ਜਲੰਧਰ/ਅੰਮ੍ਰਿਤਸਰ, 17 ਜੂਨ: ਪਿਛਲੇ ਹਫ਼ਤੇ ਹਿਮਾਚਲ ਦੇ ਡਲਹੌਜੀ ਇਲਾਕੇ ’ਚ ਘੁੰਮਣ ਗਏ ਪੰਜਾਬੀ ਜੋੜੇ ਦੀ ਕੁੱਟਮਾਰ ਕਰਨ ਦੇ ਮਾਮਲੇ ਵਿਚ ਅੰਮ੍ਰਿਤਸਰ ਪੁਲਿਸ ਨੇ ਅਗਿਆਤ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕਰ ਲਿਆ ਹੈ। ਇਹ ਕਾਰਵਾਈ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਹੋਈ ਹੈ। ਇਸਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਨਵੇਂ ਚੁਣੇ ਗਏ ਐਮ.ਪੀ ਚਰਨਜੀਤ ਸਿੰਘ ਚੰਨੀ ਨੇ ਵੀ ਇਸ ਮਾਮਲੇ ਵਿਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਦੇ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਹੈ।
ਪੱਟੀ ਦੇ ਰਹਿਣ ਵਾਲੇ ਨੌਜਵਾਨ ਦੀ ਹੇਮਕੁੰਡ ਸਾਹਿਬ ਵਿਖੇ ਹੋਈ ਮੌ+ਤ
ਸ: ਚੰਨੀ ਨੇ ਮੁੱਖ ਮੰਤਰੀ ਨੂੰ ਤੁਰੰਤ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।ਇਸਦੇ ਨਾਲ ਹੀ ਉਨ੍ਹਾਂ ਪੰਜਾਬ ਤੇ ਹਿਮਾਚਲ ਵਾਸੀਆਂ ਨੂੰ ਆਪਸੀ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਵੀ ਕਰਦਿਆਂ ਕਿਹਾ ਹੈ ਕਿ ਕੁੱਝ ਤਾਕਤਾਂ ਦੋਨਾਂ ਵਿਚ ਫੁੱਟ ਪਾਉਣਾ ਚਾਹੁੰਦੀਆਂ ਹਨ, ਜਿੰਨ੍ਹਾਂ ਤੋਂ ਸੂਚੇਤ ਰਹਿਣ ਦੀ ਲੋੜ ਹੈ। ਉਧਰ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਥਾਣਾ ਰਣਜੀਤ ਐਵਨਿਊ ਦੇ ਵਿਚ ਦਰਜ਼ ਮੁਕੱਦਮਾ ਨੰਬਰ 81 ਦੇ ਵਿਚ ਪੀੜਤ ਨੌਜਵਾਨ ਜੌਬਨਜੀਤ ਸਿੰਘ ਦੇ ਬਿਆਨਾਂ ਉਪਰ ਅਗਿਆਤ ਵਿਅਕਤੀਆਂ ਵਿਰੁਧ ਧਾਰਾ 323,341,354,506,148 ਤੇ 149 ਆਈ.ਪੀ.ਸੀ ਤਹਿਤ ਪਰਚਾ ਦਰਜ਼ ਕੀਤਾ ਗਿਆ ਹੈ।
ਜੰਮੂ-ਕਸ਼ਮੀਰ ਦੇ ਬਾਂਦੀਪੁਰ ਇਲਾਕੇ ’ਚ ਮੁਕਾਬਲਾ, ਇੱਕ ਅੱਤਵਾਦੀ ਦੇ ਮਾਰੇ ਜਾਣ ਦੀ ਚਰਚਾ
ਦਸਣਾ ਬਣਦਾ ਹੈ ਕਿ ਇੰਗਲੈਂਡ ਵਾਸੀ ਜੌਬਨਜੀਤ ਸਿੰਘ ਤੇ ਉਸਦਾ ਸਪੈਨ ਵਾਸੀ ਭਰਾ ਕੰਵਲਜੀਤ ਸਿੰਘ ਆਪਣੇ ਪ੍ਰਵਾਰ ਦੇ ਨਾਲ ਹਿਮਾਚਲ ਦੇ ਡਲਹੌਜੀ ਵਿਚ ਘੁੰਮਣ ਲਈ ਗਏ ਸਨ। ਇਸ ਦੌਰਾਨ ਖ਼ਜਾਰ ਵਿਚ ਕਾਰ ਪਾਰਕਿੰਗ ਦੇ ਠੇਕੇਦਾਰ ਨਾਲ ਹੋਈ ਮਾਮੂਲੀ ਤਕਰਾਰਬਾਜ਼ੀ ਤੋਂ ਬਾਅਦ ਕੰਵਲਜੀਤ ਸਿੰਘ ਦੀ ਭਿਆਨਕ ਕੁੱਟਮਾਰ ਕੀਤੀ ਗਈ।
Share the post "ਹਿਮਾਚਲ ਘਟਨਾ: ਅੰਮ੍ਰਿਤਸਰ ’ਚ ਪਰਚਾ ਦਰਜ਼, ਚੰਨੀ ਨੇ ਕੀਤੀ ਮੁੱਖ ਮੰਤਰੀ ਨਾਲ ਗੱਲਬਾਤ"