Punjabi Khabarsaar
ਲੁਧਿਆਣਾ

ਅਕਾਲੀ ਦਲ ਨੂੰ ਵੱਡਾ ਝਟਕਾ: ਮਨਪ੍ਰੀਤ ਇਆਲੀ ਨੇ ਲਿਆ ਵੱਡਾ ਫੈਸਲਾ

ਲੁਧਿਆਣਾ, 7 ਜੂਨ: ਲੰਘੀਆਂ ਲੋਕ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝੱਟਕਾ ਲੱਗਿਆ ਹੈ। ਪਾਰਟੀ ਦੇ ਵਿਧਾਨ ਸਭਾ ਵਿੱਚ ਮੌਜੂਦ ਤਿੰਨ ਵਿਧਾਇਕਾਂ ਵਿਚੋਂ ਇੱਕ ਮਨਪ੍ਰੀਤ ਸਿੰਘ ਇਯਾਲੀ ਨੇ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਅਸਿੱਧੇ ਢੰਗ ਨਾਲ ਪਾਰਟੀ ਹਾਈਕਮਾਂਡ ‘ਤੇ ਵੀ ਸਵਾਲ ਚੁੱਕਿਆ ਹੈ।
ਸ਼ੁੱਕਰਵਾਰ ਨੂੰ ਆਪਣੀ ਫੇਸਬੁੱਕ ਪੇਜ ‘ਤੇ ਪਾਈ ਇੱਕ ਪੋਸਟ ਵਿੱਚ ਉਨ੍ਹਾਂ ਲਿਖਿਆ ਹੈ “ਝੂੰਦਾ ਕਮੇਟੀ ਦੀ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।” ਇਆਲੀ ਨੇ ਕਿਹਾ, ” ਸ਼੍ਰੋਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ ਜਿਸ ਦਾ ਇਤਿਹਾਸ ਬੇਹੱਦ ਸ਼ਾਨਾਮੱਤਾ ਰਿਹਾ ਹੈ,  ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਪਾਰਟੀ ਆਗੂਆਂ ਵੱਲੋਂ ਲਏ ਫੈਸਲਿਆਂ ਕਾਰਨ ਅਕਾਲੀ ਦਲ ਵਿੱਚ ਵੱਡੀ ਪੱਧਰ ‘ਤੇ ਸਿਧਾਂਤਕ ਗਿਰਾਵਟ ਆਈ ਹੈ। “
ਉਨ੍ਹਾਂ ਕਿਹਾ ਕਿ ਪਾਰਟੀ ਪਹਿਲਾ ਕਿਸਾਨੀ ਅਤੇ ਮੌਜੂਦਾ ਸਮੇਂ ਪੰਜਾਬ ਅੰਦਰ ਚੱਲ ਰਹੀ ਪੰਥਕ ਸੋਚ ਨੂੰ ਵੀ ਪਛਾਨਣ ਵਿੱਚ ਅਸਫਲ ਰਹੀ।ਕਿਸਾਨੀ ਅਤੇ ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਅੱਜ ਪਾਰਟੀ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ, ਤਾਂ ਜੋ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕੀਤਾ ਜਾ ਸਕੇ।

Related posts

ਰਵਨੀਤ ਬਿੱਟੂ ਸਮੇਤ ਸਾਬਕਾ ਮੰਤਰੀਆਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

punjabusernewssite

ਪੌਣੇ ਤਿੰਨ ਲੱਖ ਦੀ ਰਿਸ਼ਵਤ ਲੈਣ ਵਾਲਾ ਛੋਟਾ ਥਾਣੇਦਾਰ ਆਇਆ ਵਿਜੀਲੈਂਸ ਦੀ ਕੁੜਿੱਕੀ ’ਚ

punjabusernewssite

ਪੀ.ਏ.ਯੂ. ਨੇ ਰਾਸ਼ਟਰੀ ਸਾਈਕਲ ਧਾਵਕ ਦਵਿੰਦਰ ਸਿੰਘ ਬਾਂਸਲ ਦੀ ਯਾਦ ਵਿਚ ਸਾਈਕਲ ਰੈਲੀ ਕਰਵਾਈ

punjabusernewssite