spot_img
spot_img

ਨਸ਼ਿਆਂ ਖਿਲਾਫ਼ ਮੁਹਿੰਮ ਦੇ ਪੰਜਵੇਂ ਦਿਨ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ 246 ਵੱਡੇ ਨਸ਼ਾ ਤਸਕਰਾਂ ਦੇ ਸੁਰੱਖਿਅਤ ਟਿਕਾਣਿਆਂ ’ਤੇ ਛਾਪੇਮਾਰੀ

Date:

spot_img

ਚੰਡੀਗੜ੍ਹ, 20 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਪੁੱਟਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਅੱਜ ਪੰਜਵੇਂ ਦਿਨ, ਪੰਜਾਬ ਪੁਲਿਸ ਵੱਲੋਂ ਵੱਡੇ ਨਸ਼ਾ ਤਸਕਰਾਂ ਜਾਂ ਵੱਡੀਆਂ ਮੱਛੀਆਂ, ਜੋ ਇਸ ਸਮੇਂ ਜ਼ਮਾਨਤ ‘ਤੇ ਬਾਹਰ ਹਨ, ‘ਤੇ ਸ਼ਿਕੰਜਾ ਕੱਸਦਿਆਂ ਸੂਬੇ ਭਰ ਵਿੱਚ ਸਥਿਤ ਉਹਨਾਂ ਦੇ ਸੁਰੱਖਿਅਤ ਟਿਕਾਣਿਆਂ ’ਤੇ ਛਾਪੇਮਾਰੀਆਂ ਕੀਤੀਆਂ ਗਈਆਂ। ਵੱਡੀਆਂ ਮੱਛੀਆਂ ਵਿੱਚ ਉਹ ਨਸ਼ਾ ਤਸਕਰ ਆਉਂਦੇ ਹਨ, ਜੋ 2 ਕਿਲੋਗ੍ਰਾਮ ਜਾਂ ਇਸ ਤੋਂ ਵੱਧ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਸਮੇਤ ਫੜੇ ਜਾਂਦੇ ਹਨ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ।ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਕਾਰਵਾਈ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਸੂਬੇ ਵਿੱਚ 257 ਐਨਡੀਪੀਐਸ ਕੇਸਾਂ ਵਿੱਚ 356 ਵੱਡੇ ਨਸ਼ਾ ਤਸਕਰ 2 ਕਿਲੋ ਜਾਂ ਇਸ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਹਨ, ਜਿਨ੍ਹਾਂ ਵਿੱਚੋਂ 246 ਦੋਸ਼ੀ ਜ਼ਮਾਨਤ ‘ਤੇ ਬਾਹਰ ਹਨ ਅਤੇ ਪਿਛਲੇ ਪੰਜ ਸਾਲਾਂ ਤੋਂ ਸਰਗਰਮ ਹਨ।

ਹੁਣ ਪੰਜਾਬ ’ਚ ਰਸੂਖਦਾਰਾਂ ਨੂੰ ਮੁਫ਼ਤ ’ਚ ਨਹੀਂ ਮਿਲਣਗੇ ‘ਗੰਨਮੈਨ’,ਹਾਈਕੋਰਟ ਨੇ ਦਿੱਤੇ ਨਵੇਂ ਆਦੇਸ਼

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਚਲਾਏ ਜਾ ਰਹੇ ਇਸ ਆਪਰੇਸ਼ਨ ਨੂੰ ਸਫ਼ਲ ਬਣਾਉਣ ਲਈ ਸਾਰੇ 246 ਵੱਡੇ ਨਸ਼ਾ ਤਸਕਰਾਂ ਦੀ ਸੂਚੀ ਸਾਰੇ ਸੀਪੀਜ਼/ਐਸਐਸਪੀਜ਼ ਨਾਲ ਸਾਂਝੀ ਕੀਤੀ ਗਈ ਸੀ। ਸਪੈਸ਼ਲ ਡੀਜੀਪੀ ਨੇ ਕਿਹਾ ਕਿ 1200 ਪੁਲਿਸ ਮੁਲਾਜ਼ਮਾਂ ਦੀ ਸ਼ਮੂਲੀਅਤ ਵਾਲੀਆਂ 113 ਤੋਂ ਵੱਧ ਪੁਲਿਸ ਪਾਰਟੀਆਂ ਨੇ 246 ਵੱਡੇ ਤਸਕਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਅਤੇ ਉਹਨਾਂ ਵਿੱਚੋਂ 188 ਦੀ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਮੋਬਾਈਲ ਫੋਨਾਂ ਸਮੇਤ ਗੈਰ-ਕਾਨੂੰਨੀ ਸਮੱਗਰੀ ਜ਼ਬਤ ਕੀਤੀ ਗਈ ਹੈ ਅਤੇ ਤਲਾਸ਼ੀ ਮੁਹਿੰਮ ਦੌਰਾਨ ਇਕੱਠੀ ਕੀਤੀ ਗਈ ਸਮੱਗਰੀ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪੰਜਾਬ ਵਿੱਚ ਅਗਲੀ ਕਾਂਗਰਸ ਦੀ ਸਰਕਾਰ ਬਣਨੀ ਤੈਅ: ਬਘੇਲ

👉ਕਿਹਾ, ਆਗੂਆਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ ਰਹੇਗਾ; ਸਭ...

यमुना पुनर्जीवन अभियान के तहत 423 एमएलडी नई शोधन क्षमता विकसित करेगा हरियाणा

👉मुख्य सचिव अनुराग रस्तोगी ने की यमुना प्रदूषण नियंत्रण...

Barinder Kumar Goyal ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

👉ਕਿਹਾ, ਸਤਲੁਜ ਧੁੱਸੀ ਬੰਨ੍ਹ ਦੀ ਸੁਰੱਖਿਆ ਲਈ ਪੰਜਾਬ ਵਿੱਚ...