਤਾਂ ਕੌਮੀ ਪ੍ਰਧਾਨ ਜੇਪੀ ਨੱਢਾ ਤੇ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿਤਿਆਨਾਥ ਯੋਗੀ ਵੀ ਅੱਜ ਪ੍ਰਚਾਰ ਕਰਨਗੇ। ਇਸੇ ਤਰ੍ਹਾਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਡੇਰਾ ਲਗਾਈ ਬੈਠੇ ਆਪ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਵੀ ਅੱਜ ਆਖਰੀ ਦਿਨ ਪਾਰਟੀ ਉਮੀਦਵਾਰਾਂ ਦੇ ਹੱਕ ਵਿੱਚ ਪੂਰੀ ਵਾਹ ਲਗਾਉਣਗੇ। ਉਹ ਕਈ ਥਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਕੇ ਰੋਡ ਸ਼ੋਅ ਕਰਨਗੇ। ਉਧਰ ਸ੍ਰੌਮਣੀ ਅਕਾਲੀ ਦਲ ਵੱਲੋਂ ਆਪਣੀ ਪੂਰੀ ਤਾਕਤ ਬਠਿੰਡਾ ਲੋਕ ਸਭਾ ਹਲਕੇ ‘ਤੇ ਝੋਕੀ ਹੋਈ ਹੈ, ਜਿੱਥੋਂ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮਪਤਨੀ ਹਰਸਿਮਰਤ ਕੌਰ ਬਾਦਲ ਚੋਣ ਲੜ ਰਹੇ ਹਨ। ਸ: ਬਾਦਲ ਅੱਜ ਬਠਿੰਡਾ ਦੇ ਕਈ ਹਲਕਿਆਂ ਵਿਚ ਚੋਣ ਪ੍ਰਚਾਰ ਕਰਨਗੇ।