ਨਵੀਂ ਦਿੱਲੀ, 6 ਜੂਨ: ਭਾਜਪਾ ਨੇ ਬੇਸ਼ਕ ਨਿਤਿਸ਼ ਕੁਮਾਰ ਅਤੇ ਚੰਦਰ ਬਾਬੂ ਨਾਇਡੂ ਦੇ ਸਮਰਥਨ ਨਾਲ ਕੇਂਦਰ ਵਿਚ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨ ਦੀ ਤਿਆਰੀ ਕਰ ਲਈ ਹੈ। ਪ੍ਰੰਤੂ ਇਸ ਦੇ ਨਾਲ-ਨਾਲ ਹੁਣ ਮੋਦੀ ਸਰਕਾਰ ਨੂੰ ਕੇਂਦਰ ਵਿਚ ਵੱਖ -ਵੱਖ ਮੰਤਰਾਲੇ ਨਿਤਿਸ਼ ਕੁਮਾਰ ਸਮੇਤ ਹੋਰ ਨੇਤਾਵਾਂ ਨੂੰ ਸੌਪਣੇ ਪੈ ਸਕਦੇ ਹਨ। ਸੂਤਰਾਂ ਮੁਤਾਬਕ ਹੁਣ ਨਿਤਿਸ਼ ਕੁਮਾਰ ਨੇ ਮੋਦੀ ਸਰਕਾਰ ਤੋਂ ਖੇਤੀਬਾੜੀ, ਰੇਲ ਤੇ ਵਿੱਤ ਮੰਤਰਾਲਾ ਦੀ ਮੰਗ ਕੀਤੀ ਹੈ।
ਸੁਪਰੀਮ ਕੋਰਟ ਦਾ ਦਿੱਲੀ ਵਾਲਿਆ ਦੇ ਹੱਕ ‘ਚ ਵੱਡਾ ਫੈਸਲਾਂ
ਖ਼ਬਰ ਇਹ ਵੀ ਸਾਹਮਣੇ ਆਈ ਹੈ ਕਿ ਤੇਲਗੂ ਦੇਸ਼ਮ ਪਾਰਟੀ ਦੇ ਆਗੂ ਚੰਦਰ ਬਾਬੂ ਨਾਇਡੂ ਨੇ ਵੀ ਭਾਜਪਾ ਕੋਲੋਂ ਲੋਕ ਸਭਾ ਵਿੱਚ ਸਪੀਕਰ ਦੀ ਪੋਸਟ ਤੋਂ ਇਲਾਵਾ ਤਿੰਨ ਵੱਡੇ ਮਹਿਕਮੇ ਆ ਦੀ ਮੰਗ ਕੀਤੀ ਹੈ।ਇਸੇ ਤਰ੍ਹਾਂ ਮਹਾਰਾਸ਼ਟਰ ਦੀ ਸ਼ਿੰਦੇ ਸਰਕਾਰ ਵੱਲੋਂ ਵੀ ਕੇਂਦਰ ਵਿਚੋਂ ਵੱਡੇ ਵਿਭਾਗਾਂ ਦੀ ਡਿਮਾਂਡ ਕੀਤੀ ਜਾ ਰਹੀ ਹੈ। ਚਿਰਾਗ ਪਾਸਵਾਨ ਸਮੇਤ ਹੋਰ ਨੇਤਾਵਾਂ ਨੂੰ ਵੀ ਕੇਂਦਰ ਵਿਚ ਥਾਂ ਮਿਲ ਸਕਦੀ ਹੈ। ਦੱਸ ਦਈਏ ਕਿ ਕੱਲ ਪ੍ਰਧਾਨ ਮੰਤਰੀ ਮੋਦੀ ਆਪਣੀ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ।