Monday, May 4, 2026
spot_img
spot_img

ਪੰਜਾਬ ਸਰਕਾਰ ਨੇ ਮਿੱਥਿਆ ਟੀਚਾ, ਝੋਨੇ ਦੀ ਸਿੱਧੀ ਬਿਜਾਈ ਅਧੀਨ ਰਕਬਾ ਵਧਾਉਣ ਦੇ ਨਿਰਦੇਸ਼

Date:

spot_img

ਚੰਡੀਗੜ੍ਹ, 12 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੌਜੂਦਾ ਬਿਜਾਈ ਸੀਜ਼ਨ ਦੌਰਾਨ ਪਿਛਲੇ ਸਾਲ ਦੇ ਮੁਕਾਬਲੇ ਬਾਸਮਤੀ ਦੀ ਕਾਸ਼ਤ ਹੇਠ 67 ਫ਼ੀਸਦੀ ਰਕਬਾ ਵਧਾਉਣ ਦਾ ਟੀਚਾ ਮਿੱਥਿਆ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਪਾਣੀ ਦੀ ਵੱਧ ਖ਼ਪਤ ਵਾਲੇ ਝੋਨੇ ਤੋਂ ਛੁਟਕਾਰਾ ਦਿਵਾਇਆ ਜਾ ਸਕੇ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ।

ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਪੁਲਿਸ ਵਿੱਚ ਫਰਜ਼ੀ ਭਰਤੀ ਘੁਟਾਲੇ ਦਾ ਪਰਦਾਫਾਸ਼ 

ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਾਲ 2024-25 ਦੌਰਾਨ ਬਾਸਮਤੀ ਅਧੀਨ ਤਕਰੀਬਨ 10 ਲੱਖ ਹੈਕਟੇਅਰ ਰਕਬਾ ਲਿਆਂਦਾ ਜਾਵੇਗਾ, ਜੋ ਕਿ ਪਿਛਲੇ ਸਾਲ 5.96 ਲੱਖ ਹੈਕਟੇਅਰ ਸੀ। ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਤਕਨੀਕ ਦੇ ਸਾਰਥਕ ਨਤੀਜਿਆਂ ਨੂੰ ਦੇਖਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਡੀ.ਐਸ.ਆਰ. ਅਧੀਨ ਰਕਬਾ ਵਧਾਉਣ ਦੇ ਨਿਰਦੇਸ਼ ਵੀ ਦਿੱਤੇ। ਉਨਾਂ ਦੱਸਿਆ ਕਿ ਵੱਧ ਤੋਂ ਵੱਧ ਕਿਸਾਨਾਂ ਨੂੰ ਡੀ.ਐਸ.ਆਰ. ਤਕਨੀਕ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਭਾਗ ਦੀ ਮੌਜੂਦਾ ਬਿਜਾਈ ਸੀਜ਼ਨ ਦੌਰਾਨ 2 ਲੱਖ ਹੈਕਟੇਅਰ ਝੋਨਾ (ਗ਼ੈਰ-ਬਾਸਮਤੀ) ਇਸ ਤਕਨੀਕ ਅਧੀਨ ਲਿਆਉਣ ਦੀ ਯੋਜਨਾ ਹੈ ਜਦੋਂਕਿ ਪਿਛਲੇ ਸਾਲ ਇਸ ਵਿਧੀ ਅਧੀਨ 1.70 ਲੱਖ ਹੈਕਟੇਅਰ ਰਕਬਾ ਸੀ।

ਚੰਦਰ ਬਾਬੂ ਨਾਇਡੂ ਅੱਜ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਖੇਤੀਬਾੜੀ ਮੰਤਰੀ ਨੇ ਜੈਵਿਕ ਖਾਦਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਗੁਰਦਾਸਪੁਰ, ਬਠਿੰਡਾ ਅਤੇ ਐਸ.ਏ.ਐਸ ਨਗਰ (ਮੁਹਾਲੀ) ਵਿਖੇ ਸਥਾਪਿਤ ਕੀਤੀਆਂ ਜਾ ਰਹੀਆਂ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।
ਵਿਸ਼ੇਸ਼ ਮੁੱਖ ਸਕੱਤਰ (ਵਿਕਾਸ) ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਗੁਰਦਾਸਪੁਰ ਲੈਬ ਲਈ ਪਹਿਲਾਂ ਹੀ 80 ਲੱਖ ਰੁਪਏ ਰੱਖੇ ਜਾ ਚੁੱਕੇ ਹਨ ਅਤੇ ਜਲਦ ਹੀ ਇਸ ਲੈਬ ਲਈ ਉਪਕਰਣਾਂ ਦੀ ਖਰੀਦ ਕੀਤੀ ਜਾਵੇਗੀ।

Share post:

spot_img

Popular

More like this
Related

West Bengal Elections Result; ਪੱਛਮੀ ਬੰਗਾਲ ‘ਚ BJP ਨੇ ਢਾਹਿਆ ‘ਮਮਤਾ’ ਦਾ ਕਿਲਾ!

👉ਬਹੁਮਤ ਦਾ ਅੰਕੜਾ ਕੀਤਾ ਹਾਸਲ, ਮਮਤਾ ਬੈਨਰਜੀ ਦੀ ਆਪਣੀ...

ਮਜਦੂਰ ਦਿਵਸ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ‘ਤੇ ਕਵੀ ਦਰਬਾਰ ਕਰਵਾਇਆ

👉ਮੈਗਜੀਨ ਪਰਵਾਜ਼ ਦਾ ਨਵਾਂ ਅੰਕ ਤੇ ਹਰਭਜਨ ਸੇਲਬਰਾਹ ਦੀ...