ਚੰਡੀਗੜ੍ਹ, 12 ਜੂਨ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਕਰੀਬ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ ਕਰਦਿਆਂ 102 ਨੌਜਵਾਨਾਂ ਨੂੰ ਸੂਬਾ ਪੁਲਿਸ ਵਿੱਚ ਦਰਜਾ-4 ਕਰਮਚਾਰੀਆਂ ਵਜੋਂ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਕੁੱਲ 26,02,926 ਰੁਪਏ ਦੀਆਂ ਰਿਸ਼ਵਤਾਂ ਲੈਣ ਦੇ ਦੋਸ਼ ਹੇਠ ਪੰਜਾਬ ਪੁਲਿਸ ਦੇ ਦੋ ਹੇਠਲੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਰਿੰਦਰਪਾਲ ਨਿਵਾਸੀ ਕਰਨਾਲ ਦਾ ਰਹਿਣ ਵਾਲੇ ਵਜੋਂ ਹੋਈ ਹੈ।
ਅਰਮੇਨੀਆ ‘ਚ ਫਸੇ ਭਾਰਤੀ ਨੌਜ਼ਵਾਨ, ਵੀਡੀਓ ਸਾਂਝੀ ਕਰ ਲਗਾਈ ਮਦਦ ਦੀ ਗੁਹਾਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਨੂੰ ਪਿੰਡ ਨੰਗਲਾਂ, ਤਹਿਸੀਲ ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਵਸਨੀਕ ਸੁਰਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਵੱਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ, ਜਿਸ ਕਾਰਨ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ।
ਕੁਵੈਤ ਦੀ ਇਮਾਰਤ ‘ਚ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 41 ਲੋਕ ਜਿੰਦਾ ਸੜ੍ਹੇ
ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਤਰਲੋਚਨ ਪਾਲ ਅਤੇ ਮੁਲਜ਼ਮ ਸੁਰਿੰਦਰਪਾਲ ਨੂੰ ਅੱਜ ਮਿਤੀ 12.06.2024 ਨੂੰ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਜਿਸ ਦੌਰਾਨ ਇੰਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਹੋਰ ਕਿੰਨੇ ਭੋਲੇ-ਭਾਲੇ ਵਿਅਕਤੀਆਂ ਨੂੰ ਦਰਜਾ-4 ਕਰਮਚਾਰੀ ਭਰਤੀ ਕਰਾਉਣ ਦਾ ਝਾਂਸਾ ਦੇ ਕੇ ਠੱਗੀ ਮਾਰੀ ਗਈ ਹੈ ਅਤੇ ਇਸ ਫਰਜੀ ਘਪਲੇ ਵਿੱਚ ਕੁੱਲ ਕਿੰਨੀ ਰਕਮ ਇਕੱਤਰ ਕੀਤੀ ਗਈ।
Share the post "ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ "