9 Views
ਚੰਡੀਗੜ੍ਹ, 15 ਜੂਨ: ਕੇਂਦਰ ਵਿਚ ਰਾਜ ਮੰਤਰੀ ਬਣੇ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਹੈ ਕਿ ਉਹ ਸੂਬੇ ਦੇ ਭਖ਼ਦੇ ਮਸਲਿਆਂ ਦੇ ਹੱਲ ਲਈ ਪੰਜਾਬ ਅਤੇ ਕੇਂਦਰ ਵਿਚਕਾਰ ਪੁਲ ਬਣ ਕੇ ਕੰਮ ਕਰਨਗੇ। ਲੋਕ ਸਭਾ ਚੋਣਾਂ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖ਼ੜ ਦੀ ਅਗਵਾਈ ਹੇਠ ਪਾਰਟੀ ਦਫ਼ਤਰ ਵਿਚ ਹੋਈ ਮੀਟਿੰਗ ਵਿਚ ਹਿੱਸਾ ਲੈਣ ਪੁੱਜੇ ਰਵਨੀਤ ਬਿੱਟੂੁ ਨੇ ਕਿਹਾ ਕਿ ਚੰਡੀਗੜ੍ਹ ਤੇ ਰਾਜਪੁਰਾ ਰੇਲ ਲਿੰਕ ਨੂੰ ਪੂਰਾ ਕਰਨਾ ਉਨ੍ਹਾਂ ਦੀ ਤਰਜੀਹ ਉਪਰ ਹੈ। ਸ਼੍ਰੀ ਬਿੱਟੂ ਨੇ ਕਿਹਾ ਕਿ ਉਹ ਸਾਲ 2009 ਤੋਂ ਹੀ ਇਸ ਮੁੱਦੇ ਨੂੰ ਚੁੱਕਦੇ ਆ ਰਹੇ ਹਨ। ਬੰਦੀ ਸਿੱਖਾਂ ਦੇ ਮਾਮਲੇ ਸਬੰਧੀ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਸਾਡੀ ਪਹਿਲ ਪੰਜਾਬ ਵਿਚ ਅਮਨ-ਸ਼ਾਂਤੀ ਹੈ, ਇਸ ਨੂੰ ਕਾਇਮ ਰੱਖਣ ਲਈ ਜੋ ਵੀ ਸੰਭਵ ਹੋ ਸਕੇਗਾ।