Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਖੇਡ ਜਗਤ

ਪੈਰਿਸ ਓਲੰਪਿਕਸ ਵਿੱਚ ਹਿੱਸਾ ਲੈਣ ਜਾਣ ਵਾਲੇ ਹਰੇਕ ਪੰਜਾਬੀ ਖਿਡਾਰੀ ਨੂੰ ਮਿਲਣਗੇ 15 ਲੱਖ ਰੁਪਏ:ਮੀਤ ਹੇਅਰ

17 Views

ਚੰਡੀਗੜ੍ਹ, 13 ਜੂਨ: ਅਗਲੇ ਮਹੀਨੇ ਪੈਰਿਸ ਵਿਖੇ ਹੋਣ ਵਾਲੀਆਂ ਓਲੰਪਿਕ ਖੇਡਾਂ ਵਿੱਚ ਪੰਜਾਬੀ ਖਿਡਾਰੀ ਵੱਡੀ ਗਿਣਤੀ ਵਿੱਚ ਸੂਬੇ ਦੀ ਨੁਮਾਇੰਦਗੀ ਕਰਨਗੇ। ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾਂ ਨਿਰਦੇਸ਼ਾਂ ਉਤੇ ਬਣਾਈ ਨਵੀਂ ਖੇਡ ਨੀਤੀ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ ਅਤੇ ਨਵੀਂ ਨੀਤੀ ਤਹਿਤ ਓਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਤਿਆਰੀ ਲਈ 15 ਲੱਖ ਰੁਪਏ ਪ੍ਰਤੀ ਖਿਡਾਰੀ ਦਿੱਤੇ ਜਾਣਗੇ। ਓਲੰਪਿਕਸ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦਾ ਤਮ਼ਗਾ ਜੇਤੂ ਪੰਜਾਬੀ ਖਿਡਾਰੀ ਨੂੰ ਕ੍ਰਮਵਾਰ 3 ਕਰੋੜ, 2 ਕਰੋੜ ਤੇ ਇੱਕ ਕਰੋੜ ਰੁਪਏ ਮਿਲਣਗੇ। ਇਹ ਗੱਲ ਸੂਬੇ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

ਮੀਤ ਹੇਅਰ ਨੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਖੇਡ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕਿਹਾ ਕਿ ਓਲੰਪਿਕਸ ਜਾਣ ਵਾਲੇ ਪੰਜਾਬੀ ਖਿਡਾਰੀਆਂ ਨੂੰ ਤਿਆਰੀ ਰਾਸ਼ੀ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੁਣ ਤੱਕ ਪੰਜਾਬ ਦੇ ਛੇ ਨਿਸ਼ਾਨੇਬਾਜ਼ਾਂ ਦੀ ਓਲੰਪਿਕਸ ਲਈ ਚੋਣ ਹੋ ਚੁੱਕੀ ਹੈ ਜਦੋਂ ਕਿ ਹਾਕੀ, ਨਿਸ਼ਾਨੇਬਾਜ਼ੀ ਅਤੇ ਅਥਲੈਟਿਕਸ ਵਿੱਚ ਹੋਰ ਵੀ ਵੱਡੀ ਗਿਣਤੀ ਵਿੱਚ ਪੰਜਾਬੀ ਖਿਡਾਰੀਆਂ ਦੀ ਚੋਣ ਕੀਤੀ ਜਾਣੀ ਰਹਿੰਦੀ ਹੈ ਕਿਉਂਕਿ ਹਾਲੇ ਤੱਕ ਸਾਰੀਆਂ ਕੌਮੀ ਟੀਮਾਂ ਦਾ ਐਲਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਏਸ਼ੀਅਨ ਗੇਮਜ਼ ਵਿੱਚ ਪੰਜਾਬੀ ਖਿਡਾਰੀਆਂ ਵੱਲੋਂ ਤਮਗ਼ੇ ਜਿੱਤਣ ਅਤੇ ਹਿੱਸਾ ਲੈਣ ਦੇ ਬਣਾਏ ਰਿਕਾਰਡ ਵਾਂਗ ਇਸ ਵਾਰ ਓਲੰਪਿਕ ਖੇਡਾਂ ਵਿੱਚ ਹਿੱਸਾ ਲੈਣ ਜਾਣ ਵਾਲੇ ਪੰਜਾਬੀ ਖਿਡਾਰੀਆਂ ਦਾ ਵੀ ਰਿਕਾਰਡ ਬਣੇਗਾ।

ਕੁਵੈਤ ‘ਚ ਵਾਪਰੇ ਅੱਗ ਹਾਦਸੇ ‘ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ

ਉਨ੍ਹਾਂ ਕਿਹਾ ਕਿ ਪੰਜਾਬ ਮੁੜ ਖੇਡਾਂ ਵਿੱਚ ਦੇਸ਼ ਦਾ ਮੋਢੀ ਸੂਬਾ ਬਣੇਗਾ।ਮੀਤ ਹੇਅਰ ਨੇ ਕਿਹਾ ਕਿ ਸੂਬੇ ਵਿੱਚ ਖੇਡ ਨਰਸਰੀਆਂ ਦੀ ਸਥਾਪਨਾ ਦਾ ਕੰਮ ਚੱਲ ਰਿਹਾ ਸੀ ਜੋ ਕਿ ਚੋਣ ਜ਼ਾਬਤਾ ਲੱਗਣ ਕਰਕੇ ਆਰਜ਼ੀ ਤੌਰ ਉਤੇ ਰੁਕਿਆ ਹੋਇਆ ਸੀ। ਇਸੇ ਤਰ੍ਹਾਂ ਸੂਬੇ ਦੇ ਪਿੰਡਾਂ-ਸ਼ਹਿਰਾਂ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਖੇਡ ਢਾਂਚੇ ਦੇ ਨਿਰਮਾਣ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਅਧਿਕਾਰੀਆਂ ਨੂੰ ਆਖਿਆ ਕਿ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ।ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਸਰਵਜੀਤ ਸਿੰਘ, ਵਿਸ਼ੇਸ਼ ਸਕੱਤਰ ਆਨੰਦ ਕੁਮਾਰ, ਐਕਸੀਅਨ ਸੰਜੇ ਮਹਾਜਨ, ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਤੇ ਸਹਾਇਕ ਡਾਇਰੈਕਟਰ ਰਣਬੀਰ ਸਿੰਘ ਭੰਗੂ ਵੀ ਹਾਜ਼ਰ ਸਨ।

 

Related posts

ਮੀਤ ਹੇਅਰ ਵੱਲੋਂ ਚਾਰ ਜ਼ਿਲਿਆਂ ਦਾ ਦੌਰਾ ਕਰਕੇ ਪੰਜਾਬ ਖੇਡ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ

punjabusernewssite

ਡੀਏਵੀ ਕਾਲਜ਼ ਦੀ ਹਾਕੀ ਟੀਮ ਨੇ ਕੌਮੀ ਟੂਰਨਾਮੈਂਟ ’ਚ ਤੀਜ਼ਾ ਸਥਾਨ ਹਾਸਲ ਕੀਤਾ

punjabusernewssite

ਨੈਸਨਲ ਵਿੱਚੋਂ ਕਾਂਸੀ ਦਾ ਤਗਮਾ ਜਿੱਤਣ ਵਾਲੇ ਖਿਡਾਰੀ ਦਾ ਸਕੂਲ ਪੁੱਜਣ ’ਤੇ ਕੀਤਾ ਸਨਮਾਨ

punjabusernewssite