Punjabi Khabarsaar
ਲੁਧਿਆਣਾ

ਕਾਂਗਰਸ ਦੀ ਸ਼ਾਨਦਾਰ ਜਿੱਤ ਲਈ ਵੜਿੰਗ ਨੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ

ਲੁਧਿਆਣਾ, 4 ਜੂਨ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸ ਨੂੰ 13 ਤੋਂ ਸੱਤ ਸੀਟਾਂ ‘ਤੇ ਸ਼ਾਨਦਾਰ ਜਿੱਤ ਦਿਵਾਉਣ ਲਈ ਪੰਜਾਬ ਦੀ ਜਨਤਾ ਦਾ ਧੰਨਵਾਦ ਕੀਤਾ ਹੈ।ਅੱਜ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੇ ਪ੍ਰਤੀਕ੍ਰਿਆ ਦਿੰਦਿਆਂ, ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ ‘ਤੇ ਅਟੁੱਟ ਭਰੋਸਾ ਜਤਾਇਆ ਹੈ।ਉਨ੍ਹਾਂ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਇਸ ਸਮਰਥਨ ਨੂੰ ਸੇਵਾ ਅਤੇ ਸਦਭਾਵਨਾ ਦੇ ਨਾਲ ਸਵੀਕਾਰ ਕਰੇਗੀ।

ਪੰਜਾਬੀਆਂ ਨੇ ਦਲ-ਬਦਲੂਆਂ ਨੂੰ ਨਹੀਂ ਲਗਾਇਆ ਮੂੰਹ,ਰਾਜ ਕੁਮਾਰ ਚੱਬੇਵਾਲ ਨੂੰ ਛੱਡ ਸਾਰੇ ਹਾਰੇ

ਇਸ ਦੌਰਾਨ ਆਪਣੀ ਜਿੱਤ ਲਈ ਲੁਧਿਆਣਾ ਦੀ ਜਨਤਾ ਨੂੰ ਦਿੱਤੇ ਗਏ ਵਿਸ਼ੇਸ਼ ਸੰਦੇਸ਼ ਵਿੱਚ ਵੜਿੰਗ ਨੇ ਕਿਹਾ ਕਿ ਉਹ ਉਨ੍ਹਾਂ ‘ਤੇ ਭਰੋਸਾ ਜਤਾਉਣ ਲਈ ਹਮੇਸ਼ਾ ਉਨ੍ਹਾਂ ਦੇ ਧੰਨਵਾਦੀ ਰਹਿਣਗੇ। ਉਨ੍ਹਾਂ ਨੇ ਲੁਧਿਆਣਾ ਦੀ ਜਨਤਾ ਨੂੰ ਦਿੱਤੇ ਇੱਕ ਨਿੱਜੀ ਸੰਦੇਸ਼ ਵਿੱਚ ਕਿਹਾ, “ਸਿਰਫ ਪੰਜ ਸਾਲ ਹੀ ਨਹੀਂ, ਸਗੋਂ ਜਿਹੜਾ ਪਿਆਰ, ਸਨੇਹ ਅਤੇ ਭਰੋਸਾ ਤੁਸੀਂ ਮੇਰੇ ਉੱਪਰ ਪ੍ਰਗਟਾਇਆ ਹੈ, ਮੈਂ ਉਸਨੂੰ ਜ਼ਿੰਦਗੀ ਭਰ ਯਾਦ ਰੱਖਾਂਗਾ।”

 

Related posts

ਪੰਜਾਬ ਰੋਡਵੇਜ ਪਨਬਸ / ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋ ਹੜਤਾਲ ਦਾ ਐਲਾਨ

punjabusernewssite

ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

punjabusernewssite

ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

punjabusernewssite