16 Views
ਨਵੀਂ ਦਿੱਲੀ, 13 ਜੂਨ: ਪਿਛਲੇ ਦਿਨੀਂ ਦੇਸ ਭਰ ਵਿਚ ਸੱਤ ਪੜਾਵਾਂ ਤਹਿਤ 18 ਵੀਂ ਲੋਕ ਸਭਾ ਲਈ ਹੋਈਆਂ ਚੋਣਾਂ ਦੇ ਦੌਰਾਨ ਚੁਣੇ ਗਏ ਨਵੇਂ ਸੰਸਦ ਮੈਂਬਰਾਂ ਦਾ ਪਹਿਲਾ ਇਜਲਾਸ 24 ਜੂਨ ਤੋਂ ਸ਼ੁਰੂ ਹੋ ਰਿਹਾ ਹੈ। 3 ਜੁਲਾਈ ਤੱਕ ਚੱਲਣ ਵਾਲੇ ਇਸ ਇਜਲਾਜ਼ ਦੌਰਾਨ ਪਹਿਲੇ ਤਿੰਨ ਦਿਨ(24,25,26 ਜੂਨ) ਨੂੰ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁੱਕਣਗੇ। ਇਸ ਦੌਰਾਨ ਸਪੀਕਰ ਦੀ ਵੀ ਚੋਣ ਕੀਤੀ ਜਾਵੇਗੀ।
CM ਮਾਨ ਨੇ ਕਠੂਆ ਅਤੇ ਡੋਡਾ ਵਿੱਚ ਹੋਏ ਘਿਨਾਉਣੇ ਅਤਿਵਾਦੀ ਹਮਲੇ ਦੀ ਕੀਤੀ ਨਿੰਦਾ
ਇਸਤੋਂ ਇਲਾਵਾ ਇਹ ਵੀ ਪਤਾ ਚੱਲਿਆ ਹੈ ਕਿ ਪਹਿਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮੰਤਰੀ ਮੰਡਲ ਦੇ ਮੈਂਬਰਾਂ ਦੀ ਚੁਣੇ ਗਏ ਸੰਸਦ ਮੈਂਬਰਾਂ ਨਾਲ ਜਾਣ-ਪਹਿਚਾਣ ਵੀ ਕਰਵਾਉਣਗੇ। ਜਿਸਤੋਂ ਬਾਅਦ 27 ਜੂਨ ਨੂੰ ਦੇਸ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਵਿਚ ਨਵੇਂ ਚੁਣੇ ਗਏ ਮੈਂਬਰਾਂ ਨੂੰ ਸੰਬੋਧਨ ਕਰਨਗੇ।