ਜਲੰਧਰ, 20 ਜੂਨ: ਸ਼ੀਤਲ ਅੰਗਰਾਲ ਦੇ ਅਸਤੀਫ਼ਾ ਦੇਣ ਕਾਰਨ ਖ਼ਾਲੀ ਜਲੰਧਰ ਪੱਛਮੀ ਵਿਧਾਨ ਸਭਾ ਸੀਟ ਲਈ ਆਗਾਮੀ 10 ਜੁਲਾਈ ਨੂੰ ਹੋਣ ਜਾ ਰਹੀ ਉਪ ਚੋਣ ਦੇ ਲਈ ਕਾਂਗਰਸ ਪਾਰਟੀ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਹਲਕੇ ਤੋਂ ਆਪ ਅਤੇ ਭਾਜਪਾ ਵੱਲੋਂ ਉਮੀਦਵਾਰਾਂ ਦਾ ਐਲਾਨ ਕਰਕੇ ਪਹਿਲਾਂ ਹੀ ਪਹਿਲਕਦਮੀ ਕੀਤੀ ਜਾ ਚੁੱਕੀ ਹੈ। ਕਾਂਗਰਸ ਪਾਰਟੀ ਨੇ ਇਸ ਹਲਕੇ ਲਈ ਸਾਬਕਾ ਡਿਪਟੀ ਮੇਅਰ ਸ਼੍ਰੀਮਤੀ ਸੁਰਿੰਦਰ ਕੋਰ ਨੂੰ ਜਲੰਧਰ ਵੈਸਟ ਤੋਂ ਅਪਣਾ ਉਮੀਦਵਾਰ ਚੁਣਿਆ ਹੈ। ਵੱਡੀ ਗੱਲ ਹੈ ਕਿ ਲੋਕ ਸਭਾ ਚੋਣਾਂ ਦੀ ਤਰਜ਼ ’ਤੇ ਹੀ ਕਾਂਗਰਸ ਵੱਲੋਂ ਆਪਣੇ ਇੱਕ ਸਧਾਰਨ ਤੇ ਟਕਸਾਲੀ ਵਰਕਰ ਸੁਰਿੰਦਰ ਕੌਰ ਨੂੰ ਉਮੀਦਵਾਰ ਐਲਾਨ ਕੇ ਮੁੜ ਦੂਜੀਆਂ ਪਾਰਟੀਆਂ ਵੱਲੋਂ ਐਲਾਨੇ ਦਲ-ਬਦਲੂ ਉਮੀਦਵਾਰਾਂ ਦਾ ਮੁੱਦਾ ਚੁੱਕ ਲਿਆ ਹੈ।
ਛੋਟਾ ਥਾਣੇਦਾਰ ‘ਵੱਡੀ’ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਜਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਦੀ ਟਿਕਟ ‘ਤੇ ਜਿੱਤੇ ਸ਼ੀਤਲ ਅੰਗਰਾਲ 26 ਮਾਰਚ ਨੂੰ ਵਿਧਾਇਕੀ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ, ਜਿਸ ਕਾਰਨ ਇਹ ਉਪ ਚੋਣ ਹੋਣ ਜਾ ਰਹੀ ਹੈ। ਇਸੇ ਤਰ੍ਹਾਂ ਆਪ ਵੱਲੋਂ ਇੰਨ੍ਹਾਂ ਉਪ ਚੋਣਾਂ ਲਈ ਐਲਾਨੇ ਉਮੀਦਵਾਰ ਮਹਿੰਦਰ ਭਗਤ ਵੀ ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਭਗਤ ਲਾਲ ਚੁੰਨੀ ਦੇ ਪੁੱਤਰ ਹਨ, ਜਿਹੜੇ ਇਸੇ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਦੋ ਵਾਰ ਚੋਣ ਵੀ ਲੜ ਚੁੱਕੇ ਹਨ। ਸ਼੍ਰੀ ਭਗਤ ਅਪ੍ਰੈਲ 2023 ਵਿਚ ਭਾਜਪਾ ਛੱਡ ਕੇ ਆਪ ਵਿਚ ਸ਼ਾਮਲ ਹੋਏ ਸਨ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੰਡੀਗੜ ਵਿਖੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੁਰਿੰਦਰ ਕੌਰ ਨੂੰ ਵਧਾਈ ਦਿੰਦਿਆਂ ਦਾਅਵਾ ਕੀਤਾ ਹੈ ਕਿ, ‘‘ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਜਲੰਧਰ ਵੈਸਟ ਵਿਧਾਨ ਸਭਾ ਦੇ ਲੋਕ ਵੀ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਵਿੱਚ ਦਲ ਬਦਲੂਆਂ ਨੂੰ ਹਰਾਇਆ ਹੈ ਉਸੇ ਤਰ੍ਹਾਂ ਹੀ ਦਲ ਬਦਲੂਆਂ ਨੂੰ ਹਰਾ ਕੇ ਕਾਂਗਰਸ ਨੂੰ ਜਿਤਾਉਣਗੇ ਤਾਂ ਜੋ ਦਲ ਬਦਲੂ ਲੋਕਾਂ ਨੂੰ ਸਬਕ ਮਿਲ ਸਕੇ ।’’ ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਲੰਘੀਆਂਲੋਕ ਸਭਾ ਚੋਣਾਂ ਵਿਚ ਇਸ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਸਭ ਤੋਂ ਵੱਧ ਵੋਟਾਂ ਲੈ ਕੇ ਗਏ ਹਨ। ਜਦੋਂਕਿ ਭਾਜਪਾ ਦੂਜੇ ਅਤੇ ਆਪ ਤੀਜ਼ੇ ਸਥਾਨ ’ਤੇ ਰਹੀ ਸੀ।
Share the post "ਭਾਜਪਾ ਤੇ ਆਪ ਤੋਂ ਬਾਅਦ ਕਾਂਗਰਸ ਨੇ ਵੀ ਜਲੰਧਰ ਪੱਛਮੀ ਤੋਂ ਐਲਾਨਿਆਂ ਉਮੀਦਵਾਰ"