Punjabi Khabarsaar
ਅਮ੍ਰਿਤਸਰਚੰਡੀਗੜ੍ਹਬਠਿੰਡਾ

ਭਿਆਨਕ ਗਰਮੀ ਤੋਂ ਬਾਅਦ ਪਏ ਮੀਂਹ ਨੇ ਜਨ-ਜੀਵਨ ਦੇ ਕਾਲਜ਼ੇ ਪਾਈ ਠੰਢ

ਤਾਪਮਾਨ ਵਿਚ ਆਈ ਗਿਰਾਵਟ, ਆਉਣ ਵਾਲੇ ਇੱਕ-ਦੋ ਦਿਨਾਂ ਵਿਚ ਪੈ ਸਕਦਾ ਹੈ ਹੋਰ ਮੀਂਹ
ਚੰਡੀਗੜ੍ਹ/ਅੰਮ੍ਰਿਤਸਰ/ਬਠਿੰਡਾ, 20 ਜੂਨ: ਪਿਛਲੇ ਕਰੀਬ ਇੱਕ-ਸਵਾ ਮਹੀਨੇ ਤੋਂ ਪੈ ਰਹੀ ਭਿਆਨਕ ਗਰਮੀ ਤੋਂ ਬਾਅਦ ਹੁਣ ਆਖ਼ਰਕਾਰ ਆਏ ਮੀਂਹ ਨੇ ਲੋਕਾਂ ਦੇ ਨਾਲ-ਨਾਲ ਬੇਜੁਬਾਨ ਪਸ਼ੂ-ਪੰਛੀਆਂ ਲਈ ਵੱਡੀ ਰਾਹਤ ਲੈ ਕੇ ਆਇਆ ਹੈ। ਇਸ ਮੀਂਹ ਕਾਰਨ ਜਿੱਥੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਦੇਖਣ ਨੂੰ ਮਿਲੀ ਹੈ, ਉਥੇ ਠੰਢੀਆਂ ਹਵਾਵਾਂ ਕਾਰਨ ਵੀ ਮੌਸਮ ਸੁਹਾਵਨਾ ਹੋ ਗਿਆ ਹੈ। ਬੀਤੇ ਕੱਲ ਤੋਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਮੀਂਹ ਦੇਖਣ ਨੂੰ ਮਿਲਿਆ ਹੈ। ਚੰਡੀਗੜ੍ਹ, ਮੋਹਾਲੀ, ਅੰਮ੍ਰਿਤਸਰ, ਬਠਿੰਡਾ ਆਦਿ ਇਲਾਕਿਆਂ ਵਿਚ ਬੀਤੀ ਸ਼ਾਮ ਅਤੇ ਰਾਤ ਦੇ ਸਮੇਂ ਮੀਂਹ ਪਿਆ ਹੈ।

