ਜਲੰਧਰ, 22 ਜੂਨ: ਪਿਛਲੀਆਂ ਲੋਕ ਸਭਾ ਚੋਣਾਂ ‘ਚ ਮਿਲੀ ਕਰਾਰ ਤੋਂ ਬਾਅਦ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਘੇਰਾਬੰਦੀ ਹੋਣੀ ਸ਼ੁਰੂ ਹੋ ਗਈ ਹੈ। ਪਤਾ ਲੱਗਿਆ ਹੈ ਕਿ ਅਕਾਲੀ ਦਲ ਨੂੰ ਮੁੜ ਪੈਰਾਂ-ਸਿਰ ਖੜਾ ਕਰਨ ਲਈ ਅਕਾਲੀ ਦਲ ਦੇ ਵੱਡੇ ਆਗੂ ਇਕਜੁਟ ਹੋਣੇ ਸ਼ੁਰੂ ਹੋ ਗਏ ਹਨ। ਪਿਛਲੇ ਕੁੱਝ ਦਿਨਾਂ ਤੋਂ ਸ: ਬਾਦਲ ਦੇ ਸਿਆਸੀ ਸਲਾਹਕਾਰ ਚਰਨਜੀਤ ਸਿੰਘ ਬਰਾੜ ਵੱਲੋਂ ਕੀਤੇ ਜਾ ਰਹੇ ਗੰਭੀਰ ਖ਼ੁਲਾਸਿਆਂ ਤੋਂ ਬਾਅਦ ਹੁਣ ਬੀਤੇ ਕੱਲ ਜਲੰਧਰ ’ਚ ਅਕਾਲੀ ਦਲ ਦੇ ਵੱਡੇ ਆਗੂਆਂ ਦੀ ਇੱਕ ਮੀਟਿੰਗ ਹੋਈ ਹੈ।
ਅਕਾਲੀ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਭਾਜਪਾ ਵਿੱਚ ਹੋਏ ਸ਼ਾਮਲ
ਜਿਸਦੇ ਵਿਚ ਮੌਜੂਦਾ ਸਿਆਸੀ ਹਾਲਾਤਾਂ ’ਤੇ ਵਿਚਾਰ ਚਰਚਾ ਕੀਤੀ ਗਈ ਹੈ।ਸੂਚਨਾ ਮੁਤਾਬਕ ਇਸ ਗੈਰ-ਰਸਮੀ ਮੀਟਿੰਗ ਦੇ ਵਿਚ ਸ਼੍ਰੋਮਣੀ ਅਕਾਲੀ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਢਸਾ, ਸੀਨੀਅਰ ਆਗੂ ਪ੍ਰੋ ਪ੍ਰੇਮ ਸਿੰਘ ਚੰਦੂੁਮਾਜਰਾ, ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜੰਗੀਰ ਕੌਰ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸਰਵਣ ਸਿੰਘ ਫਿਲੌਰ, ਪਾਰਟੀ ਵਿਧਾਇਕ ਮਨਪ੍ਰੀਤ ਸਿੰਘ ਇਆਲੀ , ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਅਤੇ ਗੁਰਪ੍ਰਤਾਪ ਸਿੰਘ ਵਡਾਲਾ ਆਦਿ ਹਾਜ਼ਰ ਦੱਸੇ ਜਾ ਰਹੇ ਹਨ। ਮਿਲੀ ਜਾਣਕਾਰੀ ਦੇ ਮੁਤਾਬਕ ਮੀਟਿੰਗ ਵਿਚ ਅਕਾਲੀ ਦਲ ਨੂੰ ਬਚਾਉਣ ਦੇ ਲਈ ਤੌਰ-ਤਰੀਕਿਆਂ ’ਤੇ ਜੋਰ ਦਿੱਤਾ ਗਿਆ।
ਵਿਜੀਲੈਂਸ ਬਿਊਰੋ ਨੇ ਗਰੀਬ ਪਰਿਵਾਰਾਂ ਲਈ ਚੌਲਾਂ ਦੀ ਵੰਡ ’ਚ ਹੋਏ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼
