ਚੰਡੀਗੜ੍ਹ, 9 ਜੂਨ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੀ ਪੂਰਵ ਸੰਧਿਆ ਮੌਕੇ ਲੋਕਾਂ ਨੂੰ ਮਹਾਨ ਗੁਰੂ ਵੱਲੋਂ ਦਰਸਾਏ ਉਪਦੇਸ਼ਾਂ ਅਤੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ ਹੈ।ਆਪਣੇ ਸੰਦੇਸ਼ ਵਿੱਚ, ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਸਰਵਉੱਚ ਅਤੇ ਬੇਮਿਸਾਲ ਕੁਰਬਾਨੀ ਸਾਨੂੰ ਸਾਰਿਆਂ ਨੂੰ ਨਿਆਂ ਅਤੇ ਮਾਨਵਤਾਵਾਦ, ਧਰਮ ਨਿਰਪੱਖਤਾ, ਸ਼ਾਂਤੀ ਅਤੇ ਵਿਸ਼ਵ-ਵਿਆਪੀ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਪ੍ਰੇਰਿਤ ਕਰਦੀ ਹੈ।
ਮਲਿਕਾਰਜੁਨ ਖੜਗੇ PM ਮੋਦੀ ਦੇ ਸੰਹੁ ਚੁੱਕ ਸਮਾਗਮ ‘ਚ ਹੋਣਗੇ ਸ਼ਾਮਲ!
ਰਾਜਪਾਲ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਇਸ ਸ਼ਹੀਦੀ ਦਿਹਾੜੇ ਮੌਕੇ ਆਓ ਅਸੀਂ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਵਧਾਉਣ, ਹਮਦਰਦੀ ਦੀ ਆਵਾਜ਼ ਬਣਨ ਅਤੇ ਸਮਾਜ ਦੇ ਦੱਬੇ-ਕੁਚਲੇ ਅਤੇ ਪਛੜੇ ਵਰਗਾਂ ਦੇ ਹਿੱਤਾਂ ਦੀ ਰਾਖੀ ਲਈ ਤਨਦੇਹੀ ਨਾਲ ਯਤਨ ਕਰਨ ਦਾ ਅਹਿਦ ਕਰੀਏ। ਉਹਨਾਂ ਅੱਗੇ ਕਿਹਾ ਕਿ ਉਹਨਾਂ ਦੀਆਂ ਸਿੱਖਿਆਵਾਂ ਸਾਨੂੰ ਪਿਆਰ, ਸ਼ਾਂਤੀ ਅਤੇ ਸਮਾਨਤਾ ਵਾਲਾ ਸਮਾਜ ਸਿਰਜਣ ਵਿੱਚ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ।
Share the post "ਪੰਜਾਬ ਦੇ ਰਾਜਪਾਲ ਵੱਲੋਂ ਸੂਬੇ ਦੇ ਲੋਕਾਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ"