ਨਿਊਯਾਰਕ, 31 ਮਈ: ਆਪਣੇ ਕਾਰਜਕਾਲ ਦੌਰਾਨ ਵੀ ਆਪਣੀਆਂ ਨੀਤੀਆਂ ਨੂੰ ਲੈ ਕੇ ਵਿਵਾਦਾਂ ਦੇ ਵਿੱਚ ਰਹੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸਥਾਨਕ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਵੱਲੋਂ ਇਹ ਫੈਸਲਾ 2016 ਦੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਇੱਕ ਪੋਰਨ ਸਟਾਰ ਨਾਲ ਆਪਣੇ ਸਬੰਧਾਂ ਨੂੰ ਛੁਪਾਉਣ ਲਈ ਪੈਸੇ ਦਾ ਭੁਗਤਾਨ ਕਰਨ ਦਾ ਦੋਸ਼ੀ ਪਾਏ ਜਾਣ ਤੋਂ ਬਾਅਦ ਉਸ ਦੇ ਮੁਕੱਦਮੇ ਵਿੱਚ ਸਾਰੇ 34 ਗੰਭੀਰ ਦੋਸ਼ਾਂ ਲਈ ਦੋਸ਼ੀ ਪਾਇਆ ਹੈ। ਜ਼ਿਕਰਯੋਗ ਹੈ ਕਿ ਸਾਬਕਾ ਰਾਸ਼ਟਰਪਤੀ ਟਰੰਪ ਦਾ ਪੋਰਨ ਸਟਾਰ ਸਟੋਰਮੀ ਡੇਨੀਅਲਸ ਨਾਲ ਸਬੰਧ ਸਨ।
ਪੰਜਾਬ ਦੇ ਵਿਚ ਚੋਣ ਪ੍ਰਚਾਰ ਹੋਇਆ ਬੰਦ, ਵੋਟਾਂ 1 ਜੂਨ ਨੂੰ, ਸਿਆਸੀ ਆਗੂਆਂ ਨੇ ਮਾਰਿਆਂ ਆਖ਼ਰੀ ਹੰਭਲਾ
ਇਸ ਸਬੰਧ ਨੂੰ ਛੁਪਾਉਣ ਲਈ ਟਰੰਪ ਨੇ 2016 ਵਿਚ ਡੇਨੀਅਲਸ ਨੂੰ ਚੁੱਪ ਕਰਵਾਉਣ ਲਈ ਕਈ ਡਾਲਰ ਮੋਟੀ ਰਕਮ ਦਿੱਤੀ ਸੀ। ਇਸ ਤੋਂ ਇਲਾਵਾ ਟਰੰਪ ਨੇ ਆਪਣੇ ਬਿਜ਼ਨੇਸ ਦੇ ਪੈਸੇ ਵਿਚ ਹੇਰਾ-ਫੇਰੀ ਕਰਨ ਦੇ ਦੋਸ਼ ਪਾਏ ਗਏ ਹਨ। ਹਲਾਂਕਿ ਅਦਾਲਤ ਦਾ ਇਹ ਫੈਸਲਾਂ ਆਉਣ ਤੋਂ ਬਾਅਦ ਟਰੰਪ ਨਾਰਾਜ਼ ਨਜ਼ਰ ਆ ਰਹੇ ਹਨ। ਪਰ ਹੁਣ ਜਲਦ ਹੀ ਅਦਾਲਤ ਵੱਲੋਂ ਟਰੰਪ ਨੂੰ ਸਜ਼ਾ ਸੁਣਾਈ ਜਾ ਸਕਦੀ ਹੈ।