ਚੋਣਾਂ ਤੋਂ ਪਹਿਲਾਂ ਆਪ ਛੱਡ ਹੋਇਆ ਸੀ ਭਾਜਪਾ ਵਿੱਚ ਸ਼ਾਮਲ
ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ‘ਮੋਦੀ ਦਾ ਪ੍ਰਵਾਰ’ ਵੀ ਹਟਾਇਆ
ਜਲੰਧਰ, 2 ਜੂਨ: ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਪ ਦੇ ਸਿਟਿੰਗ ਐਮਪੀ ਸੁਸ਼ੀਲ ਰਿੰਕੂ ਦੇ ਨਾਲ ਵਿਧਾਇਕੀ ਤੋਂ ਅਸਤੀਫ਼ਾ ਦੇਣ ਵਾਲੇ ਸ਼ੀਤਲ ਅੰਗਰਾਲ ਨੇ ਵੋਟਾਂ ਤੋਂ ਦੂਜੇ ਦਿਨ ਹੀ ਆਪਣਾ ਅਸਤੀਫਾ ਵਾਪਸ ਲੈਣ ਦੀ ਅਰਜ਼ੀ ਦਿੱਤੀ ਹੈ। ਵੱਡੀ ਗੱਲ ਇਹ ਵੀ ਹੈ ਕਿ ਅੰਗਰਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ‘ ਮੋਦੀ ਕਾ ਪ੍ਰਵਾਰ ‘ ਵੀ ਹਟਾ ਦਿੱਤਾ ਹੈ, ਜਿਸ ਕਾਰਨ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਪਈਆਂ ਹਨ। ਹੁਣ ਉਸ ਪ੍ਰੋਫਾਈਲ ਫੋਟੋ ‘ਤੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦੀ ਫੋਟੋ ਲਗਾਈ ਗਈ ਹੈ।ਇਹ ਵੀ ਪਤਾ ਲੱਗਿਆ ਹੈ ਕਿ ਇਸ ਅਸਤੀਫੇ ਦੇ ਸਬੰਧੀ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ਼ੀਤਲ ਅੰਗਰਾਲ ਨੂੰ ਭਲਕੇ 3 ਜੂਨ ਨੂੰ ਆਪਣੇ ਦਫਤਰ ਬੁਲਾਇਆ ਹੋਇਆ ਸੀ।
ਅਰਵਿੰਦ ਕੇਜਰੀਵਾਲ ਅੱਜ ਤਿਹਾੜ ਜੇਲ ‘ਚ ਕਰਨਗੇ ਸਰੰਡਰ
ਪਰੰਤੂ ਉਹਨਾਂ ਇੱਕ ਦਿਨ ਪਹਿਲਾਂ ਹੀ ਆਪਣਾ ਅਸਤੀਫਾ ਵਾਪਸ ਲੈਣ ਲਈ ਅਰਜ਼ੀ ਭੇਜ ਦਿੱਤੀ ਹੈ।ਅੰਗਰਾਲ ਜਲੰਧਰ ਪੱਛਮੀ ਤੋਂ ਆਪ ਦੀ ਟਿਕਟ ‘ਤੇ ਵਿਧਾਇਕ ਚੁਣੇ ਗਏ ਸਨ। ਸ਼ੀਤਲ ਅੰਗੁਰਾਲ ਨੇ ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਫਿਲਹਾਲ ਕਿਸੇ ਵੀ ਪਾਰਟੀ ‘ਚ ਸ਼ਾਮਲ ਨਹੀਂ ਹੋਣਗੇ। ਉਹ ਫਿਲਹਾਲ MLA ਬਣ ਕੇ ਹੀ ਲੋਕਾਂ ਦੀ ਸੇਵਾ ਕਰਨਗੇ। ਦੱਸ ਦਈਏ ਕਿ ਸ਼ੀਤਲ ਅੰਗੁਰਤਲ 27 ਮਾਰਚ ਨੂੰ ਜਲੰਧਰ ਤੋਂ MP ਸ਼ੁਸ਼ੀਲ ਕੁਮਾਰ ਰਿੰਕੂ ਨਾਲ ਬੀਜੇਪੀ ‘ਚ ਸ਼ਾਮਲ ਹੋਏ ਸੀ। ਉਨ੍ਹਾਂ ਨੇ 2022 ਵਿਚ ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾ ਲੜੀਆਂ ਸਨ।