spot_img
spot_img

ਤਲਾਸ਼ੀ ਮੁਹਿੰਮ: ਦੂਜੇ ਦਿਨ ਵੀ ਪੰਜਾਬ ਪੁਲਿਸ ਨੇ ਸੂਬੇ ਭਰ ਦੇ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ’ਤੇ ਕੀਤੀ ਚੈਕਿੰਗ

Date:

spot_img

ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਦੂਜੇ ਦਿਨ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ (ਕਾਸੋ) ਮੁਹਿੰਮ ਚਲਾਈ ਗਈ। ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚੱਲੀ ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ ਸੁੰਘਣ ਵਾਲੇ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ – ਜਾਣ ਵਾਲੇ ਲੋਕਾਂ ਦੀ ਜਾਮਾਂ-ਤਲਾਸ਼ੀ ਲਈ।

ਜਲੰਧਰ ਪੱਛਮੀ ਉਪ ਚੋਣ: ਕਾਂਗਰਸ ਪਾਰਟੀ ਦੇ ਆਗੂਆਂ ਨੇ ਕੀਤੀ ਮੀਟਿੰਗ

ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਸੂਬਾ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਰੇਂਜ ਅਫਸਰਾਂ, ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ ’ਤੇ ਉਕਤ ਆਪ੍ਰੇਸ਼ਨ ਦੀ ਨਜ਼ਰ-ਸਾਨੀ ਕਰਨ ਅਤੇ ਗਜ਼ਟਿਡ ਰੈਂਕ ਦੇ ਅਧਿਕਾਰੀ ਦੀ ਨਿਗਰਾਨੀ ਹੇਠ ਹਰੇਕ ਰੇਲਵੇ ਸਟੇਸ਼ਨ /ਬੱਸ ਅੱਡੇ ’ਤੇ ਘੱਟੋ-ਘੱਟ ਦੋ ਪੁਲਿਸ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ, “ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਸਖ਼ਤੀ ਨਾਲ ਹਦਾਇਤ ਕੀਤੀ ਸੀ ਕਿ ਉਹ ਇਸ ਕਾਰਵਾਈ ਦੌਰਾਨ ਹਰ ਵਿਅਕਤੀ ਨਾਲ ਦੋਸਤਾਨਾ ਢੰਗ ਅਤੇ ਨਿਮਰਤਾ ਨਾਲ ਪੇਸ਼ ਆਉਣ।’’

ਕਿਸਾਨਾਂ ਨੇ ਦੂਜੇ ਦਿਨ ਵੀ ਲਾਡੋਵਾਲ ਟੋਲ ਪਲਾਜ਼ਾ ਨੂੰ ਕੀਤਾ ‘ਫ਼ਰੀ’

ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਸ਼ੱਕੀ ਵਿਅਕਤੀਆਂ ਦੀ ਭਾਲ ਕਰਨ ਲਈ ਸੂਬੇ ਭਰ ਵਿੱਚ 2500 ਤੋਂ ਵੱਧ ਪੁਲਿਸ ਕਰਮੀਆਂ ਵਾਲੀਆਂ 350 ਤੋਂ ਵੱਧ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਤਾਂ ਜੋ ਲੋਕਾਂ ਦੀ ਘੱਟੋ-ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬੇ ਦੇ 106 ਰੇਲਵੇ ਸਟੇਸ਼ਨਾਂ ਅਤੇ 178 ਬੱਸ ਅੱਡਿਆਂ ’ਤੇ ਕੀਤੇ ਗਏ ਇਸ ਅਪਰੇਸ਼ਨ ਦੌਰਾਨ 2841 ਵਿਅਕਤੀਆਂ ਦੀ ਜਾਮਾਂ ਤਲਾਸ਼ੀ ਲਈ ਗਈ। ਪੁਲੀਸ ਟੀਮਾਂ ਨੇ ਅਪਰੇਸ਼ਨ ਦੌਰਾਨ ਰੇਲਵੇ ਸਟੇਸ਼ਨਾਂ ਦੀ ਪਾਰਕਿੰਗ ਵਿੱਚ ਖੜ੍ਹੇ ਦੋਪਹੀਆ ਵਾਹਨਾਂ ਅਤੇ ਚਾਰ ਪਹੀਆ ਵਾਹਨਾਂ ਦੀ ਵੀ ਚੈਕਿੰਗ ਕੀਤੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

151 ਬੇਲ ਪੱਤਰ ਦੇ ਪੌਦੇ ਲਗਾਉਣ ਦੀ ਮੁਹਿੰਮ ਦਾ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕੀਤਾ ਆਗਾਜ਼

Bathinda News:ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਅਤੇ ਵਾਤਾਵਰਣ ਸੰਭਾਲ ਪ੍ਰਤੀ...

ਹੜ੍ਹਾਂ ਤੋਂ ਬਚਾਅ ਤੇ ਜੰਗਲੀ ਜੀਵ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਦਾ ਵੱਡਾ ਕਦਮ

👉ਬਿਆਸ ਤੇ ਰਾਵੀ ਦਰਿਆ ਦੀਆਂ 7 ਥਾਵਾਂ 'ਤੇ ਡੀ-ਸਿਲਟਿੰਗ...

Punjab Govt ਸੁਰੱਖਿਅਤ ਮਾਨਸੂਨ ਸੀਜ਼ਨ ਯਕੀਨੀ ਬਣਾਉਣ ਲਈ ਤਿਆਰ-ਬਰ-ਤਿਆਰ: ਬਰਿੰਦਰ ਕੁਮਾਰ ਗੋਇਲ

👉ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ੍ਹਾਂ ਅਤੇ...