ਵਿਜੀਲੈਂਸ ਵੱਲੋਂ ਆਬਕਾਰੀ ਵਿਭਾਗ ਦਾ ਡਿਪਟੀ ਕਮਿਸ਼ਨਰ ਗ੍ਰਿਫਤਾਰ

Date:

spot_img

ਅਦਾਲਤ ਨੇ ਦਿੱਤਾ ਦੋ ਦਿਨ ਦਾ ਪੁਲਿਸ ਰਿਮਾਂਡ

ਜਲੰਧਰ, 6 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭਗੌੜੇ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਸੰਯੁਕਤ ਡਾਇਰੈਕਟਰ ਜੀ.ਐਸ.ਟੀ, ਪੰਜਾਬ ਆਬਕਾਰੀ ਵਿਭਾਗ, ਜੋ ਕਿ ਹੁਣ ਮੁੱਖ ਦਫਤਰ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਰਾਜ ਕਰ ਵਿਭਾਗ ਵਜੋਂ ਤਾਇਨਾਤ ਹੈ, ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਜਲੰਧਰ ਦੀ ਅਦਾਲਤ ਵੱਲੋਂ ਉਕਤ ਮੁਲਜ਼ਮ ਤੋਂ ਹੋਰ ਪੁੱਛਗਿੱਛ ਲਈ ਬਿਊਰੋ ਨੂੰ 2 ਦਿਨ ਦੇ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਬਲਵੀਰ ਕੁਮਾਰ ਵਿਰਦੀ ਅਤੇ ਰਾਜ ਆਬਕਾਰੀ ਵਿਭਾਗ ਦੇ ਹੋਰ ਅਧਿਕਾਰੀ/ਕਰਮਚਾਰੀ ਕੁਝ ਟਰਾਂਸਪੋਰਟਰਾਂ ਅਤੇ ਸਨਅੱਤਕਾਰਾਂ ਨਾਲ ਮਿਲੀਭੁਗਤ ਕਰਕੇ ਟੈਕਸਾਂ ਦੀ ਚੋਰੀ ਵਿੱਚ ਸ਼ਾਮਲ ਸਨ। ਇਸ ਸਬੰਧੀ ਐਫਆਈਆਰ 09, ਮਿਤੀ 21.08.2020 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1, ਐਸ.ਏ.ਐਸ. ਨਗਰ ਮੁਹਾਲੀ ਵਿਖੇ ਬਲਬੀਰ ਕੁਮਾਰ ਅਤੇ ਹੋਰਾਂ ਵਿਰੁੱਧ ਦਰਜ ਕੀਤਾ ਗਿਆ ਸੀ। ਇਸੇ ਦੌਰਾਨ ਵਿਰਦੀ ਖ਼ਿਲਾਫ਼ ਗੈਰਕਾਨੂੰਨੀ ਢੰਗ ਨਾਲ ਸੰਪਤੀ ਜੁਟਾਉਣ ਸਬੰਧੀ ਵੀ ਵਿਜੀਲੈਂਸ ਜਾਂਚ ਆਰੰਭੀ ਗਈ ਸੀ।

ਵਿਜੀਲੈਂਸ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਹੌਲਦਾਰ ਗ੍ਰਿਫਤਾਰ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਬੀ.ਕੇ. ਵਿਰਦੀ, ਵਾਸੀ ਲੰਮਾ ਪਿੰਡ, ਜਲੰਧਰ, ਜੋ ਕਿ ਹੁਣ ਕੋਠੀ ਨੰਬਰ 213, ਗੁਰੂ ਗੋਬਿੰਦ ਸਿੰਘ ਨਗਰ, ਜਲੰਧਰ ਵਿਖੇ ਰਹਿੰਦਾ ਹੈ, ਵਿਰੁੱਧ ਬਿਊਰੋ ਵੱਲੋਂ ਸਰਕਾਰੀ ਅਧਿਕਾਰੀ ਹੁੰਦੇ ਹੋਏ ਭ੍ਰਿਸ਼ਟਾਚਾਰ ਢੰਗਾਂ ਨਾਲ ਆਮਦਨ ਦੇ ਪ੍ਰਤੱਖ ਸਰੋਤਾਂ ਤੋਂ ਵੱਧ ਜਾਇਦਾਦ ਜੁਟਾਉਣ ਦਾ ਮੁਕੱਦਮਾ ਦਰਜ ਕੀਤਾ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ 01.04.2007 ਤੋਂ 11.09.2020 ਤੱਕ ਦੇ ਸਮਾਂਕਾਲ ਦੌਰਾਨ, ਉਸਨੇ ਕੁੱਲ 5,12,51,688.37 ਰੁਪਏ ਖਰਚ ਕੀਤੇ ਸਨ ਜਦੋਂ ਕਿ ਸਾਰੇ ਸਰੋਤਾਂ ਤੋਂ ਉਸਦੀ ਅਸਲ ਆਮਦਨ 2,08,84,863.37 ਰੁਪਏ ਸੀ। ਪੜਤਾਲ ਦੌਰਾਨ ਪਾਇਆ ਗਿਆ ਕਿ ਉਕਤ ਅਧਿਕਾਰੀ ਨੇ ਚੈਕ ਪੀਰੀਅਡ ਦੌਰਾਨ ਹੋਈ ਆਮਦਨ ਤੋਂ 3,03,66,825 ਵੱਧ ਖਰਚੇ ਜੋ ਉਸ ਦੀ ਕੁੱਲ ਆਮਦਨ ਤੋਂ ਲਗਭਗ 145.40 ਪ੍ਰਤੀਸ਼ਤ ਵੱਧ ਸੀ।

ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ: ਧਾਮੀ

ਡੂੰਘਾਈ ਨਾਲ ਕੀਤੀ ਜਾਂਚ ਤੋਂ ਇਹ ਸਿੱਧ ਹੋਇਆ ਸੀ ਕਿ ਉਕਤ ਅਧਿਕਾਰੀ ਨੇ ਆਪਣੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਕਰਕੇ ਆਪਣੀ ਅਸਲ ਆਮਦਨ ਨਾਲੋਂ ਵੱਧ ਚੱਲ ਅਤੇ ਅਚੱਲ ਜਾਇਦਾਦ ਬਣਾਈ ਹੈ। ਇਸ ਸਬੰਧੀ ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਸੀ ਜਿਸ ਵਿੱਚ ਉਸ ਨੂੰ ਅੱਜ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਵਿੱਚ ਦਰਜਾ ਹੋਈ ਐਫਆਈਆਰ ਤੋਂ ਲੈ ਕੇ ਹੁਣ ਤੱਕ ਮੁਲਜ਼ਮ ਵਿਰਦੀ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ । ਮਿਤੀ 3/5/24 ਨੂੰ ਮਾਣਯੋਗ ਹਾਈ ਕੋਰਟ ਨੇ ਉਕਤ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਸੀ। ਇਸ ਤੋਂ ਬਾਅਦ ਵੀਬੀ ਲਗਾਤਾਰ ਉਸ ਨੂੰ ਗ੍ਰਿਫਤਾਰ ਕਰਨ ਦੀ ਤਾੜ ਵਿੱਚ ਸੀ। ਅੱਜ, ਆਖਰਕਾਰ ਹਾਈ ਕੋਰਟ ਦੇ ਹੁਕਮਾਂ ’ਤੇ ਉਸ ਨੇ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਅਤੇ ਇਸ ਸਬੰਧੀ ਅਗਲੇਰੀ ਤਫ਼ਤੀਸ਼ ਜਾਰੀ ਹੈ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...