Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

ਚੰਡੀਗੜ੍ਹ, 12 ਜੂਨ: ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ। ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।

ਹਰਿਆਣਾ ‘ਚ ‘ਖਾਲਿਸਤਾਨੀ’ ਕਹਿ ਕੇ ਕੁੱਟਣ ਵਾਲਿਆਂ ਵਿਰੁੱਧ ਪਰਚਾ ਦਰਜ, ਰਾਜਾ ਵੜਿੰਗ ਨੇ ਘਟਨਾ ਲਈ ਭਾਜਪਾ ਆਗੂਆਂ ਦੇ ਬਿਆਨਾਂ ਨੂੰ ਠਹਿਰਾਇਆ ਜ਼ਿੰਮੇਵਾਰ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ।

ਕੁਵੈਤ ਦੀ ਇਮਾਰਤ ‘ਚ ਲੱਗੀ ਭਿਆਨਕ ਅੱਗ, 4 ਭਾਰਤੀਆਂ ਸਣੇ 41 ਲੋਕ ਜਿੰਦਾ ਸੜ੍ਹੇ

ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪੁਸ਼ਟੀ ਅਤੇ ਤਸਦੀਕ ਕਰਨ ਲਈ ਸੂਬੇ ਦੇ ਸਾਰੇ ਵਿਭਾਗਾਂ ਤੱਕ ਪਹੁੰਚ ਕੀਤੀ ਹੈ। ਇਸ ਉਪਰੰਤ ਇਹ ਡਾਟਾ ਇਹਨਾਂ ਅਸਾਮੀਆਂ ਲਈ ਯੋਗ ਵਿਅਕਤੀਆਂ ਦੀ ਭਰਤੀ ਲਈ ਅਧੀਨ ਸੇਵਾਵਾਂ ਚੋਣ ਬੋਰਡ ਨੂੰ ਭੇਜ ਦਿੱਤਾ ਜਾਵੇਗਾ।ਮੰਤਰੀ ਨੇ ਅੱਗੇ ਦੱਸਿਆ ਕਿ 87 ਵਿਭਾਗਾਂ, ਕਾਰਪੋਰੇਸ਼ਨਾਂ ਅਤੇ ਬੋਰਡਾਂ ਨੇ ਆਪਣੀ ਬੈਕਲਾਗ ਅਸਾਮੀਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਬਾਕੀ ਵਿਭਾਗਾਂ ਤੋਂ ਡਾਟਾ ਇਕੱਤਰ ਕਰਨ ਅਤੇ ਤਸਦੀਕ ਕਰਨ ਲਈ ਯਤਨ ਜਾਰੀ ਹਨ। ਸਭ ਤੋਂ ਵੱਧ ਬੈਕਲਾਗ ਅਸਾਮੀਆਂ ਵਾਲੇ ਵਿਭਾਗਾਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਡਾਇਰੈਕਟਰ ਪਬਲਿਕ ਹਦਾਇਤਾਂ (ਐਲੀਮੈਂਟਰੀ), ਅਤੇ ਡਾਇਰੈਕਟਰ ਪਬਲਿਕ ਹਦਾਇਤਾਂ (ਸੈਕੰਡਰੀ) ਸ਼ਾਮਲ ਹਨ। ਡਾ. ਬਲਜੀਤ ਕੌਰ ਨੇ ਕਿਹਾ ਕਿ ਦਿਵਿਆਂਗਜਨਾਂ ਲਈ ਇਨ੍ਹਾਂ ਬੈਕਲਾਗ ਅਸਾਮੀਆਂ ਨੂੰ ਭਰ ਕੇ, ਪੰਜਾਬ ਸਰਕਾਰ ਦਾ ਉਦੇਸ਼ ਰੁਜ਼ਗਾਰ ਦੇ ਬਰਾਬਰ ਮੌਕੇ ਪੈਦਾ ਕਰਨ ਅਤੇ ਸਮਾਜਿਕ ਭਲਾਈ ਸਬੰਧੀ ਮਾਪਦੰਡ ਸਥਾਪਤ ਕਰਨਾ ਹੈ।

Related posts

ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੋਵੇਗੀ ਸ਼ੁਰੂ: ਲਾਲਜੀਤ ਸਿੰਘ ਭੁੱਲਰ

punjabusernewssite

ਅਕਾਲੀ ਦਲ ਨੇ ਬਹੁ ਕਰੋੜੀ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਦੀ ਸੀ ਬੀ ਆਈ ਜਾਂ ਨਿਆਂਇਕ ਜਾਂਚ ਮੰਗੀ

punjabusernewssite

ਮੁੱਖ ਮੰਤਰੀ ਨੇ ਪੰਜਾਬ ਅਤੇ ਨਾਈਜੀਰੀਆ ਦਰਮਿਆਨ ਮਜ਼ਬੂਤ ​​ਸਬੰਧਾਂ ਉਤੇ ਦਿੱਤਾ ਜ਼ੋਰ

punjabusernewssite