ਅਕਾਲੀ ਦਲ ਦੇ ਅੰਦਰ ਚੱਲ ਰਹੀ ਚਰਚਾ ਮੁਤਾਬਕ ਜਿਆਦਾਤਰ ਆਗੂ ਇਸ ਗੱਲ ਨਾਲ ਸਹਿਮਤ ਹੁੰਦੇ ਨਜ਼ਰ ਆ ਰਹੇ ਹਨ ਕਿ ਪਾਰਟੀ ਨੂੰ ਮੁੜ ਸੁਰਜੀਤ ਕਰਨ ਦੇ ਲਈ ਮੌਜੂਦਾ ਲੀਡਰਸ਼ਿਪ ਨੂੰ ਬਦਲਣਾ ਜਰੂਰੀ ਹੈ।ਪਾਰਟੀ ਦੇ ਕੁੱਝ ਆਗੂਆਂ ਨੇ ਦੱਬੀ ਜੁਬਾਨ ਨਾਲ ਦਸਿਆ ਕਿ ‘‘ ਹੁਣ ਸਮਾਂ ਆ ਗਿਆ ਹੈ ਕਿ ਵੱਡੇ ਫੈਸਲੇ ਲੈ ਕੇ ਅਕਾਲੀ ਦਲ ਨੂੰ ਮੁੜ ਸੁਰਜੀਤ ਕੀਤਾ ਜਾਵੇ। ’’ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਅਕਾਲੀ ਦਲ ਦੇ ਵਿਰੁਧ ਨਹੀਂ, ਬਲਕਿ ਮੌਜੂਦਾ ਲੀਡਰਸ਼ਿਪ ਤੋਂ ਹਤਾਸ਼ ਤੇ ਨਰਾਸ਼ ਹਨ, ਜਿਸ ਕਾਰਨ ਲੀਡਰਸ਼ਿਪ ਬਦਲੇ ਤੋਂ ਬਿਨ੍ਹਾਂ ਹੋਰ ਕੋਈ ਚਾਰਾਂ ਨਹੀਂ ਹੈ।
ਕੇਜਰੀਵਾਲ ਦੀ ਜਮਾਨਤ ‘ਤੇ ਹਾਈਕੋਰਟ ਨੇ ਲਗਾਈ ਅੰਤਰਿਮ ਰੋਕ
ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਅਕਾਲੀ ਦਲ ਬਚਾਓ ਮੁਹਿੰਮ ਸ਼ੁਰੂ ਕਰਨ ਅਤੇ ਪਾਰਟੀ ਨੂੰ ਮਜਬੂਤ ਕਰਨ ਲਈ ਕਾਫ਼ਲੇ ਨੂੰ ਵੱਡਾ ਕਰਨ ਬਾਰੇ ਵੀ ਸਹਿਮਤੀ ਜਤਾਈ ਗਈ ਅਤੇ ਰਣਨੀਤੀ ਘੜਣ ਲਈ ਅਗਲੀ ਮੀਟਿੰਗ 25 ਜੂਨ ਨੂੰ ਰੱਖੀ ਗਈ ਹੈ। ਇੱਥੇ ਇਹ ਵੀ ਜਿਕਰ ਕਰਨਾ ਜਰੂਰੀ ਹੈ ਕਿ ਸਾਲ 2015 ਵਿਚ ਅਕਾਲੀ ਸਰਕਾਰ ਦੇ ਸਮੇਂ ਵਾਪਰੀ ਬਰਗਾੜੀ ਬੇਅਦਬੀ ਕਾਂਡ ਤੋਂ ਬਾਅਦ ਅਕਾਲੀ ਦਲ ਨਿਘਾਰ ਵਾਲੇ ਚਲਿਆ ਆ ਰਿਹਾ। 2017 ਦੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਬਹੁਤ ਘੱਟ ਸੀਟਾਂ ਮਿਲੀਆਂ ਤੇ 2022 ਵਿਚ ਇਹ ਸਿਰਫ਼ ਤਿੰਨ ਸੀਟਾਂ ’ਤੇ ਹੀ ਸਿਮਟ ਕੇ ਰਹਿ ਗਿਆ। ਇਸੇ ਤਰ੍ਹਾਂ 2019 ਦੀਆਂ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਨੇ ਸਿਰਫ਼ 2 ਅਤੇ 2024 ਵਿਚ ਸਿਰਫ਼ 1 ਸੀਟ ’ਤੇ ਹੀ ਜਿੱਤ ਹਾਸਲ ਕੀਤੀ ਹੈ।