ਲੁਧਿਆਣਾ, 22 ਜੂਨ: ਅੱਜ ਸਵੇਰੇ ਲੁਧਿਆਣਾ ਦੇ ਹੈਬੋਵਾਲ ਦੇ ਵਿੱਚ ਬਦਮਾਸ਼ਾਂ ਅਤੇ ਪੁਲਿਸ ਵਿਚਾਲੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਸੀ। ਪੁਲਿਸ ਨੂੰ ਗੁਪਤ ਸੂਚਨਾਂ ਮਿਲੀ ਸੀ ਕਿ ਦੋ ਮੁਲਜ਼ਮ ਰਾਮ ਇਨਕਲੇਵ ਦੇ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਦੇ ਵਿੱਚ ਹਨ। ਜਿਸ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਛਾਪਾ ਮਾਰਿਆ ਅਤੇ ਜਦੋਂ ਪੁਲਿਸ ਨੇ ਉਹਨਾਂ ਨੂੰ ਘੇਰਾ ਪਾਇਆ ਤਾਂ ਉਹਨਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਅਤੇ ਬਦਮਾਸ਼ਾਂ ਨੇ ਪੁਲਿਸ ‘ਤੇ ਫਾਇਰਿੰਗ ਕਰ ਦਿੱਤੀ।
CM Mann ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ
ਜਿਸ ਦੇ ਜਵਾਬ ਦੇ ਵਿੱਚ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਦੋ ਬਦਮਾਸ਼ਾਂ ਦੇ ਪੈਰਾਂ ਵਿੱਚ ਗੋਲੀਆਂ ਮਾਰ ਕੇ ਉਹਨਾਂ ਨੂੰ ਜ਼ਖਮੀ ਕਰ ਦਿੱਤਾ ਅਤੇ ਫਿਰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਹਨਾਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਲੁਧਿਆਣਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਹੈ। ਜਿੱਥੇ ਪੁਲਿਸ ਵੱਲੋਂ ਸੁਰੱਖਿਆ ਵਧਾਈ ਗਈ ਹੈ। ਹਾਲਾਂਕਿ ਇਸ ਸਬੰਧੀ ਫਿਲਹਾਲ ਕਿਸੇ ਵੀ ਅਧਿਕਾਰੀ ਨੇ ਕੁਝ ਵੀ ਬੋਲਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।