ਚੰਡੀਗੜ੍ਹ, 13 ਜੂਨ: ਬੀਤੇ ਦਿਨੀਂ ਕੁਵੈਤ ਦੇ ਮੰਗਾਫ ਸ਼ਹਿਰ ਵਿਚ ਇਕ ਇਮਾਰਤ ਨੂੰ ਭਿਆਂਨਕ ਅੱਗ ਲਗਣ ਦਾ ਮਾਮਲਾ ਸਾਹਮਣੇ ਆਇਆ ਸੀ। ਤੇ ਇਸ ਅੱਗ ਵਿਚ 41 ਭਾਰਤੀ ਨਾਗਰਿਕਾਂ ਸਮੇਤ 49 ਲੋਕਾਂ ਦੀ ਮੌਤ ਹੋਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਸੀ। ਇਸ ਦੁੱਖਦਾਈ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੋਸ਼ਲ ਮਿਡੀਆ ਪਲੇਟਫਾਰਮ ‘ਐਕਸ’ ‘ਤੇ ਇੱਕ ਪੋਸਟ ਸਾਂਝੀ ਕਰ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।
ਬਠਿੰਡਾ ਪੁਲਿਸ ਦੀ ਫੁਰਤੀ: ਲੱਖਾਂ ਦੀ ਚੋਰੀ ਨੂੰ 24 ਘੰਟਿਆ ਵਿੱਚ ਕੀਤਾ ਟਰੇਸ, ਦੋ ਸਕੇ ਭਰਾ ਕਾਬੂ
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ, “ਕੁਵੈਤ ਦੇ ਮੰਗਾਫ ਖੇਤਰ ‘ਚ ਬਿਲਡਿੰਗ ‘ਚ ਅੱਗ ਲੱਗਣ ਦੌਰਾਨ ਵਾਪਰੇ ਵੱਡੇ ਹਾਦਸੇ ਦੀ ਖ਼ਬਰ ਮਿਲੀ, ਜਿਸ ਵਿਚ ਭਾਰਤੀ ਮੂਲ ਦੇ ਮਜਦੂਰਾਂ ਦੀ ਦੁਖਦਾਈ ਮੌਤ ਦੀ ਖ਼ਬਰ ਮਿਲੀ ਹੈ ਅਤੇ ਕੁੱਝ ਲੋਕ ਜ਼ਖ਼ਮੀ ਦੱਸੇ ਜਾ ਰਹੇ ਹਨ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।”