ਕੈਥਲ, 11 ਜੂਨ: ਹਰਿਆਣਾ ਦੇ ਕੈਥਲ ਵਿੱਚ ਇੱਕ ਬਹੁਤ ਮੰਦਭਾਗੀ ਘਟਨਾ ਸਾਹਮਣੇ ਆਈ ਹੈ,ਇੱਥੇ ਇੱਕ ਸਿੱਖ ਨੌਜਵਾਨ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਖ਼ਾਲਿਸਤਾਨੀ ਕਰਾਰ ਦਿੰਦਿਆਂ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਹੈ। ਜਖ਼ਮੀ ਸੁਖਵਿੰਦਰ ਸਿੰਘ ਦਾ ਹਸਪਤਾਲ ਅੰਦਰ ਇਲਾਜ਼ ਚੱਲ ਰਿਹਾ ਹੈ। ਹਾਲਾਂਕਿ ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਪ੍ਰੰਤੂ ਇਹ ਮਾਮਲਾ ਪੂਰੀ ਤਰ੍ਹਾਂ ਭਖ ਗਿਆ ਹੈ ਤੇ ਪੰਜਾਬ ਨਾਲ ਸਬੰਧਤ ਵੱਡੇ ਲੀਡਰਾਂ ਨੇ ਇਸਦੀ ਨਿਖ਼ੇਧੀ ਕਰਦਿਆਂ ਹਰਿਆਣਾ ਸਰਕਾਰ ਨੂੰ ਸਖ਼ਤ ਐਕਸ਼ਨ ਲੈਣ ਦੀ ਮੰਗ ਕੀਤੀ ਹੈ।
ਸਿੱਖਾਂ ਬਾਰੇ ‘ਭੱਦੀ’ ਟਿੱਪਣੀ ਕਰਨ ਵਾਲੇ ਪਾਕਿਸਤਾਨੀ ਕ੍ਰਿਕਟਰ ਨੇ ਮੰਗੀ ਮੁਆਫ਼ੀ
ਘਟਨਾ ਦੀ ਜਾਣਕਾਰੀ ਪੱਤਰਕਾਰਾਂ ਨਾਲ ਸਾਂਝੀ ਕਰਦਿਆਂ ਸੁਖਵਿੰਦਰ ਸਿੰਘ ਨੇ ਦਸਿਆ ਕਿ ਉਸਦੀ ਫ਼ਾਰਨੀਚਨਰ ਦੀ ਦੁਕਾਨ ਹੈ ਤੇ ਉਹ ਰਾਤ ਕਰੀਬ ਸਾਢੇ 9 ਵਜੇਂ ਕੰਮ ਤੋਂ ਵਾਪਸ ਅਪਣੀ ਸਕੂਟੀ ’ਤੇ ਘਰ ਵਾਪਸ ਆ ਰਿਹਾ ਸੀ। ਜਦ ਉਹ ਬੱਸ ਸਟੈਂਡ ਰੋਡ ਉਪਰ ਰੇਲਵੇ ਫ਼ਾਟਕ ’ਤੇ ਪੁੱਜਿਆ ਤਾਂ ਫ਼ਾਟਕ ਬੰਦ ਸੀ। ਇਸ ਦੌਰਾਨ ਦੋ ਨੌਜਵਾਨ ਇੱਕ ਮੋਟਰਸਾਈਕਲ ’ਤੇ ਵੀ ਉਥੇ ਆ ਗਏ, ਜਿੰਨ੍ਹਾਂ ਦੀ ਕਥਿਤ ਤੌਰ ’ਤੇ ਸ਼ਰਾਬ ਪੀਤੀ ਹੋਈ ਸੀ। ਸੁਖਵਿੰਦਰ ਸਿੰਘ ਦੇ ਦੋਸ਼ਾਂ ਮੁਤਾਬਕ ਉਕਤ ਨੌਜਵਾਨਾਂ ਨੇ ਉਸਨੂੰ ਖ਼ਾਲਿਸਤਾਨੀ ਕਹਿ ਕੇ ਛੇੜਣਾ ਸ਼ੁਰੂ ਕਰ ਦਿੱਤਾ ਤੇ ਜਦ ਉਸਨੇ ਵਿਰੋਧ ਕੀਤਾ ਤਾਂ ਇੰਨ੍ਹਾਂ ਅਣਪਛਾਤੇ ਨੌਜਵਾਨਾਂ ਵੱਲੋਂ ਉਸ ’ਤੇ ਇੱਟਾਂ ਰੋੜੇ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜਖਮੀ ਹੋ ਗਿਆ।
ਉੱਪ ਚੋਣ ’ਚ ਜਲੰਧਰ ਪੱਛਮੀ ਤੋਂ ਭਾਜਪਾ ਸੁਸੀਲ ਰਿੰਕੂ ਜਾਂ ਸ਼ੀਤਲ ਅੰਗਰਾਲ ’ਤੇ ਖੇਡੇਗੀ ਦਾਅ!
ਇਸ ਮੌਕੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ ਤੇ ਪੁਲਿਸ ਅਧਿਕਾਰੀਆਂ ਨੇ ਮੌਕੇ ‘ਤੇ ਪੁੱਜ ਕੇ ਜਾਂਚ ਸੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਉਧਰ ਇਸ ਘਟਨਾ ਦੀ ਨਿਖੇਧੀ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਐਮ.ਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਇਹ ਕੰਗਨਾ ਰਣੌਤ ਤੇ ਹੋਰਨਾਂ ਭਾਜਪਾ ਆਗੂਆਂ ਵੱਲੋਂ ਪੰਜਾਬੀਆਂ ਵਿਰੁਧ ਦਿੱਤੇ ਜਾ ਰਹੇ ਨਫ਼ਰਤੀ ਭਾਸਣਾਂ ਦਾ ਨਤੀਜ਼ਾ ਹੈ। ਉਨ੍ਹਾਂ ਦੋਸ਼ੀਆਂ ਵਿਰੁਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਬਠਿੰਡਾ ਤੋਂ ਐਮ.ਪੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ ਹੈ।
Share the post "ਹਰਿਆਣਾ ’ਚ ਸਿੱਖ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਭਖਿਆ, ਪੰਜਾਬ ਦੇ ਆਗੂਆਂ ਨੇ ਮੰਗੀ ਸਖ਼ਤ ਕਾਰਵਾਈ"