Punjabi Khabarsaar
ਐਸ. ਏ. ਐਸ. ਨਗਰ

ਮੇਅਰ ਅਮਰਜੀਤ ਸਿੰਘ ਸਿੱਧੂ ਨੇ ਮੋਹਾਲੀ ਵਿੱਚ ਬੂਟੇ ਲਗਾਉਣ ਦੇ ਮਿਸ਼ਨ ਦੀ ਸ਼ੁਰੂਆਤ ਕੀਤੀ

ਮੋਹਾਲੀ, 8 ਜੂਨ: ਮੇਅਰ ਅਮਰਜੀਤ ਸਿੰਘ ਸਿੱਧੂ ਨੇ ਅੱਜ ਐਸ.ਏ.ਐਸ.ਨਗਰ ਦੀ ਹਰਿਆਵਲ ਨੂੰ ਵਧਾਉਣ ਦੇ ਮਕਸਦ ਨਾਲ ਨਵੇਂ ਰੁੱਖ ਲਗਾਉਣ ਦੇ ਮਿਸ਼ਨ ਦੀ ਸ਼ੁਰੂਆਤ ਕੀਤੀ। ਈਸੀਓ ਪਲਾਂਟੇਸ਼ਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੂਰੇ ਸ਼ਹਿਰ ਵਿੱਚ 5,000 ਰੁੱਖ ਲਗਾਉਣ ਦਾ ਟੀਚਾ ਰੱਖਿਆ ਹੈ। ਹਰੇਕ ਮਿਉਂਸਪਲ ਕੌਂਸਲਰ ਨੂੰ ਆਪਣੇ-ਆਪਣੇ ਵਾਰਡਾਂ ਵਿੱਚ 100 ਰੁੱਖ ਲਗਾਉਣ ਨੂੰ ਯਕੀਨੀ ਬਣਾਉਣ ਲਈ ਪਹਿਲਕਦਮੀ ਦੀ ਅਗਵਾਈ ਕਰਨ ਲਈ ਨਾਮਜ਼ਦ ਕੀਤਾ ਗਿਆ ਹੈ।ਮੇਅਰ ਜੀਤੀ ਸਿੱਧੂ ਨੇ ਗੈਰ ਸਰਕਾਰੀ ਸੰਗਠਨਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਇਸ ਵਿਲੱਖਣ ਅਤੇ ਪ੍ਰਭਾਵਸ਼ਾਲੀ ਪਹਿਲਕਦਮੀ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ।

ਕਾਂਗਰਸ ਹਾਈ ਕਮਾਂਡ ਵੱਲੋਂ ਹੁਣ ਨਵਜੋਤ ਸਿੱਧੂ ਦੇ ਖੰਭ ਕੁਤਰਨ ਦੀ ਤਿਆਰੀ!

ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਸ਼ੁਰੂਆਤੀ ਟੀਚੇ ਨੂੰ ਪ੍ਰਾਪਤ ਕਰਨ ਲਈ ਇਸ ਮਿਸ਼ਨ ਵਿੱਚ ਮੋਹਾਲੀ ਦੇ ਸਕੂਲਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਅਤੇ ਵਿਦਿਅਕ ਸੰਸਥਾਵਾਂ ਨੂੰ ਹਰਿਆਲੀ ਨੂੰ ਕਾਇਮ ਰੱਖਣ ਅਤੇ ਵਿਸਤਾਰ ਕਰਨ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਵੇਗਾ।। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਵੱਲੋਂ ਬੂਟੇ ਲਗਾਉਣ ਦੀ ਗਤੀਵਿਧੀ ਦੇ ਅਧਾਰ ’ਤੇ 10ਵੀਂ ਦੀ ਪ੍ਰੀਖਿਆ ਵਿੱਚ ਵਾਧੂ 0-5 ਅੰਕ ਦਿੱਤੇ ਜਾਣ ਅਤੇ ਅੰਕਾਂ ਦਾ ਫੈਸਲਾ ਲਗਾਏ ਗਏ ਰੁੱਖਾਂ ਦੇ ਵਿਕਾਸ ਅਤੇ ਸਿਹਤ ਦੇ ਅਧਾਰ ’ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਹ ਜਲਦੀ ਹੀ ਇਹ ਪ੍ਰਸਤਾਵ ਪੰਜਾਬ ਸਰਕਾਰ ਨੂੰ ਲਿਖਤੀ ਰੂਪ ਵਿੱਚ ਸੌਂਪਣਗੇ।

 

Related posts

ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਵੋਟਰਾਂ ਨੂੰ “ਇਸ ਵਾਰ 70 ਪਾਰ” ਦੀ ਪ੍ਰਾਪਤੀ ਲਈ 1 ਜੂਨ ਨੂੰ ਹੁਮ-ਹੁਮਾ ਕੇ ਚੋਣ ਬੂਥਾਂ ‘ਤੇ ਜਾਣ ਦੀ ਅਪੀਲ

punjabusernewssite

ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਵੀ ਹੁਣ ਸਰਕਾਰੀ ਬੱਸਾਂ ਵਿੱਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

punjabusernewssite

ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਨੌਜਵਾਨ ਵੱਲੋਂ ਗ੍ਰੰਥੀ ਸਿੰਘ ਦੀ ਕੁੱਟਮਾਰ

punjabusernewssite