WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਫ਼ਤਹਿਗੜ੍ਹ ਸਾਹਿਬ

ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਵੱਲੋਂ ਕਾਬੂ

ਸ਼ਿਕਾਇਤਕਰਤਾ ਤੋਂ ਪਹਿਲਾਂ ਵੀ ਲੈ ਚੁੱਕਾ ਸੀ 5000 ਰੁਪਏ ਰਿਸ਼ਵਤ
ਫਤਹਿਗੜ੍ਹ ਸਾਹਿਬ, 14 ਜੂਨ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਹਰਦੀਪ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ ਨੂੰ ਪਿੰਡ ਦਾਦੂਮਾਜਰਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਵਸਨੀਕ ਮਲਕੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਮੁੱਖ ਸਕੱਤਰ ਵੱਲੋਂ ਮਾਲੀਆ ਵਧਾਉਣ ਅਤੇ ਖਰਚਿਆਂ ਦੇ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ’ਤੇ ਜ਼ੋਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਪਹਿਲਾਂ ਵੀ ਉਸ ਤੋਂ 4 ਏਕੜ ਜ਼ਮੀਨ ਦਾ ਇੰਤਕਾਲ ਉਸਦੇ ਨਾਂ ਕਰਵਾਉਣ ਲਈ 5000 ਰੁਪਏ ਰਿਸ਼ਵਤ ਵਜੋਂ ਲੈ ਲਏ ਸਨ। ਉਸ ਤੋਂ ਬਾਅਦ ਇਨ੍ਹਾਂ 4 ਏਕੜਾਂ ’ਚੋਂ ਸ਼ਿਕਾਇਤਕਰਤਾ ਨੇ 2 ਏਕੜ ਜ਼ਮੀਨ ਆਪਣੀ ਪਤਨੀ ਦੇ ਨਾਂ ’ਤੇ ਤਬਦੀਲ ਕਰ ਦਿੱਤੀ ਸੀ ਅਤੇ ਇਸ ਦੋ ਏਕੜ ਦਾ ਇੰਤਕਾਲ ਦਰਜ ਕਰਵਾਉਣ ਲਈ ਉਕਤ ਪਟਵਾਰੀ ਨੇ ਫੇਰ 5000 ਦੀ ਰਿਸ਼ਵਤ ਰੁਪਏ ਦੀ ਮੰਗ ਕੀਤੀ ਸੀ ਪਰ ਸੌਦਾ 4000 ਰੁਪਏ ’ਚ ਤੈਅ ਹੋ ਗਿਆ। ਉਸਨੇ ਅੱਗੇ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਐਡਵਾਂਸ ਵਜੋਂ 1000 ਰੁਪਏ ਲੈ ਲਏ ਸਨ।

ਜਲੰਧਰ ਉਪ ਚੋਣ:ਭਾਜਪਾ ਸ਼ਸੋਪੰਜ਼ ’ਚ,ਕਾਂਗਰਸ ਵੱਲੋਂ ਉਮੀਦਵਾਰ ਲਗਭਗ ਤੈਅ!

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਤਹਿਤ ਉਕਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

Related posts

ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਆਜ਼ਾਦੀ ਦਿਹਾੜੇ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਇਆ

punjabusernewssite

ਪੰਜਾਬੀ ਗਾਇਕ ਸਤਵਿੰਦਰ ਬੁੱਗੇ ਵਿਰੁੱਧ ਭਰਜਾਈ ਦੇ ਕਤਲ ਦੇ ਦੋਸ਼ਾਂ ਹੇਠ ਪਰਚਾ ਦਰਜ਼

punjabusernewssite

ਕਰੋਨਾ ਕਾਲ ਵਿਚ ਲੋਕਾਂ ’ਚ ਚਿੰਤਾ ਤੇ ਉਦਾਸੀ ਵਧੀ

punjabusernewssite