ਮੋਦੀ ਕੈਬਨਿਟ ਦੀ ਪਹਿਲੀ ਮੀਟਿੰਗ ’ਚ ਫ਼ਸਲਾਂ ਦੇ ਭਾਅ ’ਚ ਵਾਧੇ ਦਾ ਐਲਾਨ

ਇਸਤੋਂ ਇਲਾਵਾ ਮੌਸਮ ਵਿਭਾਗ ਦੇ ਮਾਹਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਕੁੱਝ ਘੰਟਿਆਂ ਵਿਚ ਪੰਜਾਬ ਦੇ ਕੁੱਝ ਹੋਰਨਾਂ ਇਲਾਕਿਆਂ ਵਿਚ ਵੀ ਮੀਂਹ ਪੈ ਸਕਦਾ ਹੈ। ਜਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਪਾਰਾ 45 ਡਿਗਰੀ ਸੈਲਸੀਅਸ ਤੋਂ ਉਪਰ ਚੱਲ ਰਿਹਾ ਸੀ। ਇਸੇ ਤਰ੍ਹਾਂ ਚੱਲ ਰਹੀਆਂ ਗਰਮ ਹਵਾਵਾਂ ਕਾਰਨ ਆਮ ਲੋਕਾਂ ਨੂੰ ਵੱਡੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਭਿਆਨਕ ਗਰਮੀ ਕਾਰਨ ਜਿੱਥੇ ਪਸ਼ੂ ਪੰਛੀਆਂ ਦੀ ਮੌਤ ਹੋ ਰਹੀ ਸੀ, ਉਥੇ ਬੱਚੇ ਤੇ ਬਜੁਰਗ ਲਗਾਤਾਰ ਬੀਮਾਰ ਹੋ ਰਹੇ ਸਨ। ਲੂੰਅ ਲੱਗਣ ਦੀਆਂ ਘਟਨਾਵਾਂ ਵਧ ਰਹੀਆਂ ਸਨ। ਜਿਸ ਕਾਰਨ ਲੋਕਾਂ ਨੇ ਘਰਾਂ ਵਿਚੋਂ ਨਿਕਲਣਾ ਬੰਦ ਕਰ ਦਿੱਤਾ ਸੀ।

NEET ਤੋਂ ਬਾਅਦ NET-UGC ਦੀ ਪ੍ਰੀਖ੍ਰਿਆ ਇੱਕ ਦਿਨ ਬਾਅਦ ਹੀ ਰੱਦ

ਇਸਤੋਂ ਇਲਾਵਾ ਕਾਰਾਂ ਤੇ ਏਸੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਵੀ ਵਾਧਾ ਹੋ ਰਿਹਾ ਸੀ। ਦੂਜੇ ਪਾਸੇ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋਣ ਕਾਰਨ ਕਿਸਾਨਾਂ ਨੂੰ ਮੀਂਹ ਦੀ ਜਰੂਰਤ ਸੀ। ਪਿਛਲੇ ਦਿਨਾਂ ’ਚ ਪੈ ਰਹੀ ਭਿਆਨਕ ਗਰਮੀ ਕਾਰਨ ਪੰਜਾਬ ਦੇ ਵਿਚ ਬਿਜਲੀ ਦੀ ਮੰਗ ਰਿਕਾਰਡ ਤੋੜ 16 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਸੀ, ਜਿਸ ਕਾਰਨ ਪਾਵਰਕਾਮ ਵੱਲੋਂ ਲੋਕਾਂ ਨੂੰ ਬਿਜਲੀ ਦੀ ਖ਼ਪਤ ਕਰਨ ਦੀਆਂ ਅਪੀਲਾਂ ਕੀਤੀਆਂ ਜਾ ਰਹੀਆਂ ਸਨ। ਪਾਵਰਕਾਮ ਦੇ ਅਧਿਕਾਰੀਆਂ ਮੁਤਾਬਕ ਇਸ ਮੀਂਹ ਕਾਰਨ ਬਿਜਲੀ ਦੀ ਮੰਗ ਵਿਚ ਕਮੀ ਦੇਖਣ ਨੂੰ ਮਿਲ ਰਹੀ ਹੈ।

ਭਾਜਪਾ ਤੇ ਆਪ ਤੋਂ ਬਾਅਦ ਕਾਂਗਰਸ ਨੇ ਵੀ ਜਲੰਧਰ ਪੱਛਮੀ ਤੋਂ ਐਲਾਨਿਆਂ ਉਮੀਦਵਾਰ

 

Related posts

ਰਾਜ ਵਿੱਚ ਪੈਟਰੋਲ ਅਤੇ ਡੀਜ਼ਲ ਦਾ ਢੁਕਵਾਂ ਸਟਾਕ, ਘਬਰਾਉਣ ਦੀ ਲੋੜ ਨਹੀਂ

punjabusernewssite

ਕੇਂਦਰੀ ਬਜ਼ਟ ਵਿਕਸਤ ਭਾਰਤ ਦਾ ਸੁਫਨਾ ਪੂਰਾ ਕਰਨ ਵਾਲਾ: ਗੁਰਪ੍ਰੀਤ ਸਿੰਘ ਮਲੂਕਾ

punjabusernewssite

ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਵਚਨਬੱਧ : ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ

punjabusernewssite