25 ਜੂਨ ਨੂੰ ਮੁੱਖ ਦਫ਼ਤਰ ਪਟਿਆਲਾ ਅੱਗੇ ਪਰਿਵਾਰਾਂ ਸਮੇਤ ਦਿੱਤਾ ਜਾਵੇਗਾ ਸੂਬਾ ਪੱਧਰੀ ਧਰਨਾ:ਕਮੇਟੀ ਆਗੂ
ਬਠਿੰਡਾ, 10 ਜੂਨ : ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ਼ਡ ਮੁਲਾਜ਼ਮ ਤਾਲਮੇਲ ਕਮੇਟੀ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਜਿਸਦੇ ਤਹਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ 25 ਜੂਨ ਨੂੰ ਪਰਿਵਾਰਾਂ ਸਮੇਤ ਸੂਬਾ ਪੱਧਰੀ ਧਰਨਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਸਦੀ ਜਾਣਕਾਰੀ ਦਿੰਦਿਆਂ ਕਮੇਟੀ ਆਗੂਆਂ ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਰਾਜੇਸ਼ ਕੁਮਾਰ ਮੌੜ,ਖੁਸ਼ਦੀਪ ਸਿੰਘ ਅਤੇ ਬਲਜਿੰਦਰ ਸਿੰਘ ਮਾਨ ਆਦਿ ਨੇ ਦਸਿਆ ਕਿ ਪਾਵਰਕਾਮ ਅਤੇ ਟਰਾਂਸਕੋ ਦੇ ਆਊਟਸੋਰਸ਼ਡ ਅਤੇ ਸੀ.ਐੱਚ.ਬੀ/ਡਬਲਯੂ ਠੇਕਾ ਮੁਲਾਜ਼ਮ ਪਾਵਰਕਾਮ ਵਿੱਚ ਪੱਕਾ ਕਰਨ ਸਮੇਤ ਆਪਣੀਆਂ ਹੋਰ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈਕੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ-ਟਰਾਂਸਕੋ ਦੀ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਲਗਾਤਾਰ ਟਾਲਾ ਵੱਟ ਰਹੀ ਹੈ,
ਮੋਦੀ ਸਰਕਾਰ ਦਾ ਪਹਿਲਾਂ ਵੱਡਾ ਫੈਸਲਾ: ਗਰੀਬਾਂ ਲਈ ਬਣਨਗੇ ਤਿੰਨ ਕਰੋੜ ਘਰ
ਜਦੋਂ ਕਿ ਸਰਕਾਰੀ ਥਰਮਲ ਪਲਾਂਟਾਂ,ਹਾਈਡਲ ਪ੍ਰੋਜੈਕਟਾਂ,ਗਰਿੱਡਾਂ,ਦਫਤਰਾਂ ਅਤੇ ਫੀਲਡ ਸਮੇਤ ਸਮੁੱਚੇ ਵਿਭਾਗ ਵਿੱਚ ਹਜ਼ਾਰਾਂ ਆਊਟਸੋਰਸ਼ਡ ਸੀ.ਐੱਚ.ਬੀ/ਡਬਲਯੂ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ 15-20 ਸਾਲਾਂ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਸੇਵਾਵਾਂ ਦਿੰਦੇ ਆ ਰਹੇ ਹਨ। ਇੰਨ੍ਹਾਂ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ ਅਤੇ ਪਾਵਰਕਾਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਪੱਕੀ ਭਰਤੀ ਦੀਆਂ ਸਾਰੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਹਨ। ਕਮੇਟੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਟਰਾਂਸਕੋ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਸਮੂਹ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ/ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਆਊਟਸੋਰਸ਼ਡ ਮੁਲਾਜ਼ਮ ਦੀ ਤਨਖਾਹ ਘੱਟੋ-ਘੱਟ ਤੀਹ ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਮੌਤ/ਨਕਾਰਾ ਹੋਣ ਤੇ ਵਾਰਿਸਾਂ ਨੂੰ ਘੱਟੋ-ਘੱਟ 50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ,
ਪੰਜਾਬ ਦੇ ਵਿੱਚ ਜਿਮਨੀ ਚੋਣ ਦਾ ਐਲਾਨ: ਵੋਟਾਂ 10 ਤੇ ਨਤੀਜੇ 13 ਜੁਲਾਈ ਨੂੰ
ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਤੇ ਘੱਟੋ-ਘੱਟ 10 ਲੱਖ ਰੁਪਏ ਸਹਾਇਤਾ ਫ਼ੰਡ ਵਜੋਂ ਦਿੱਤਾ ਜਾਵੇ,ਥਰਮਲ ਕਲੌਨੀਆਂ ਅਤੇ ਸਬ-ਡਵੀਜ਼ਨਾਂ ਵਿੱਚ ਖਾਲੀ ਪਏ ਕੁਵਾਟਰ ਠੇਕਾ ਮੁਲਾਜ਼ਮਾਂ ਨੂੰ ਮਿਲ ਰਹੀ ਤਨਖ਼ਾਹ ਮੁਤਾਬਿਕ ਘੱਟੋ-ਘੱਟ ਕਿਰਾਏ ਤੇ ਮੁਹਈਆ ਕਰਵਾਏ ਜਾਣ,ਵਿਭਾਗ ਵਿੱਚ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ 3-5-10 ਸਾਲਾਂ ਬਾਅਦ ਪਦ-ਉੱਨਤ ਕਰਨ/ਤਨਖ਼ਾਹ ਵਾਧੇ ਦੀ ਕੋਈ ਯੋਗ ਨੀਤੀ ਬਣਾਈ ਜਾਵੇ,ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਵਿੱਚ ਹਰ ਇੱਕ ਸਾਲ ਬਾਅਦ ਘੱਟੋ-ਘੱਟ ਇੱਕ ਹਜ਼ਾਰ ਰੁਪਏ ਦਾ ਵਾਧਾ ਕੀਤਾ ਜਾਵੇ ਅਤੇ ਪਿਛਲੇ ਸਮੇਂ ਵਿੱਚ ਬਿਜਲੀ ਮੰਤਰੀ ਅਤੇ ਪਾਵਰਕਾਮ ਮੈਨੇਜਮੈਂਟ ਨਾਲ਼ ਹੋਈਆਂ ਪੈਨਲ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ,ਬਿਜਲੀ ਖੇਤਰ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਵਿਭਾਗ ਵਿੱਚੋਂ ਬਾਹਰ ਕੀਤਾ ਜਾਵੇ।




