spot_img
spot_img

ਵਿੱਤ ਵਿਭਾਗ ਵੱਲੋਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਮਨਜ਼ੂਰੀ: ਹਰਪਾਲ ਸਿੰਘ ਚੀਮਾ

Date:

spot_img

ਚੰਡੀਗੜ੍ਹ, 20 ਜੂਨ (ਸੁਖਜਿੰਦਰ ਮਾਨ): ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ।ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ।

ਆਮ ਆਦਮੀ ਪਾਰਟੀ ਨੇ ਵਿਰੋਧ ਪ੍ਰਦਰਸ਼ਨ ਕਰ ਨੀਟ ਪ੍ਰੀਖਿਆ ਦੁਬਾਰਾ ਕਰਾਉਣ ਦੀ ਕੀਤੀ ਮੰਗ

ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ ‘ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਪ੍ਰਸ਼ਾਸਕੀ ਵਿਭਾਗ ਘਾਟੇ ਦੇ ਵਿਸ਼ਲੇਸ਼ਣ ਦਾ ਸਹੀ ਮੁਲਾਂਕਣ ਕਰਨ ਲਈ ਸਾਰੇ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਪਿਛਲੇ ਤਿੰਨ ਸਾਲਾਂ ਦੇ ਵਿੱਤੀ ਅੰਕੜਿਆਂ ਦੀ ਪੜਚੋਲ ਕਰਨਗੇ ਅਤੇ ਵਿੱਤੀ ਲੋੜਾਂ ਸਮੇਤ ਵਿਸਤ੍ਰਿਤ ਪ੍ਰਸਤਾਵ ਭੇਜਣਗੇ।

ਮੁੱਖ ਮੰਤਰੀ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਵਜੋਂ ਇਕ-ਇਕ ਕਰੋੜ ਰੁਪਏ ਦੇ ਚੈੱਕ ਸੌਂਪੇ

ਵਿੱਤ ਮੰਤਰੀ ਨੇ ਕਿਹਾ ਕਿ ਪ੍ਰਸ਼ਾਸਕੀ ਵਿਭਾਗਾਂ ਦੇ ਪ੍ਰਸਤਾਵ ‘ਤੇ ਵਿਚਾਰ ਕਰਨ ਤੋਂ ਬਾਅਦ ਵਿੱਤ ਵਿਭਾਗ ਇਨ੍ਹਾਂ ਸੰਸਥਾਵਾਂ ਨੂੰ ਵਿੱਤੀ ਮਨਜ਼ੂਰੀ ਦੇਵੇਗਾ।ਵਿੱਤ ਮੰਤਰੀ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿੱਖਿਆ ਦੇ ਸੁਧਾਰ ਲਈ ਵਚਨਬੱਧਤਾ ’ਤੇ ਜ਼ੋਰ ਦਿੰਦਿਆਂ ਕਿਹਾ, “ਅਸੀਂ ਪਿਛਲੇ ਦੋ ਸਾਲਾਂ ਵਿੱਚ ਸੂਬੇ ਅੰਦਰ ਸਿੱਖਿਆ ਵਿੱਚ ਇੱਕ ਕ੍ਰਾਂਤੀ ਦੇਖੀ ਹੈ, ਅਤੇ ਅਸੀਂ ਆਉਣ ਵਾਲੀਆਂ ਪੀੜ੍ਹੀਆਂ ਲਈ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਦੇ ਰਹਾਂਗੇ।” ਉਨ੍ਹਾਂ ਕਿਹਾ ਕਿ ਸਿੱਖਿਆ ਖੇਤਰ ਦੇ ਵਿਕਾਸ ਲਈ ਲੋੜੀਂਦੇ ਫੰਡਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਮੋਦੀ ਸ਼੍ਰੀ ਰਾਮ ਮੰਦਰ ਦਾਨ ਚੋਰੀ ਮਾਮਲੇ ਵਿੱਚ ਜਵਾਬਦੇਹੀ ਤੋਂ ਨਹੀਂ ਬਚ ਸਕਦੇ: ਕਾਂਗਰਸ

👉ਪਾਰਟੀ: ਜਦੋਂ ਇਨ੍ਹਾਂ ਨੇ ਹਰ ਗੱਲ ਦਾ ਸਿਹਰਾ ਆਪਣੇ...

GKU ਨੇ ਆਸਟ੍ਰੇਲੀਅਨ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਨਾਲ ਅਕਾਦਮਿਕ ਸਮੌਝਤਾ ਕੀਤਾ

Talwandi Sabo News:ਗੁਰੂ ਕਾਸ਼ੀ ਯੂਨੀਵਰਸਿਟੀ (ਜੀ.ਕੇ.ਯੂ.) ਨੇ ਆਸਟ੍ਰੇਲੀਅਨ ਇੰਸਟੀਚਿਊਟ...

Punjab Agricultural University Ludhiana ਵਿਖੇ ਆਧਾਰ ਆਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਇੱਕ ਰੋਜ਼ਾ ਰਾਜ ਪੱਧਰੀ ਮੈਗਾ ਟ੍ਰੇਨਿੰਗ

Ludhiana News:ਯੂਆਈਡੀਏਆਈ (UIDAI) ਖੇਤਰੀ ਦਫ਼ਤਰ, ਚੰਡੀਗੜ੍ਹ ਨੇ ਪੰਜਾਬ ਐਗਰੀਕਲਚਰਲ...