spot_img
spot_img

ਬਿਜਲੀ ਦਰਾਂ ’ਚ ਵਾਧੇ ਨਾਲ ਪੰਜਾਬੀਆਂ ਦੀ ਜੇਬ ’ਤੇ ਪਵੇਗਾ ਭਾਰ:ਬਾਜਵਾ

Date:

spot_img

ਚੰਡੀਗੜ੍ਹ, 15 ਜੂਨ: ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਬਿਜਲੀ ਦਰਾਂ ’ਚ ਕੀਤੇ ਵਾਧੇ ਦੇ ਮੱਦੇਨਜ਼ਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ’ਆਪ’ ਸਰਕਾਰ ’ਤੇ ਪੰਜਾਬੀਆਂ ਦੀ ਜੇਬ ’ਚ ਮੋਰੀ ਕਰਨ ਦਾ ਦੋਸ਼ ਲਾਇਆ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਹੁਤ ਚਲਾਕੀ ਨਾਲ ਖੇਡਿਆ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਤੁਰੰਤ ਬਾਅਦ ਝਾੜੂ ਪਾਰਟੀ ਨੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 10 ਤੋਂ 12 ਪੈਸੇ ਅਤੇ ਉਦਯੋਗ ਲਈ 15 ਪੈਸੇ ਦਾ ਵਾਧਾ ਕੀਤਾ। ਪਿਛਲੇ ਸਾਲ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਬਾਅਦ ਅਜਿਹਾ ਹੀ ਕੀਤਾ ਸੀ। ’ਆਪ’ ਸਰਕਾਰ ਨੇ ਪਿਛਲੇ ਸਾਲ ਵੀ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਸੀ। ਜੇ ਇਸ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਜਲੀ ਦੀਆਂ ਦਰਾਂ ਵਧਾ ਦਿੱਤੀਆਂ ਹੁੰਦੀਆਂ ਤਾਂ ਉਹ ਤਿੰਨ ਸੀਟਾਂ ਵੀ ਨਹੀਂ ਜਿੱਤ ਸਕਦੀ ਸੀ।

ਹਿਮਾਚਲ ਘੁੰਮਣ ਗਏ ਐਨ.ਆਰ.ਆਈ ਪੰਜਾਬੀ ਨੌਜਵਾਨ ਦੀ ਕੁੱਟਮਾਰ ਦਾ ਮਾਮਲਾ ਗਰਮਾਇਆ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਹਿਲਾਂ ਹੀ ਹੁਣ ਤੱਕ ਦੇ ਸਭ ਤੋਂ ਔਖੇ ਸਮੇਂ ਵਿੱਚੋਂ ਲੰਘ ਰਹੇ ਹਨ। ਮਹਿੰਗਾਈ ਦੀ ਦਰ ਤੇਜ਼ੀ ਨਾਲ ਵੱਧ ਰਹੀ ਹੈ ਅਤੇ ਲੋਕਾਂ ਲਈ ਆਪਣੇ ਰੁਟੀਨ ਖ਼ਰਚਿਆ ਦਾ ਪ੍ਰਬੰਧਨ ਕਰਨਾ ਮੁਸ਼ਕਲ ਹੋ ਗਿਆ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਇਸ ਮੁਸ਼ਕਿਲ ’ਚੋਂ ਬਾਹਰ ਕੱਢਣ ਦੀ ਬਜਾਏ ਲੋਕਾਂ ’ਤੇ ਵਾਧੂ ਬੋਝ ਪਾ ਦਿੱਤਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਬਾਜਵਾ ਨੇ ਕਿਹਾ ਕਿ ’ਆਪ’ ਸਰਕਾਰ ਦਾ ਇਹ ਕਦਮ ਅਸਲ ਵਿੱਚ ਗਰੀਬ ਵਿਰੋਧੀ ਅਤੇ ਮੌਜ਼ੂਦਾ ਇੰਡਸਟਰੀ ਦੇ ਖਿਲਾਫ਼ ਹੈ। ਮੁੱਖ ਮੰਤਰੀ ਮਾਨ ਨੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ ਵਿੱਚ ਕਿਰਾਏ ਦੀ ਰਿਹਾਇਸ਼ ਲਈ ਹੈ। ਉਸ ਨੂੰ ਨਿਰਾਸ਼ ਹੋ ਕੇ ਵਾਪਸ ਜਾਣਾ ਪਵੇਗਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...