ਮੁਹਾਲੀ, 9 ਜੂਨ: ਕੰਗਨਾ ਰਣੌਤ ਥੱਪੜ ਮਾਮਲੇ ਵਿਚ ਹੁਣ ਸਿੱਟ ਦਾ ਗਠਨ ਕੀਤਾ ਗਿਆ। ਮੁਹਾਲੀ ਦੇ SSP ਦੀ ਅਗਵਾਈ ਹੇਠ 3 ਮੈਂਬਰੀ ਸਿੱਟ ਦਾ ਗਠਨ ਕੀਤਾ ਗਿਆ ਹੈ। ਦੱਸ ਦਈਏ ਕਿ ਚੰਡੀਗੜ੍ਹ ਏਅਰਪੋਰਟ ‘ਤੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨਾਲ ਦੁਰਵਿਵਹਾਰ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ CISF ਮਹਿਲਾ ਅਧਿਕਾਰੀ ਕੁਲਵਿੰਦਰ ਕੌਰ ਨੂੰ ਸਸਪੈਂਡ ਕਰ ਦਿੱਤਾ ਗਿਆ ਤੇ ਉਸ ‘ਤੇ ਵਿਭਾਗੀ ਜਾਂਚ ਦੇ ਆਦੇਸ਼ ਦਿੱਤੇ ਗਏ ਸਨ।
ਸਾਬਕਾ ਮੁੱਖ ਮੰਤਰੀ ਸਹਿਤ ਮੋਦੀ ਸਰਕਾਰ’ਚ ਹਰਿਆਣਾ ਦੇ ਵਿਚੋਂ ਤਿੰਨ ਬਣਨਗੇ ਮੰਤਰੀ
ਉਥੇ ਹੀ ਦੂਜੇ ਪਾਸੇ ਅੱਜ ਕੁਲਵਿੰਦਰ ਕੌਰ ਨੂੰ ਇਨਸਾਫ ਦਵਾਉਣ ਲਈ ਕਿਸਾਨ ਜਥੇਬੰਦੀਆਂ ਵੱਲੋਂ ਮੁਹਾਲੀ ਵਿਖੇ ਇਕ ਮਾਰਚ ਕੱਢਿਆ ਗਿਆ ਸੀ। ਕਿਸਾਨਾਂ ਨੇ ਮੋਹਾਲੀ ਦੇ ਡੀਸੀ ਦਫ਼ਤਰ ‘ਚ ਮੰਗ ਪੱਤਰ ਸੌਂਪਿਆ ਹੈ। ਜਿਸ ਵਿਚ ਉਨ੍ਹਾਂ ਨੇ ਮਹਿਲਾ ਜਵਾਨ ਕੁਲਵਿੰਦਰ ਕੌਰ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਵਾਪਸ ਲਿਆ ਜਾਵੇ ਅਤੇ ਸਸਪੈਂਡ ਮਹਿਲਾ ਅਧਿਕਾਰੀ ਨੂੰ ਬਹਾਲ ਕੀਤਾ ਜਾਵੇ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਤੋਂ ਮੰਗ ਕੀਤੀ ਕਿ ਸਿੱਖਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਹਿਣ ਵਾਲੀ ਕੰਗਨਾ ਖਿਲਾਫ ਕਾਰਵਾਈ ਕੀਤੀ ਜਾਵੇ।