ਨਵੀਂ ਦਿੱਲੀ, 10 ਜੂਨ: ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਕੇ ਦੇਸ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਦਾ ਮੁਕਾਬਲਾ ਕਰਨ ਵਾਲੇ ਨਰਿੰਦਰ ਮੋਦੀ ਨੇ ਬੀਤੀ ਸ਼ਾਮ ਸਹੁੰ ਚੁੱਕਣ ਤੋਂ ਬਾਅਦ ਅੱਜ ਆਪਣਾ ਅਹੁਦਾ ਸੰਭਾਲ ਲਿਆ। ਪ੍ਰਧਾਨ ਮੰਤਰੀ ਬਣ ਕੇ ਦਫ਼ਤਰ ਪੁੱਜਣ ’ਤੇ ਉਨ੍ਹਾਂ ਦਾ ਸਟਾਫ਼ ਵੱਲੋਂ ਫੁੱਲਾਂ ਤੇ ਤਾੜੀਆਂ ਨਾਲ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਵਜੋਂ ਪਹਿਲਾਂ ਕੰਮ ਕਰਦਿਆਂ ਸ਼੍ਰੀ ਮੋਦੀ ਨੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਦੀ 17ਵੀਂ ਕਿਸ਼ਤ ਜਾਰੀ ਕਰਨ ਵਾਲੀ ਫ਼ਾਈਲ ’ਤੇ ਦਸਤਖਤ ਕੀਤੇ।
ਸਰਕਾਰੀ ਵਿਭਾਗਾਂ ਨਾਲ ਸਬੰਧਿਤ ਆਮ ਜਨਤਾ ਦੀ ਸਮਸਿਆਵਾਂ ਹੁਣ ਹੋਣਗੀ ਦੂਰ-ਸੀਐਮ
ਪ੍ਰਧਾਨ ਮੰਤਰੀ ਦੇ ਦਸਤਖ਼ਤਾਂ ਤੋਂ ਬਾਅਦ ਹੁਣ ਦੇਸ਼ ਭਰ ਦੇ 9.3 ਕਰੋੜ ਕਿਸਾਨਾਂ ਨੂੰ 20,000 ਕਰੋੜ ਰੁਪਏ ਦਾ ਲਾਭ ਮਿਲੇਗਾ ਅਤੇ ਇਹ ਰਾਸ਼ੀ ਉਨ੍ਹਾਂ ਦੇ ਖ਼ਾਤਿਆਂ ਵਿਚ ਚਲੀ ਜਾਵੇਗੀ।ਦਸਣਾ ਬਣਦਾ ਹੈ ਕਿ ਪੰਜਾਬ ਦੇ ਵਿਚ ਚੋਣਾਂ ਦੇ ਦੌਰਾਨ ਭਾਜਪਾ ਨੂੰ ਕਿਸਾਨਾਂ ਦੇ ਵੱਡੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਪ੍ਰਧਾਨ ਮੰਤਰੀ ਬਣਦੇ ਹੀ ਕਿਸਾਨਾਂ ਦੇ ਹੱਕ ਵਿਚ ਲਏ ਫੈਸਲੇ ਨੂੰ ਸ਼੍ਰੀ ਮੋਦੀ ਵੱਲੋਂ ਕਿਸਾਨ ਭਾਈਚਾਰੇ ਦੀ ਨਰਾਜਗੀ ਦੂਰ ਕਰਨ ਵਜੋਂ ਦੇਖਿਆ ਜਾ ਰਿਹਾ।