Punjabi Khabarsaar
ਪੰਜਾਬ

ਲੁਟੇਰਿਆਂ ਨੇ ਦਿਨ ਦਿਹਾੜੇ ਖੰਨਾ ਦੇ ਬੈਂਕ ਨੂੰ ਬਣਾਇਆ ਨਿਸ਼ਾਨਾ, ਵੱਡੀ ਲੁੱਟ ਕਰ ਹੋਏ ਫ਼ਰਾਰ

ਖੰਨਾ, 11 ਜੂਨ: ਖੰਨਾ ‘ਚ ਦਿਨ-ਦਿਹਾੜੇ ਵੱਡੀ ਲੁੱਟ ਦੀ ਵਾਰਦਾਤ ਵਾਪਰੀ ਹੈ। ਜਿਸ ਨਾਲ ਪੂਰੇ ਇਲਾਕੇ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਖੰਨਾ ‘ਚ ਸਥਿਤ ਪੰਜਾਬ ਐਂਡ ਸਿੰਧ ਬੈਂਕ ‘ਚ ਹਥਿਆਰਬੰਦ ਲੁਟੇਰਿਆਂ ਨੇ ਆਪਣਾ ਨਿਸ਼ਾਨਾ ਬਣਾਇਆ। ਅਤੇ ਲੁੱਟ ਦੀ ਵੱਡੀ ਘਟਨਾ ਨੂੰ ਅੰਜਾਮ ਦਿੱਤਾ ਹੈ।
ਮਿਲੀ ਜਾਣਕਾਰੀ ਮੁਤਾਬਕ ਕੁੱਝ ਹਥਿਆਰਬੰਦ ਲੋਕ ਮੋਟਰਸਾਈਕਲ ‘ਤੇ ਆਏ ਅਤੇ ਬੈਂਕ ਅੰਦਰ ਦਾਖ਼ਲ ਹੋਏ ਅਤੇ ਬੈਂਕ ਦੇ ਸਟਾਫ਼ ਨੂੰ ਬੰਧਕ ਬਣਾ ਲਿਆ।

ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਨੈੱਟਵਰਕ ਦਾ ਕੀਤਾ ਪਰਦਾਫਾਸ਼, 8 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਇਸ ਤੋਂ ਬਾਅਦ ਹਥਿਆਰਬੰਦ ਲੁਟੇਰਿਆਂ ਨੇ ਗੰਨਮੈਨ ਤੋਂ ਬੰਦੂਕ ਖੋਹ ਕੇ ਫਾਇਰ ਕਰਨੇ ਸ਼ੁਰੂ ਕਰ ਦਿੱਤਾ। ਅਤੇ ਬੈਂਕ ‘ਚੋਂ ਲੱਖਾਂ ਰੁਪਏ ਦੀ ਲੁੱਟ ਨੂੰ ਅੰਜਾਮ ਦਿੱਤਾ। ਹਾਲਾਕਿ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਲੁਟੇਰੇ ਬੰਦੂਕ ਉੱਥੇ ਹੀ ਸੁੱਟ ਗਏ। ਫਿਲਹਾਲ ਪੁਲਸ ਵਲੋਂ ਸਥਾਨਕ ਜਗ੍ਹਾ ‘ਤੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹੈ। ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related posts

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੰਜਾਬ ਵਿੱਚ ਏਕੀਕ੍ਰਿਤ ਸੜਕ ਦੁਰਘਟਨਾ ਡੇਟਾਬੇਸ ਪ੍ਰਾਜੈਕਟ ਦੀ ਸ਼ੁਰੂਆਤ

punjabusernewssite

ਭਾਜਪਾ ਦੇ ਚੋਣ ਪੋਸਟਰਾਂ ’ਚ ਬੇਅੰਤ ਸਿੰਘ ਦੀ ਫ਼ੋਟੋ, ਕਾਂਗਰਸ ਪ੍ਰਧਾਨ ਤੇ ਭਾਜਪਾ ਉਮੀਦਵਾਰ ’ਚ ਸਿਆਸੀ ਤਕਰਾਰ

punjabusernewssite

ਪੰਜਾਬ ’ਚ ਪਾਰਟੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਲਈ ਅੱਜ ‘ਮੈਦਾਨ’ ’ਚ ਉੱਤਰਨਗੇ ਭਗਵੰਤ ਮਾਨ

punjabusernewssite