ਬਠਿੰਡਾ, 11 ਜੂਨ: ਸਥਾਨਕ ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮਸੀਏ ਭਾਗ ਦੂਜਾ ਦੇ ਸਮੈਸਟਰ ਤੀਜਾ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ । ਕਾਲਜ਼ ਦੇ ਬੁਲਾਰੇ ਨੇ ਦਸਿਆ ਕਿ ਨਤੀਜੇ ਮੁਤਾਬਿਕ ਸਾਕਸ਼ੀ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋ ਪਹਿਲਾ ਸਥਾਨ , ਦਿਕਸ਼ਾ ਨੇ 88.3 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਰਿੱਤੂ ਨੇ 84 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ ਹੈ।
ਪੰਜਾਬ ”ਚ ਪੰਚਾਇਤੀ ਚੋਣਾਂ ਦੀ ਸ਼ੁਰੂ ਹੋਈ ਤਿਆਰੀ
ਕਾਲਜ ਦੇ ਪ੍ਰਿੰਸੀਪਲ ਡਾ ਰਾਜ ਕੁਮਾਰ ਗੌਇਲ ਨੇ ਇਨ੍ਹਾਂ ਵਿਦਿਆਰਥੀਆਂ ਦੇ ਚੰਗੇ ਰਿਜਲਟ ਦਾ ਸਿਹਰਾ ਉਨ੍ਹਾਂ ਦੀ ਮਿਹਨਤ ਅਤੇ ਸਟਾਫ ਦੀ ਯੋਗ ਅਗਵਾਈ ਨੂੰ ਦਿੱਤਾ ਹੈ। ਇਸ ਮੌਕੇ ਡਿਪਟੀ ਡਾਇਰੈਕਟਰ ਡਾ ਸਰਬਜੀਤ ਕੌਰ ਢਿੱਲੋਂ ਨੇ ਮੈਨੇਜ਼ਮੈਂਟ ਕਮੇਟੀ ਦਾ ਵਿਦਿਆਰਥੀਆਂ ਨੂੰ ਹਰ ਪ੍ਰਕਾਰ ਦੀ ਸਹੂਲਤ ਦੇਣ ’ਤੇ ਧੰਨਵਾਦ ਕੀਤਾ। ਮੈਨੇਜ਼ਮੈਂਟ ਕਮੇਟੀ ਨੇ ਪੜ੍ਹਾਈ ਵਿਚ ਮਲਾਂ ਮਾਰਨ ਵਾਲੇ ਹੋਣਹਾਰ ਵਿਿਦਆਰਥੀਆਂ ਨੂੰ ਕਾਲਜ ਦੇ ਸਲਾਨਾ ਇਨਾਮ ਵੰਡ ਸਮਾਰੋਹ ’ਤੇ ਸਨਮਾਨਿਤ ਕਰਨ ਦਾ ਐਲਾਨ ਕੀਤਾ।ਇਸ ਦੇ ਨਾਲ ਹੀ ਕਾਲਜ ਪ੍ਰਬੰਧਕਾਂ ਨੇ ਐਮਸੀਏ ਵਿਚ ਦਾਖਲਾ ਲੈਣ ਵਾਲੇ ਸਾਰੇ ਚਾਹਵਾਨ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਗ੍ਰੈਜੂਏਸ਼ਨ ਅੰਕਾਂ ਦੇ ਆਧਾਰ ’ਤੇ ਵਜ਼ੀਫੇ ਪ੍ਰਦਾਨ ਕਰਨ ਦਾ ਵੀ ਐਲਾਨ ਕੀਤਾ ਹੈ।
Share the post "ਮਾਲਵਾ ਕਾਲਜ ਦੇ ਵਿਦਿਆਰਥੀਆਂ ਨੇ ਐਮਸੀਏ ਭਾਗ ਦੂਜਾ ਦੇ ਸਮੈਸਟਰ ਤੀਜਾ ਵਿਚ ਮਾਰੀਆਂ ਮੱਲਾਂ"