ਚੰਡੀਗੜ੍ਹ, 30 ਮਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਅਤੇ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮ ਰੈਗੂਲਰ ਕੀਤੇ ਜਾਣਗੇ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ ਏ) ਦੀਆਂ ਸਾਰੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ ਤੇ ਮੁਲਾਜ਼ਮਾਂ ਦੇ ਸਾਰੇ ਬਕਾਏ ਅਕਾਲੀ ਦਲ ਦੇ ਸੱਤਾ ਵਿਚ ਆਉਣ ’ਤੇ ਤੁਰੰਤ ਜਾਰੀ ਕੀਤੇ ਜਾਣਗੇ। ਉਹਨਾਂ ਕਿਹਾ ਕਿ ਅਸੀਂ ਨਵਾਂ ਤਨਖਾਹ ਕਮਿਸ਼ਨ ਬਣਾਵਾਂਗੇ ਤੇ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਤੇ ਭੱਤਿਆਂ ਵਿਚ ਵਾਧਾ ਕਰਾਂਗੇ।
ਚੋਣ ਡਿਊਟੀ ਵਿਚ ਕੁਤਾਹੀ ਵਰਤਣ ਵਾਲੇ ਫਤਹਿਗੜ੍ਹ ਚੂੜੀਆਂ ਦੇ ਬੀਡੀਪੀਓ ਸਮੇਤ 6 ਮੁਅੱਤਲ
ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਸਰਕਾਰਾਂ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ 2016 ਵਿਚ ਕਾਂਗਰਸ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀ ਸਥਾਪਲਾ ਕੀਤੀ ਪਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਗਠਿਤ ਕੀਤੇ ਪੰਜਵੇਂ ਤਨਖਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਕੀਤਾ ਵਾਧਾ ਵਾਪਸ ਲੈ ਲਿਆ। ਉਹਨਾਂ ਕਿਹਾ ਕਿ ਤਨਖਾਹਾਂ ਵੱਧਣ ਮਗਰੋਂ ਮੁਲਾਜ਼ਮਾਂ ਦੇ ਬਕਾਏ ਵੀ ਪੈਂਡਿੰਗ ਪਏ ਹਨ।ਪੁਰਾਣੀ ਪੈਨਸ਼ਨ ਸਕੀਮ (ਓ ਪੀ ਐਸ) ਦੀ ਗੱਲ ਕਰਦਿਆਂ ਸ: ਬਾਦਲ ਨੇ ਕਿਹਾ ਕਿ ਆਪ ਸਰਕਾਰ ਨੇ 18 ਨਵੰਬਰ 2022 ਨੂੰ ਓ ਪੀ ਐਸ ਸਕੀਮ ਦੀ ਬਹਾਲੀ ਦਾ ਨੋਟੀਫਿਕੇਸ਼ਨ ਜਾਰੀ ਕਰ ਕੇ ਡਰਾਮਾ ਕੀਤਾ ਤੇ ਮੁਲਾਜ਼ਮਾਂ ਨੂੰ ਧੋਖਾ ਦਿੱਤਾ।ਉਹਨਾਂ ਕਿਹਾ ਕਿ ਇਹ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਪੁਰਾਣੀ ਪੈਨਸ਼ਨ ਸਕੀਮ ਬਹਾਲ ਨਹੀਂ ਹੋਈ।
ਦੁਖਦ ਖ਼ਬਰ: ਪੰਜਾਬ ਪੁਲਿਸ ਦੇ ਇੰਸਪੈਕਟਰ ਦੀ ਹੋਈ ਬੇਵਕਤੀ ਮੌਤ
ਉਹਨਾਂ ਇਹ ਵੀ ਐਲਾਨ ਕੀਤਾ ਕਿਅਕਾਲੀ ਦਲ ਦੀ ਸਰਕਾਰ ਬਣਨ ’ਤੇ ਠੇਕੇ ’ਤੇ ਕੰਮ ਕਰਦੇ ਸਾਰੇ ਮੁਲਾਜ਼ਮਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਪਿਛਲੇ 7 ਸਾਲਾਂ ਤੋਂ 35 ਹਜ਼ਾਰ ਤੋਂ ਵੱਧ ਮੁਲਾਜ਼ਮ ਠੇਕੇ ’ਤੇ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਮੁਲਾਜ਼ਮਾਂ ਨਾਲ ਧੋਖਾ ਕੀਤਾ ਹੈ, ਅਸੀਂ ਸੱਤਾ ਵਿਚ ਆਉਂਦਿਆਂ ਉਹਨਾਂ ਦੀਆਂ ਸੇਵਾਵਾਂ ਰੈਗੂਲਰ ਕਰਾਂਗੇ। ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਜਿਹੜੀਆਂ ਮਹਿੰਗਾਈ ਭੱਤੇ (ਡੀ ਏ) ਦੀਆਂ ਤਿੰਨ ਕਿਸ਼ਤਾਂ ਪੈਡਿੰਗ ਹਨ ਤੇ ਹਰ ਮੁਲਾਜ਼ਮ ਦਾ ਇਸ ਵਾਸਤੇ ਹਰ ਮਹੀਨੇ 5 ਹਜ਼ਾਰ ਰੁਪਏ ਦਾ ਨੁਕਸਾਨ ਹੋ ਰਿਹਾ ਹੈ, ਉਹ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਦਿੱਤੀਆਂ ਜਾਣਗੀਆਂ।
Share the post "ਅਕਾਲੀ ਦਲ ਵੱਲੋਂ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਠੇਕੇ ਮੁਲਾਜ਼ਮਾਂ ਨੂੰ ਰੈਗਲੂਰ ਕਰਨ ਦਾ ਭਰੋਸਾ"