Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਐਸ. ਏ. ਐਸ. ਨਗਰ

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

24 Views

ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ
ਚੰਡੀਗੜ੍ਹ, 15 ਜੂਨ:ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਦੋਵੇਂ ਕੈਡਿਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ ਡੁੰਡੀਗਲ (ਹੈਦਰਾਬਾਦ) ਵਿੱਚ ਹੋਈ ਕੰਬਾਈਂਡ ਗ੍ਰੈਜੂਏਸ਼ਨ ਪਰੇਡ (ਸੀਜੀਪੀ) ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ।

ਅਮਰੀਕਾ ’ਚ ਪੰਜਾਬੀ ਨੌਜਵਾਨ ਨੇ ਦੋ ਭੈਣਾਂ ’ਤੇ ਚਲਾਈਆਂ ਗੋ+ਲੀਆਂ,ਇੱਕ ਦੀ ਹੋਈ ਮੌ+ਤ

ਦੱਸਣਯੋਗ ਹੈ ਕਿ ਇਸ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਮ., ਏ.ਡੀ.ਸੀ. ਵੱਲੋਂ ਕੀਤਾ ਗਿਆ।ਤਰਨ ਤਾਰਨ ਵਾਸੀ ਫਲਾਇੰਗ ਅਫ਼ਸਰ ਕੰਵਰਨੂਰ ਸਿੰਘ ਫਾਈਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿੱਚ ਸ਼ਾਮਲ ਹੋਣਗੇ, ਜਦੋਂਕਿ ਅੰਮ੍ਰਿਤਸਰ ਵਾਸੀ ਫਲਾਇੰਗ ਅਫ਼ਸਰ ਅਨੀਸ਼ ਪਾਂਡੇ ਹੈਲੀਕਾਪਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿਚ ਸ਼ਾਮਲ ਹੋਣਗੇ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਬਣਨ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

ਅਕਾਲੀ ਦਲ ਨੇ ਸਿਕੰਦਰ ਮਲੂਕਾ ਕੋਲੋਂ ਹਲਕਾ ਇੰਚਾਰਜ਼ੀ ਤੋਂ ਬਾਅਦ ਅਨੁਸਾਸਨੀ ਕਮੇਟੀ ਦੀ ਚੇਅਰਮੈਨੀ ਵੀ ਖੋਹੀ

ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ 160 ਸਾਬਕਾ ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਵੱਖ-ਵੱਖ ਵਿੰਗਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚ 21 ਅਫ਼ਸਰ ਭਾਰਤੀ ਹਵਾਈ ਸੈਨਾ, 121 ਅਫ਼ਸਰ ਭਾਰਤੀ ਫੌਜ ਅਤੇ 18 ਅਫ਼ਸਰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਹਨ। ਇਸ ਤੋਂ ਇਲਾਵਾ 69 ਸਾਬਕਾ ਕੈਡਿਟ ਤਿੰਨਾਂ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਲੈ ਰਹੇ ਹਨ।ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਜਨਰਲ ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. ਨੇ ਕੈਡਿਟਾਂ ਨੂੰ ਕਮਿਸ਼ਨਡ ਅਫਸਰ ਬਣਨ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੰਸਥਾ ਦੇ ਸੱਚੇ ਪ੍ਰਤੀਨਿਧ ਅਤੇ ਪੰਜਾਬ ਦੇ ਸਪੂਤ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ।

 

Related posts

ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਦੇ ਭਾਈਵਾਲ ਬਣੋ; ਮੁੱਖ ਮੰਤਰੀ ਦੀ ਸਨਅਤਕਾਰਾਂ ਨੂੰ ਅਪੀਲ

punjabusernewssite

ਮੁੱਖ ਸਕੱਤਰ ਵੱਲੋਂ ਸਿਵਲ ਹਸਪਤਾਲ ਮੁਹਾਲੀ ਦਾ ਅਚਨਚੇਤੀ ਦੌਰਾ

punjabusernewssite

ਪੰਜਾਬ ਪੁਲਿਸ ਨੇ ਖਰੜ ਦੇ ਵਿਦਿਆਰਥੀ ਅਗਵਾ ਕਾਂਡ ਦੀ ਗੁੱਥੀ 48 ਘੰਟਿਆਂ ’ਚ ਸੁਲਝਾਈ

punjabusernewssite