Punjabi Khabarsaar
ਅਪਰਾਧ ਜਗਤ

ਆਪ੍ਰੇਸ਼ਨ ਈਗਲ-4: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ’ਤੇ ਕਾਰਵਾਈ

254 ਵਿਅਕਤੀ ਗ੍ਰਿਫਤਾਰ; 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
ਚੰਡੀਗੜ੍ਹ, 21 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਨੂੰ ਹੋਰ ਤੇਜ਼ ਕਰਦਿਆਂ, ਪੰਜਾਬ ਪੁਲਿਸ ਹੈੱਡਕੁਆਰਟਰ (ਪੀਪੀਐਚਕਿਊ) ਦੇ ਸੀਨੀਅਰ ਅਧਿਕਾਰੀਆਂ ਨੇ ਸੀ. ਪੀਜ਼./ਐਸ.ਐਸ.ਪੀਜ਼ ਨਾਲ ਮਿਲ ਕੇ ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਾਲੀਆਂ ਥਾਵਾਂ (ਡਰੱਗ ਹੌਟਸਪੌਟਸ) ’ਤੇ ’ਈਗਲ-9V’ ਨਾਮੀ ਆਪ੍ਰੇਸ਼ਨ ਅਧੀਨ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਰਾਜ ਦੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ ਅਤੇ ਆਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਲਈ ਪੀਪੀਐਚਕਿਊ ਦੇ ਸਪੈਸ਼ਲ ਡੀਜੀਪੀ/ਏਡੀਜੀਪੀ/ਆਈਜੀਪੀ/ਡੀਆਈਜੀ ਰੈਂਕ ਦੇ ਅਧਿਕਾਰੀ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਤਾਇਨਾਤ ਕੀਤੇ ਗਏ ਸਨ। ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਕਿ ਰੂਪਨਗਰ ਵਿੱਚ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਗੁਲਨੀਤ ਸਿੰਘ ਖੁਰਾਣਾ ਨਾਲ ਆਪ੍ਰੇਸ਼ਨ ਵਿੱਚ ਸ਼ਾਮਲ ਹੋਏ, ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਕਿਹਾ ਗਿਆ ਸੀ ਕਿ ਉਹ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਇਸ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਚਲਾਉਣ ਅਤੇ ਅਜਿਹੀਆਂ ਥਾਵਾਂ ‘ਤੇ ਛਾਪੇਮਾਰੀ ਕਰਨ, ਜੋ ਕਿ ਪੁਲਿਸ ਫੋਰਸ ਦੀ ਵੱਡੇ ਪੱਧਰ ‘ਤੇ ਤੈਨਾਤੀ ਨੂੰ ਦੇਖਦਿਆਂ ਨਸ਼ਾ ਤਸਕਰਾਂ ਲਈ ਸੁਰੱਖਿਅਤ ਪਨਾਹਗਾਹ ਬਣ ਗਏ ਹਨ।

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ ਇਨਫੋਰਸਮੈਂਟ, ਡੀਐਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਤਹਿਤ ਦਰਜ ਕੀਤੇ ਜਾ ਰਹੇ ਸਾਰੇ ਕੇਸਾਂ ਦੇ ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਕਿਹਾ ਗਿਆ ਹੈ।ਅਪਰੇਸ਼ਨ ਦੌਰਾਨ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 254 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ 221 ਐਫਆਈਆਰਜ਼ ਦਰਜ ਕੀਤੀਆਂ ਹਨ। ਪੁਲਿਸ ਟੀਮਾਂ ਨੇ 4575 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਵੀ ਕੀਤੀ।ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਨੇ 2.6 ਕਿਲੋਗ੍ਰਾਮ ਹੈਰੋਇਨ, 15.71 ਲੱਖ ਰੁਪਏ ਡਰੱਗ ਮਨੀ, 83 ਕਿਲੋ ਭੁੱਕੀ, 2.6 ਕਿਲੋ ਗਾਂਜਾ, 550 ਗ੍ਰਾਮ ਅਫੀਮ, 7553 ਨਸ਼ੀਲੀਆਂ ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਅਤੇ ਲਾਹਨ ਬਰਾਮਦ ਕੀਤੀ ਹੈ।

Related posts

ਬਠਿੰਡਾ ’ਚ ਫ਼ੂਡ ਸੇਫ਼ਟੀ ਵਿਭਾਗ ਵਲੋਂ ਨਕਲੀ ਐਨਰਜੀ ਡਰਿੰਕ ਦਾ ਟਰੱਕ ਬਰਾਮਦ

punjabusernewssite

ਫੂਲ ਪੁਲਿਸ ਵੱਲੋਂ ਸੱਤ ਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ

punjabusernewssite

ਨਸ਼ਾ ਤਸਕਰੀ ‘ਚ ਲੱਗੇ ਪਿਓ-ਪੁੱਤ ਤੇ ਨੂੰਹ-ਸੱਸ ਗ੍ਰਿਫਤਾਰ

punjabusernewssite