ਨਵੀਂ ਦਿੱਲੀ, 31 ਮਈ: ਪਾਣੀ ਦੇ ਸੰਕਟ ਨਾਲ ਜੂਝ ਰਹੀ ਦਿੱਲੀ ਲਈ ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।ਦਿੱਲੀ ‘ਚ ਪਾਣੀ ਦੇ ਡੂੰਘੇ ਸਕੰਟ ਨੂੰ ਦੇਖ ਦਿੱਲੀ ਸਰਕਾਰ ਦੀ ਮੰਤਰੀ ਆਤਿਸ਼ੀ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਿਖਆ ਹੈ। ਉਨ੍ਹਾਂ ਦਿੱਲੀ ਵਿੱਚ ਪਾਣੀ ਦੀ ਸਮੱਸਿਆ ਨੂੰ ਲੈ ਕੇ ਕੇਂਦਰੀ ਜਲ ਮੰਤਰੀ ਗਜੇਂਦਰ ਸ਼ੇਖਾਵਤ ਨੂੰ ਪੱਤਰ ਲਿਿਖਆ ਹੈ। ਪੱਤਰ ‘ਚ ਉਨ੍ਹਾਂ ਨੇ ਯੂਪੀ-ਹਰਿਆਣਾ ਤੋਂ ਦਿੱਲੀ ਨੂੰ ਵਾਧੂ ਪਾਣੀ ਦਿਲਵਾਉਣ ਦੀ ਅਪੀਲ ਕੀਤੀ ਹੈ। ਆਤਿਸ਼ੀ ਨੇ ਕਿਹਾ ਕਿ ਦਿੱਲੀ ਦੇ ਲੋਕਾਂ ਨੂੰ ਹੀਟ ਵੇਵ ‘ਚ ਜ਼ਿਆਦਾ ਪਾਣੀ ਦੀ ਲੋੜ ਹੁੰਦੀ ਹੈ।
Cong ‘ਚ ਸ਼ਾਮਲ ਹੋਏ Ex MLA Simarjeet Singh Bains ਨੂੰ ਮਿਲੀ ਜਾਨੋ ਮਾਰਨ ਦੀ ਧਮਕੀ
ਹਰਿਆਣਾ ਤੋਂ ਘੱਟ ਪਾਣੀ ਆ ਰਿਹਾ ਹੈ। ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਨੇ ਹਰਿਆਣਾ, ਦਿੱਲੀ ਅਤੇ ਹਿਮਾਚਲ ਪ੍ਰਦੇਸ਼ ਤੋਂ ਪਾਣੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਮਹੀਨੇ ਲਈ ਵਾਧੂ ਪਾਣੀ ਦਿੱਤਾ ਜਾਵੇ। ਇਸ ਤੋਂ ਪਹਿਲਾਂ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਆਰੋਪ ਲਾਇਆ ਸੀ ਕਿ ਹਰਿਆਣਾ ਸਰਕਾਰ ਰਿਕਾਰਡ ਤਾਪਮਾਨ ਵਿਚ ਦਿੱਲੀ ਦੇ ਹਿੱਸੇ ਦੇ ਪਾਣੀ ਵਿਚ ਕਟੌਤੀ ਕਰ ਰਹੀ ਹੈ।
दिल्ली में पानी की समस्या के बीच दिल्ली की जल मंत्री @AtishiAAP जी ने केंद्र सरकार के जल मंत्री गजेंद्र शेखावत जी को इस मुद्दे पर तत्काल हस्तक्षेप की मांग को लेकर लिखा पत्र 👇 pic.twitter.com/Z9NZM0knd7
— AAP (@AamAadmiParty) May 31, 2024