ਚੰਡੀਗੜ੍ਹ, 15 ਜੂਨ: ਲੋਕ ਸਭਾ ਚੋਣਾਂ ਤੋਂ ਬਾਅਦ ਸ਼ਨੀਵਾਰ ਨੂੰ ਪੰਜਾਬ ਭਾਜਪਾ ਪਾਰਟੀ ਦਫ਼ਤਰ ਵਿਚ ਹੋਈ ਪਹਿਲੀ ਮੀਟਿੰਗ ਲੈਣ ਤੋਂ ਬਾਅਦ ਸੂਬਾ ਪ੍ਰਧਾਨ ਸੁਨੀਲ ਜਾਖ਼ੜ ਨੇ ਦਾਅਵਾ ਕੀਤਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਦੇ ਮਸਲਿਆਂ ਪ੍ਰਤੀ ਗੰਭੀਰ ਹੈ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਜਾਖੜ ਨੇ ਕਿਹਾ ਕਿ ‘‘ ਮੋਦੀ ਸਰਕਾਰ ਕਿਸਾਨੀਂ ਪ੍ਰਤੀ ਕਿੰਨੀ ਸੁਰਿਹਦ ਹੈ, ਇਸਦਾ ਪਤਾ ਇਸ ਗੱਲ ਤੋਂ ਹੀ ਲੱਗਦਾ ਹੈ ਕਿ ਸਿਵਰਾਜ ਸਿੰਘ ਚੌਹਾਨ ਵਰਗੇ ਵੱਡੇ ਨੇਤਾ ਤੇ ਕਿਸਾਨ ਹਿਮਾਇਤੀ ਨੂੰ ਖੇਤੀਬਾੜੀ ਮੰਤਰੀ ਬਣਾਇਆ ਹੈ। ’’ ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮਸਲੇ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਚੰਡੀਗੜ੍ਹ-ਰਾਜਪੁਰਾ ਰੇਲਵੇ ਲਿੰਕ ਮੁੱਖ ਤਰਜੀਹ:ਰਵਨੀਤ ਬਿੱਟੂ
ਉਨ੍ਹਾਂ ਇਹ ਵੀ ਵਿਅੰਗ ਕੀਤਾ ਕਿ ਸ਼ਾਇਦ ਕਿਸਾਨ ਆਗੂਆਂ ਦੇ ਮਸਲੇ ਹੱਲ ਨਾ ਹੋਣ ਪਰ ਕਿਸਾਨਾਂ ਦਾ ਕੋਈ ਮਸਲਾ ਅਜਿਹਾ ਨਹੀਂ ਹੋਵੇਗਾ ਜਿਸ ਦਾ ਹੱਲ ਨਾ ਹੋ ਸਕੇ। ਪੰਜਾਬ ਪ੍ਰਧਾਨ ਨੇ ਇਹ ਵੀ ਦਾਅਵਾ ਕੀਤਾ ਕਿ ਭਾਜਪਾ ਨੂੰ ਪੰਜਾਬ ਵਿਚ ਵੱਡਾ ਹੁਲਾਰਾ ਮਿਲਿਆ ਹੈ ਤੇ ਇਹ ਵਿਰੋਧੀ ਧਿਰ ਦੀ ਭੂੁਮਿਕਾ ਨਿਭਾਉਣ ਲਈ ਤਿਆਰ ਹੈ। ਇਸਦੇ ਨਾਲ ਹੀ ਉਨ੍ਹਾਂ ਮੰਨਿਆ ਕਿ ਕੁੱਝ ਸੀਟਾਂ ਉਪਰ ਹੋਈ ਹਾਰ ਜਰੂਰ ਆਤਮਚਿੰਤਨ ਦਾ ਮੁੱਦਾ ਹੈ, ਜਿਸਨੂੰ ਲੈ ਕੇਪਾਰਟੀ ਗੰਭੀਰ ਹੈ। ਇਸ ਦੌਰਾਨ ਸ਼੍ਰੀ ਜਾਖੜ ਨੇ ਪੰਜਾਬ ਦੇ ਸੈਲਰਾਂ ਦੇ ਮੁੱਦੇ ਸਬੰਧੀ ਇੱਕ ਮੰਗ ਪੱਤਰ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਸੌਂਪਿਆ।
ਮੋਦੀ ਦੀ ਅਗਵਾਈ ’ਚ ਪਿਛਲੇ 10 ਸਾਲਾਂ ਵਿਚ ਦੇਸ ਵਿਚ ਹੋਏ ਰਿਕਾਰਡਤੋੜ ਵਿਕਾਸ ਦੇ ਕੰਮ: ਮੁੱਖ ਮੰਤਰੀ
ਉਨ੍ਹਾਂ ਬਿੱਟੂ ਨੂੰ ਕਿਹਾ ਕਿ ਉਹ ਇਹ ਮਾਮਲਾ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਕੋਲ ਉਠਾ ਕੇ ਸੂਬੇ ਦੀ ਇਸ ਸਨਅਤ ਨੂੰ ਬਚਾਉਣ ਲਈ ਆਪਣੀ ਭੂਮਿਕਾ ਨਿਭਾਉਣ। ਸੁਨੀਲ ਜਾਖੜ ਨੇ ਪਿਛਲੀ ਦਿਨੀਂ ਅਮਿਤ ਸ਼ਾਹ ਵੱਲੋਂ ਪੰਜਾਬ ਦੀ ਆਪ ਸਰਕਾਰ ਡਿੱਗਣ ਸਬੰਧੀ ਦਿੱਤੇ ਬਿਆਨ ਬਾਰੇ ਕਿਹਾ ਕਿ ‘‘ ਉਨ੍ਹਾਂ ਨੇ ਤਾਂ ਸ਼ੀਸਾ ਦਿਖਾਇਆ ਹੈ ਤੇ ਹੁਣ ਜੋ ਪੰਜਾਬ ਵਿਚ ਚੱਲ ਰਿਹਾ ਹੈ, ਉਹ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੰਡੀਗੜ੍ਹ ਦੀ ਸਰਕਾਰੀ ਰਿਹਾਇਸ਼ ਛੱਡਣੀ ਪੈ ਸਕਦੀ ਹੈ। ਜਲੰਧਰ ਪੱਛਮੀ ਹਲਕੇ ਤੋਂ ਪਾਰਟੀ ਉਮੀਦਵਾਰ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਇਸ ਬਾਰੇ ਵਿਚਾਰ ਚੱਲ ਰਿਹਾ ਹੈ ਅਤੇ ਜਲਦੀ ਹੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ।