ਕੁਵੈਤ, 12 ਜੂਨ : ਕੁਵੈਤ ‘ਚ ਇੱਕ ਇਮਾਰਤ ਨੂੰ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਅਇਆ ਹੈ। ਜਿਸ ‘ਚ 4 ਭਾਰਤੀਆਂ ਸਮੇਤ 35 ਲੋਕਾਂ ਦੀ ਮੌਤ ਹੋਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਜਾਣਕਾਰੀ ਮੁਤਾਬਕ ਇਹ ਅੱਗ ਰਿਹਾਇਸ਼ੀ ਇਲਾਕੇ ਦੇ ਵਿੱਚ ਲੱਗੀ ਹੈ ਜਿੱਥੇ ਤਕਰੀਬਨ 160 ਮਜ਼ਦੂਰ ਰਹਿੰਦੇ ਸਨ।ਇਸ ਭਿਆਨਕ ਅੱਗ ‘ਚ 41 ਲੋਕਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਚਾਰ ਭਾਰਤੀ ਵੀ ਸ਼ਾਮਲ ਹਨ। ਫਾਇਰ ਬ੍ਰਿਗੇਡ ਦੀਆਂ ਟੀਮਾਂ ਵਲੋਂ ਅੱਗ ‘ਤੇ ਮੁਸ਼ਕਤ ਨਾਲ ਕਾਬੂ ਪਾਇਆ ਗਿਆ। ਅਤੇ ਰਾਹਤ ਤੇ ਬਚਾਅ ਕੰਮ ਜਾਰੀ ਹੈ। ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਵੀ ਕੀਤੀ ਜਾ ਰਹੀ ਹੈ।
ਬਠਿੰਡਾ ਪੁਲਿਸ ਦੀ ਫੁਰਤੀ: ਲੱਖਾਂ ਦੀ ਚੋਰੀ ਨੂੰ 24 ਘੰਟਿਆ ਵਿੱਚ ਕੀਤਾ ਟਰੇਸ, ਦੋ ਸਕੇ ਭਰਾ ਕਾਬੂ
ਜ਼ਿਕਰਯੋਗ ਹੈ ਕਿ ਕੁਵੈਤ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਪੋਸਟ ਵਿੱਚ ਕਿਹਾ,”ਅੱਜ ਭਾਰਤੀ ਕਾਮਿਆਂ ਨਾਲ ਵਾਪਰੇ ਦੁਖਦਾਈ ਅੱਗ-ਹਾਦਸੇ ਦੇ ਸਬੰਧ ਵਿੱਚ ਦੂਤਘਰ ਨੇ ਇੱਕ ਐਮਰਜੈਂਸੀ ਹੈਲਪਲਾਈਨ ਨੰਬਰ : +965-65505246 ਜਾਰੀ ਕੀਤਾ ਹੈ। ਤਾਂ ਕਿ ਸਭ ਨੂੰ ਕਿਸੇ ਨੂੰ ਕੋਈ ਵੀ ਜਾਣਕਾਰੀ ਪ੍ਰਾਂਪਤ ਕਰਨੀ ਹੋਵੇ ਤਾਂ ਇਨ੍ਹਾਂ ਹੈਲਪਲਾਈਨ ਨਾਲ ਸੰਪਰਕ ਕਰ ਸਕਦੇ ਹਨ। ਅਤੇ ਦੂਤਘਰ ਵੀ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।
Share the post "ਕੁਵੈਤ ਦੀ ਇਮਾਰਤ ‘ਚ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 41 ਲੋਕ ਜਿੰਦਾ ਸੜ੍ਹੇ"