Punjabi Khabarsaar
ਜਲੰਧਰ

ਜਲੰਧਰ ਉਪ ਚੋਣ: ਨਾਮਜਦਗੀ ਦੇ ਆਖ਼ਰੀ ਦਿਨ ਆਪ, ਅਕਾਲੀ ਤੇ ਕਾਂਗਰਸ ਉਮੀਦਵਾਰ ਨੇ ਭਰੇ ਕਾਗਜ਼

ਜਲੰਧਰ, 21 ਜੂਨ: ਆਗਾਮੀ 10 ਜੁਲਾਈ ਨੂੰ ਜਲੰਧਰ ਪੱਛਮੀ ਹਲਕੇ ’ਚ ਹੋਣ ਜਾ ਰਹੀ ਉਪ ਚੋਣ ਦੇ ਲਈ ਅੱਜ ਸ਼ੁੱਕਰਵਾਰ ਨੂੰ ਨਾਮਜਦਗੀਆਂ ਦੇ ਆਖ਼ਰੀ ਦਿਨ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਵੱਲੋਂ ਕਾਗਜ਼ ਦਾਖ਼ਲ ਕੀਤੇ ਗਏ। ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਭਗਤ ਵੱਲੋਂ ਪੰਜਾਬ ਦੇ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਹੋਰ ‘ਆਪ’ ਆਗੂਆਂ ਦੀ ਹਾਜ਼ਰੀ ਵਿਚ ਕਾਗਜ਼ ਦਾਖ਼ਲ ਕਰਵਾਏ ਗਏ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ ਨੇ ਆਪਣੇ ਪਿਤਾ ਅਤੇ ਭਾਜਪਾ ਵੱਲੋਂ ਮੰਤਰੀ ਰਹੇ ਚੁੰਨੀ ਲਾਲ ਭਗਤ ਦਾ ਆਸ਼ੀਰਵਾਦ ਲਿਆ। ਉਨ੍ਹਾਂ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿੱਚ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

ਪੀ.ਐਸ.ਡੀ.ਐਮ. ਵੱਲੋਂ ਪੰਜਾਬ ਦੇ 10 ਹਜ਼ਾਰ ਨੌਜਵਾਨਾਂ ਨੂੰ ਹੁਨਰ ਸਿਖਲਾਈ ਪ੍ਰਦਾਨ ਕਰਨ ਲਈ ਮਾਈਕ੍ਰੋਸਾਫਟ ਨਾਲ ਸਮਝੌਤਾ ਸਹੀਬੱਧ

ਨਾਮਜ਼ਦਗੀ ਭਰਨ ਤੋਂ ਬਾਅਦ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ’ਤੇ ਹਮਲਾ ਬੋਲਦਿਆਂ ਕਿਹਾ ਕਿ ਜਨਤਾ ਇਸ ਚੋਣ ’ਚ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਉਧਰ ਦੂਜੇ ਪਾਸੇ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਰਿੰਦਰ ਕੌਰ ਵੱਲੋਂ ਵੀ ਆਪਣੇ ਨਾਮਜਦਗੀ ਕਾਗਜ਼ ਦਾਖ਼ਲ ਕੀਤੇ ਗਏ। ਇਸ ਦੌਰਾਨ ਉਨ੍ਹਾਂ ਨਾਲ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਐਮ.ਪੀ ਚਰਨਜੀਤ ਸਿੰਘ ਚੰਨੀ ਸਹਿਤ ਹੋਰ ਆਗੂ ਵੀ ਹਾਜ਼ਰ ਰਹੇ। ਜਦ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਵਿਸ਼ੇਸ ਤੌਰ ’ਤੇ ਪੁੱਜੇ। ਇਸਤੋਂ ਇਲਾਵਾ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੁਆਰਾ ਵੀ ਵੱਡੇ ਆਗੂਆਂ ਦੀ ਹਾਜ਼ਰੀ ਵਿਚ ਆਪਣੇ ਕਾਗਜ਼ ਦਾਖ਼ਲ ਕੀਤੇ ਗਏ।

Related posts

ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਵਿਖੇ ਉਮੀਦਵਾਰ ਪਵਨ ਕੁਮਾਰ ਟੀਨੂੰ ਦੇ ਹੱਕ ’ਚ ਕੀਤਾ ਚੋਣ ਪ੍ਰਚਾਰ

punjabusernewssite

ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ 165 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

punjabusernewssite

ਕੁਲਵੰਤ ਸਿੰਘ ਮਨੇਸ ਬਣੇ ਪਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ

punjabusernewssite