Monday, May 4, 2026
spot_img
spot_img

ਮੁਸ਼ਕਿਲਾਂ ਵਿੱਚ ਫਸੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ, ਹੋਈ FIR ਦਰਜ਼

Date:

spot_img

ਫ਼ਿਰੋਜ਼ਪੁਰ, 12 ਜੂਨ: ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੀਆਂ ਮੁਸ਼ਕਿਲਾਂ ਵੱਧ ਗਈਆਂ ਹਨ| ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਅਤੇ ਜ਼ਮੀਨ ਨੂੰ ਲੈ ਕੇ ਹੋਏ ਵਿਵਾਦ ਵਿਚ ਥਾਣਾ ਜ਼ੀਰਾ ਦੀ ਪੁਲਿਸ ਨੇ ਹੱਤਿਆ ਦੀ ਕੋਸ਼ਿਸ਼ ਦਾ ਦੇ ਇਲਜ਼ਾਮਾ ‘ਚ ਕੇਸ ਦਰਜ ਕੀਤਾ ਗਿਆ ਹੈ। ਇਸ ਤੋਂ ਬਾਅਦ ਮੰਗਲਵਾਰ ਨੂੰ ਜ਼ੀਰਾ ਪਹੁੰਚੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਮਾਮਲੇ ਦੀ ਨਿਰਪੱਖ ਜਾਂਚ ਨਾ ਹੋਈ ਤਾਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ।

ਭਤੀਜੀ ਦੇ ਵਿਆਹ ਲਈ ਸਬਜ਼ੀ ਲੈਣ ਚੱਲੇ ਪਿਉ-ਪੁੱਤ ਦੀ ਸੜਕ ਹਾਦਸੇ ਚ ਹੋਈ ਮੌਤ

ਜ਼ਿਕਰਯੋਗ ਹੈ ਕਿ ਜੀਰਾ ਦੇ ਪਿੰਡ ਬੱਗੀ ਵਿੱਚ ਸਾਬਕਾ ਵਿਧਾਇਕ ਕੁਲਬੀਰ ਜੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਉਸੇ ਪਿੰਡ ਦੇ ਗੁਰਲਾਲ ਸਿੰਘ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ। ਜਿਸ ਕਾਰਨ ਵੀਰਵਾਰ ਨੂੰ ਦੋ ਗੁੱਟਾਂ ਵਿੱਚ ਲੜਾਈ ਹੋ ਗਈ ਅਤੇ ਉਸ ਦੀ ਲੱਤ ਵਿੱਚ ਗੋਲੀ ਲੱਗੀ। ਉਕਤ ਘਟਨਾ ‘ਚ ਗੁਰਲਾਲ ਸਿੰਘ ਨਾਂ ਦਾ ਵਿਅਕਤੀ ਜ਼ਖਮੀ ਹੋ ਗਿਆ ਹੈ। ਗੁਰਲਾਲ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਤੁਰੰਤ ਡੀਐਮਸੀ ਹਸਪਤਾਲ ਲੁਧਿਆਣਾ ਰੈਫਰ ਕਰ ਦਿੱਤਾ ਗਿਆ।

Share post:

spot_img

Popular

More like this
Related