ਪੀਸੀਏ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਗੁਰਮੀਤ ਖੁੱਡੀਆ ਦੇ ਹੱਕ ’ਚ ਸ਼ਹਿਰ ਦੇ ਪੱਤਵੰਤੇ ਸੱਜਣਾਂ ਦਾ ਕੀਤਾ ਵੱਡਾ ਇਕੱਠ

Date:

spot_img

ਕੈਬਿਨਟ ਮੰਤਰੀ ਅਮਨ ਅਰੋੜਾ ਵੀ ਸਨ ਮੌਜੂਦ, ਸ਼ਹਿਰ ਦੀਆਂ ਨਾਮਵਰ ਸ਼ਖਸੀਅਤਾਂ ਨੇ ਕੀਤੀ ਸ਼ਿਰਕਤ
ਬਠਿੰਡਾ, 30 ਮਈ: ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਦੀ ਚੌਣ ਮੁਹਿੰਮ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ ਜਦ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਬੀਤੀ ਸ਼ਾਮ ਸ਼ਹਿਰ ਦੇ ਇੱਕ ਹੋਟਲ ਵਿਚ ਪ੍ਰਮੁੱਖ ਸ਼ਹਿਰੀਆਂ ਦਾ ਵੱਡਾ ਇਕੱਠ ਕੀਤਾ। ਇਸ ਦੌਰਾਨ ਹੋਈ ਰੂਬਰੂ ਮੀਟਿੰਗ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਜਗਰੂਪ ਸਿੰਘ ਗਿੱਲ, ਆਮ ਆਦਮੀ ਪਾਰਟੀ ਦੇ ਸਮੂਹ ਚੇਅਰਮੈਨਾਂ ਅਤੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ।

 

 

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਲਿਆ ਅਸ਼ੀਰਵਾਦ

ਉਕਤ ਮੀਟਿੰਗ ਵਿੱਚ ਬਠਿੰਡਾ ਵਿਧਾਨ ਸਭਾ ਹਲਕੇ ਦੇ ਪ੍ਰਸਿੱਧ ਕਾਰੋਬਾਰੀਆਂ, ਡਾਕਟਰਾਂ, ਵਕੀਲਾਂ ਸਮੇਤ ਨਾਮਵਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ‘ਆਪ’ ਆਗੂਆਂ ਵੱਲੋਂ ਬਠਿੰਡਾ ਦੇ ਵਿਕਾਸ ਸਬੰਧੀ ਸੁਝਾਅ ਵੀ ਮੰਗੇ ਗਏ। ਮੀਟਿੰਗ ਵਿੱਚ ਹਾਜ਼ਰ ਪਤਵੰਤਿਆਂ ਨੇ ਕਈ ਅਹਿਮ ਸੁਝਾਅ ਦਿੱਤੇ। ਇਸ ਦੌਰਾਨ ‘ਆਪ’ ਆਗੂਆਂ ਨੇ ਭਰੋਸਾ ਦਿੱਤਾ ਕਿ ਬਠਿੰਡਾ ਦੇ ਵਿਕਾਸ ਲਈ ਪਤਵੰਤਿਆਂ ਵੱਲੋਂ ਦਿੱਤੇ ਸੁਝਾਵਾਂ ’ਤੇ ਕੰਮ ਸ਼ੁਰੂ ਕੀਤਾ ਜਾਵੇਗਾ। ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਰੂਬਰੂ ਮੀਟਿੰਗ ਵਿੱਚ ਹਾਜ਼ਰ ਸਮੂਹ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਮੀਟਿੰਗ ਬਠਿੰਡਾ ਤੋਂ ਗੁਰਮੀਤ ਸਿੰਘ ਖੁੱਡੀਆਂ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਏਗੀ।

 

LEAVE A REPLY

Please enter your comment!
Please enter your name here

spot_img

Share post:

Popular

More like this
Related