Punjabi Khabarsaar
ਸਾਡੀ ਸਿਹਤ

ਸਿਹਤ ਦੀ ਤੰਦਰੁਸਤੀ ਲਈ ਸਾਫ ਵਾਤਾਵਰਣ ਜਰੂਰੀ:ਸਿਵਲ ਸਰਜਨ

ਬਠਿੰਡਾ, 5 ਜੂਨ: ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਵਾਤਾਵਰਣ ਦਿਵਸ ‘ਜ਼ਮੀਨ ਦੀ ਬਹਾਲੀ, ਮਾਰੂਥਲੀਕਰਨ ਨੂੰ ਰੋਕਣਾ ਅਤੇ ਸੋਕੇ ਦਾ ਲਚਕੀਲਾਪਨ ਪੈਦਾ ਕਰਨਾ’ ਥੀਮ ਹੇਠ ਮਨਾਇਆ ਜਾ ਰਿਹਾ ਹੈ। ਇਸੇ ਸਬੰਧੀ ਜਾਣਕਾਰੀ ਦਿੰਦਿਆਂ ਡਾ ਤੇਜਵੰਤ ਸਿੰਘ ਢਿੱਲੋਂ ਨੇ ਕਿਹਾ ਕਿ ਮਨੁੱਖੀ ਸਿਹਤ ਦੀ ਤੰਦਰੁਸਤੀ ਲਈ ਪੌਦਿਆ ਦਾ ਮਹੱਤਵਪੂਰਨ ਯੋਗਦਾਨ ਹੈ।ਇਸ ਲਈ ਵੱਧ ਤੋ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਵਿਸ਼ਵ ਵਾਤਾਵਰਣ ਦਿਵਸ਼ ਸਬੰਧੀ ਵੱਖ ਵੱਖ ਪ੍ਰੋਗਰਾਮ ਕਰਨ ਦਾ ਮਕਸਦ ਸਿਹਤ ਵਿਭਾਗ ਅਤੇ ਆਮ ਲੋਕਾਂ ਵਿੱਚ ਵਾਤਾਵਰਣ ਨੂੰ ਸ਼ੁਧ ਰੱਖਣ ਲਈ ਵੱਖ ਵੱਖ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕਰਨਾ ਹੈ।

ਠੇਕੇ ‘ਚੋ 30 ਹਜ਼ਾਰ ਰੁਪਏ ਦੀ ਸ਼ਰਾਬ ਦੀਆਂ ਬੋਤਲਾਂ ਲੈ ਕੇ ਫਰਾਰ ਹੋਇਆ ਚੋਰ

ਉਹਨਾਂ ਦੱਸਿਆ ਕਿ ਸਾਡੀ ਧਰਤੀ, ਸਾਡੀ ਸਿਹਤ, ਸਾਡੀ ਜਿੰਮੇਵਾਰੀ ਮੁਹਿੰਮ ਤਹਿਤ ਰੋਜ਼ਾਨਾ ਪੀਣ ਵਾਲੇ ਪਾਣੀ ਲਈ ਪਲਾਸਟਿਕ ਦੀਆਂ ਬੋਤਲਾਂ ਦੀ ਜਗਾ ਕੱਚ ਅਤੇ ਧਾਤ ਦੀਆਂ ਬੋਤਲਾਂ ਦੀ ਵਰਤੋਂ ਕਰੋ, ਕਿਸੇ ਵੀ ਸਮਾਗਮ ਦੌਰਾਨ ਪਲਾਸਟਿਕ ਦੇ ਭਾਂਡਿਆਂ ਵਿੱਚ ਚੀਜਾਂ ਪਰੋਸਣ ਦੀ ਬਜਾਏ ਧਾਤ ਅਤੇ ਕੱਚ ਦੀ ਵਰਤੋਂ ਕਰੋ। ਇਸ ਸਮੇਂ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ ਸੁਖਜਿੰਦਰ ਸਿੰਘ ਗਿੱਲ, ਡਾ ਮਨੀਸ਼ ਗੁਪਤਾ, ਜਿਲ੍ਹਾ ਬੀ.ਸੀ.ਸੀ ਨਰਿੰਦਰ ਕੁਮਾਰ, ਬੀ.ਈ.ਈ ਗਗਨਦੀਪ ਸਿੰਘ ਭੁੱਲਰ ਹਜ਼ਰ ਸਨ ।

 

Related posts

ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਤੇ ਯਤਨਸ਼ੀਲ : ਜਗਰੂਪ ਗਿੱਲ

punjabusernewssite

ਆਓ ਨਿਡਰ ਅਤੇ ਨਿਰਪੱਖ ਹੋ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰੀਏ: ਡਾ ਤੇਜਵੰਤ ਸਿੰਘ ਢਿੱਲੋਂ

punjabusernewssite

ਡਿਪਟੀ ਕਮਿਸ਼ਨਰ ਨੇੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਕੀਤੀ ਮੁਹਿੰਮ ਦੀ ਸ਼ੁਰੂਆਤ

punjabusernewssite